12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਨਨਕਾਣਾ ਸਾਹਿਬ ਜਾਵੇਗਾ ਭਾਈ ਮਰਦਾਨਾ ਸੁਸਾਇਟੀ ਦਾ ਜਥਾ 22 ਅਗਸਤ ਤੱਕ ਪਾਸਪੋਰਟ ਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਅਪੀਲ

ਫ਼ਿਰੋਜ਼ਪੁਰ 11 ਅਗਸਤ (ਸੁਖਵਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਭਾਰਤ ਤੋਂ ਇਸ ਸਾਲ ਨਵੰਬਰ ਵਿਚ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਵਿਚ ਭਾਈ ਮਰਦਾਨਾ ਸੁਸਾਇਟੀ ਆਪਣੀ ਸੰਗਤ ਭੇਜੇਗੀ। ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਆਖਿਆ ਕਿ ਪਿਛਲੇ ਚਾਰ ਜਥਿਆਂ ਤੋਂ ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸੁਸਾਇਟੀ ਜਥਾ ਨਹੀਂ ਭੇਜ ਸਕੀ ਸੀ ਹੁਣ ਇਸ ਵਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਸੁਸਾਇਟੀ ਵਲੋਂ ਜਥਾ ਭੇਜਿਆ ਜਾਵੇਗਾ ਜਿਸ ਵਾਸਤੇ ਸੰਗਤ 22 ਅਗਸਤ ਤੱਕ ਆਪਣੇ ਪਾਸਪੋਰਟ, ਦੋ ਫ਼ੋਟੋਆਂ ਪਾਸਪੋਰਟ ਦੀ ਫੋਟੋ, ਸਟੇਟ ਕਾਪੀ ਆਧਾਰ ਕਾਰਡ ਦੀ ਫੋਟੋ ਕਾਪੀ ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਦੇ ਦਫ਼ਤਰ ਰਾਮਗੜ੍ਹੀਆ ਨਗਰ ਫ਼ਿਰੋਜਪੁਰ ਸ਼ਹਿਰ ਵਿਖੇ ਦੇ ਸਕਦੇ ਹਨ।

ਅਜੀਤ ਡੈਸਕ 12-08-2026
ਫ਼ਿਰੋਜ਼ਪੁਰ 11 ਅਗਸਤ (ਸੁਖਵਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਭਾਰਤ ਤੋਂ ਇਸ ਸਾਲ ਨਵੰਬਰ ਵਿਚ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਵਿਚ ਭਾਈ ਮਰਦਾਨਾ ਸੁਸਾਇਟੀ ਆਪਣੀ ਸੰਗਤ ਭੇਜੇਗੀ। ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਆਖਿਆ ਕਿ ਪਿਛਲੇ ਚਾਰ ਜਥਿਆਂ ਤੋਂ ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸੁਸਾਇਟੀ ਜਥਾ ਨਹੀਂ ਭੇਜ ਸਕੀ ਸੀ ਹੁਣ ਇਸ ਵਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਸੁਸਾਇਟੀ ਵਲੋਂ ਜਥਾ ਭੇਜਿਆ ਜਾਵੇਗਾ ਜਿਸ ਵਾਸਤੇ ਸੰਗਤ 22 ਅਗਸਤ ਤੱਕ ਆਪਣੇ ਪਾਸਪੋਰਟ, ਦੋ ਫ਼ੋਟੋਆਂ ਪਾਸਪੋਰਟ ਦੀ ਫੋਟੋ, ਸਟੇਟ ਕਾਪੀ ਆਧਾਰ ਕਾਰਡ ਦੀ ਫੋਟੋ ਕਾਪੀ ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਦੇ ਦਫ਼ਤਰ ਰਾਮਗੜ੍ਹੀਆ ਨਗਰ ਫ਼ਿਰੋਜਪੁਰ ਸ਼ਹਿਰ ਵਿਖੇ ਦੇ ਸਕਦੇ ਹਨ। ਜਗਜੀਤ ਸਿੰਘ ਭੁੱਲਰ ਨੇ ਆਖਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਉਹ ਦਿੱਲੀ ਵਿਚ ਸਨ ਅਤੇ ਗ੍ਰਹਿ ਵਿਭਾਗ ਵਿਚ ਉਨ੍ਹਾਂ ਦੀ ਗੱਲਬਾਤ ਚੱਲ ਰਹੀ ਸੀ। ਭਾਈ ਮਰਦਾਨਾ ਸੁਸਾਇਟੀ ਨੂੰ ਯਕੀਨ ਦਵਾਇਆ ਗਿਆ ਕਿ ਤੁਸੀਂ ਜਥਾ ਭੇਜੋ ਤੇ ਅਸੀਂ ਜਾਂਚ ਕਰਵਾਵਾਂਗੇ। ਇਸ ਲਈ ਨਨਕਾਣਾ ਸਾਹਿਬ ਜਾਣ ਵਾਲੇ ਯਾਤਰੂ ਆਪਣੇ ਪਾਸਪੋਰਟ ਬਾਕੀ ਜਾਣਕਾਰੀ ਦੱਸੀ ਹੋਈ ਹੈ ਸਮੇਤ 22 ਅਗਸਤ ਤੋਂ ਪਹਿਲਾਂ ਪਹਿਲਾਂ ਪਹੁੰਚਾ ਸਕਦੇ ਹਨ ਜਾਂ ਇਸ ਨੰਬਰ ਉੱਪਰ ਸੰਪਰਕ ਕਰ ਸਕਦੇ ਹਨ, ਨਨਕਾਣਾ ਸਾਹਿਬ ਸਿੱਖਾਂ ਦਾ ਮੱਕਾ ਕਾਬਾ ਹੈ ਹਰ ਸਿੱਖ ਦੀ ਦਰਸ਼ਨਾਂ ਦੀ ਤਾਂਘ ਹੁੰਦੀ ਹੈ ਇਸ ਲਈ ਸਰਕਾਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਵੱਧ ਤੋਂ ਵੱਧ ਸੰਗਤ ਨਨਕਾਣਾ ਸਾਹਿਬ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ’ਤੇ ਇਕੱਠੀ ਹੋਵੇ। ਅਸੀਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦਾ ਹੀ ਧੰਨਵਾਦ ਕਰਦੇ ਹਾਂ ਗ੍ਰਹਿ ਮੰਤਰੀ ਅਮਿੱਤ ਸ਼ਾਹ ਦਾ ਵੀ ਧੰਨਵਾਦ ਕਰਦੇ ਹਾਂ ਕਿ ਉਨ੍ਹਾਂ ਨੇ ਜਥਿਆਂ ਨੂੰ ਜਾਣ ਦੀ ਪ੍ਰਵਾਨਗੀ ਦਿੱਤੀ ਹੋਈ ਹੈ ਇਹ ਸਭ ਤੋਂ ਵੱਡੀ ਗੱਲ ਹੈ। ਸੰਗਤਾਂ ਨੂੰ ਅਪੀਲ ਹੈ ਕਿ ਯਾਤਰਾ ਦੇ ਲਈ 22 ਤਰੀਕ ਤੱਕ ਆਪਣੇ ਦਸਤਾਵੇਜ਼ ਜਮਾ ਕਰਵਾ ਸਕਦੇ ਹਨ।
ਪਿਛਲੀ ਖ਼ਬਰ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂਆਂ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਨੂੰ ਸੌਂਪਿਆ ਮੰਗ ਪੱਤਰ 20 ਅਗਸਤ ਨੂੰ... ਅਗਲੀ ਖ਼ਬਰ ਅਕਾਲ ਅਕੈਡਮੀ ਭੜ੍ਹਾਣਾਂ ਦੇ ਵਿਦਿਆਰਥੀਆਂ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਵਿੱਦਿਅਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।