14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਘੱਲ ਖ਼ੁਰਦ ਜ਼ੋਨ ਦੇ ਖੋ-ਖੋ ਮੁਕਾਬਲਿਆਂ ’ਚ ਐੱਸ.ਕੇ. ਸਕੂਲ ਦੀ ਚੜ੍ਹਤ

ਤਲਵੰਡੀ ਭਾਈ, 13 ਅਗਸਤ (ਕੁਲਜਿੰਦਰ ਸਿੰਘ ਗਿੱਲ)-ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਮੋਹਰੀ ਸਥਾਨ ਰੱਖਣ ਵਾਲੀ ਇਸ ਖੇਤਰ ਦੀ ਨਾਮਵਰ ਸਿੱਖਿਆ ਸੰਸਥਾ ਐੱਸ. ਕੇ.

ਅਜੀਤ ਡੈਸਕ 14-08-2026
ਤਲਵੰਡੀ ਭਾਈ, 13 ਅਗਸਤ (ਕੁਲਜਿੰਦਰ ਸਿੰਘ ਗਿੱਲ)-ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਮੋਹਰੀ ਸਥਾਨ ਰੱਖਣ ਵਾਲੀ ਇਸ ਖੇਤਰ ਦੀ ਨਾਮਵਰ ਸਿੱਖਿਆ ਸੰਸਥਾ ਐੱਸ.ਕੇ.ਪਬਲਿਕ ਸਕੂਲ ਤਲਵੰਡੀ ਭਾਈ ਦੇ ਖਿਡਾਰੀਆਂ ਨੇ ਘੱਲ ਖ਼ੁਰਦ ਜ਼ੋਨ ਦੇ ਖੋ-ਖੋ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਹਰਪ੍ਰੀਤ ਕੌਰ ਸਿੱਧੂ ਨੇ ਦੱਸਿਆ ਕਿ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਵਿਖੇ ਕਰਵਾਏ ਗਏ ਖੋ-ਖੋ ਮੁਕਾਬਲਿਆਂ ਵਿਚ ਐੱਸ.ਕੇ. ਪਬਲਿਕ ਸਕੂਲ ਦੀ ਅੰਡਰ-14 (ਲੜਕੀਆਂ) ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 (ਲੜਕੇ) ਦੀ ਟੀਮ ਨੇ ਵੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਦੋਵੇਂ ਟੀਮਾਂ ਹੁਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣੀਆਂ ਗਈਆਂ ਹਨ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਤਰਸੇਮ ਸਿੰਘ ਮੱਲਾ, ਡਾਇਰੈਕਟਰ ਕਿਰਨਪ੍ਰੀਤ ਕੌਰ ਸੋਢੀ ਨੇ ਜੇਤੂ ਖਿਡਾਰੀਆਂ ਅਤੇ ਟੀਮ ਦੀ ਕੋਚ ਮੈਡਮ ਜਸਵੀਰ ਕੌਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਪੰਜਾਬ ਰਾਜ ਸੂਚਨਾ ਕਮਿਸ਼ਨਰ ਵਲੋਂ ਬੀ.ਡੀ.ਪੀ.ਓ. ਜ਼ੀਰਾ ਨੂੰ 25 ਹਜ਼ਾਰ ਰੁਪਏ ਜੁਰਮਾਨਾ ਮਾਮਲਾ ਸੂਚਨਾ ਦਾ ਅਧਿਕਾਰ ਕਾਨੂ... ਅਗਲੀ ਖ਼ਬਰ ਉੱਪਲ ਵਲੋਂ ਸੁਖਬੀਰ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।