14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਲਈ ਡੀ.ਆਈ.ਜੀ ਅਤੇ ਐੱਸ.ਐੱਸ.ਪੀ ਵਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧੇਰੇ ਚੌਕਸ ਰਹਿਣ ਦੇ ਨਿਰਦੇਸ਼

ਫ਼ਿਰੋਜ਼ਪੁਰ, 13 ਅਗਸਤ (ਗੁਰਿੰਦਰ ਸਿੰਘ)-15 ਅਗਸਤ ਨੂੰ ਫ਼ਿਰੋਜ਼ਪੁਰ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸੁਚਾਰੂ, ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ। ਇਸੇ ਤਹਿਤ ਡੀ.

ਅਜੀਤ ਡੈਸਕ 14-08-2026
ਫ਼ਿਰੋਜ਼ਪੁਰ, 13 ਅਗਸਤ (ਗੁਰਿੰਦਰ ਸਿੰਘ)-15 ਅਗਸਤ ਨੂੰ ਫ਼ਿਰੋਜ਼ਪੁਰ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸੁਚਾਰੂ, ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ। ਇਸੇ ਤਹਿਤ ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਅਤੇ ਐੱਸ.ਐੱਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਪਰੇਡ ਸਥਾਨ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਪੁਲਿਸ ਅਧਿਕਾਰੀਆਂ ਨੇ ਸਮਾਗਮ ਵਾਲੇ ਸਥਾਨ ’ਤੇ ਸੁਰੱਖਿਆ ਪ੍ਰਬੰਧ, ਆਉਣ-ਜਾਣ ਵਾਲੇ ਰਸਤਿਆਂ, ਪਾਰਕਿੰਗ, ਦਰਸ਼ਕਾਂ ਦੀ ਆਵਾਜਾਈ ਅਤੇ ਹੋਰ ਅਹਿਮ ਸੁਰੱਖਿਆ ਪੱਖਾਂ ਦੀ ਸਮੀਖਿਆ ਕੀਤੀ। ਅਧਿਕਾਰੀਆਂ ਨੇ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਡੀ.ਆਈ.ਜੀ ਸਨੇਹਦੀਪ ਸ਼ਰਮਾ ਨੇ ਮੌਕੇ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਸੰਜੀਦਗੀ, ਚੌਕਸੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਵਿਚ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸ਼ੱਕੀ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਆਜ਼ਾਦੀ ਦਿਵਸ ਸਮਾਗਮ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਸ਼ੱਕੀ ਗਤੀਵਿਧੀ ਦੀ ਸੂਚਨਾ ਐਮਰਜੈਂਸੀ ਹੈਲਪਲਾਈਨ ਨੰਬਰ 112 ’ਤੇ ਦਿੱਤੀ ਜਾ ਸਕਦੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸਾਂਝੇ ਸਹਿਯੋਗ ਨਾਲ ਹੀ ਆਜ਼ਾਦੀ ਦਿਵਸ ਨੂੰ ਸੁਰੱਖਿਅਤ, ਸ਼ਾਂਤੀਪੂਰਨ ਅਤੇ ਯਾਦਗਾਰ ਢੰਗ ਨਾਲ ਮਨਾਇਆ ਜਾ ਸਕਦਾ ਹੈ।
ਪਿਛਲੀ ਖ਼ਬਰ ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ 2 ਦਿਨਾ ਹੜਤਾਲ ਸ਼ੁਰੂ, ਸੇਵਾਵਾਂ ਰੈਗੂਲਰ ਕਰਨ ਦੀ ਮੰਗ ਸਰਕਾਰ ਨੇ ਮੰਗਾਂ ’ਤੇ ਗ਼ੌਰ ਨਾ ਕ... ਅਗਲੀ ਖ਼ਬਰ ਰਾਣਾ ਸੋਢੀ ਵਲੋਂ ਸੁਖਬੀਰ ’ਤੇ ਹੋਏ ਹਮਲੇ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।