14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪੁਰਾਣੇ ਐੱਫ.ਸੀ.ਆਈ. ਦਫ਼ਤਰ ਨੇੜਿਓਂ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

ਫ਼ਿਰੋਜ਼ਪੁਰ, 13 ਅਗਸਤ (ਸੁਖਵਿੰਦਰ ਸਿੰਘ)- ਸਿਟੀ ਥਾਣਾ ਫਿਰੋਜ਼ਪੁਰ ਪੁਲਿਸ ਨੇ ਪੁਰਾਣੇ ਐੱਫ. ਸੀ.

ਅਜੀਤ ਡੈਸਕ 14-08-2026
ਫ਼ਿਰੋਜ਼ਪੁਰ, 13 ਅਗਸਤ (ਸੁਖਵਿੰਦਰ ਸਿੰਘ)- ਸਿਟੀ ਥਾਣਾ ਫਿਰੋਜ਼ਪੁਰ ਪੁਲਿਸ ਨੇ ਪੁਰਾਣੇ ਐੱਫ.ਸੀ.ਆਈ. ਦਫ਼ਤਰ ਨੇੜਿਓਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਵਿਰੁੱਧ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।ਪੁਲਿਸ ਵਲੋਂ ਦਰਜ ਮਾਮਲੇ ਅਨੁਸਾਰ ਗਸ਼ਤ ਦੌਰਾਨ ਪੁਲਿਸ ਮੁਲਾਜ਼ਮ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਅਜੈਬ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਸਤੀ ਗੋਲ ਬਾਲ, ਫਿਰੋਜ਼ਪੁਰ ਸ਼ਹਿਰ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ ਅਤੇ ਉਹ ਇਸ ਸਮੇਂ ਰੇਲਵੇ ਸਟੇਸ਼ਨ ਫਿਰੋਜ਼ਪੁਰ ਸ਼ਹਿਰ ਤੋਂ ਅੱਗੇ ਸੱਜੇ ਹੱਥ ਖਾਲੀ ਜਗ੍ਹਾ ਵਿਚ ਪੁਰਾਣੇ ਐੱਫ.ਸੀ.ਆਈ. ਦਫ਼ਤਰ ਨੇੜੇ ਨਾਜਾਇਜ਼ ਸ਼ਰਾਬ ਲੈ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਮੁਖ਼ਬਰ ਦੀ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਸ਼ਰਾਬ ਕਬਜ਼ੇ ਵਿਚ ਲੈ ਕੇ ਅਜੈਬ ਸਿੰਘ ਵਿਰੁੱਧ ਸਿਟੀ ਥਾਣਾ ਫਿਰੋਜ਼ਪੁਰ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਰਾਣਾ ਸੋਢੀ ਵਲੋਂ ਸੁਖਬੀਰ ’ਤੇ ਹੋਏ ਹਮਲੇ ਦੀ ਨਿਖੇਧੀ ਅਗਲੀ ਖ਼ਬਰ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਤਿਰੰਗੇ ਦੀ ਰੌਸ਼ਨੀ ਨਾਲ ਜਗਮਗਾਏ ਫ਼ਿਰੋਜ਼ਪੁਰ ਮੰਡਲ ਦੇ ਰੇਲਵੇ ਸਟੇਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।