ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਅਤੇ ਬਲਾਕ ਪੱਧਰੀ ਆਗੂਆਂ ਦੀ ਅਹਿਮ ਮੀਟਿੰਗ
ਨਹਿਰੀ ਪਾਣੀ, ਐੱਮ.ਐੱਸ.ਪੀ. ਅਤੇ ਕਿਸਾਨੀ ਮੁੱਦਿਆਂ ਨੂੰ ਲੈ ਕੇ 1 ਸਤੰਬਰ ਤੋਂ ਪੱਕਾ ਮੋਰਚਾ ਲਾਉਣ ਦਾ ਐਲਾਨ
ਫ਼ਿਰੋਜ਼ਪੁਰ, 13 ਅਗਸਤ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸਾਰਾਗੜ੍ਹੀ ਵਿਖੇ ਹੋਈ, ਜਿਸ ਵਿਚ ਯੂਨੀਅਨ ਦੇ ਪੰਜਾਬ ਮੀਤ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਦੌਰਾਨ ਕਿਸਾਨੀ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ਅਤੇ ਚੰਡੀਗੜ੍ਹ ਵਿਖੇ 1 ਸਤੰਬਰ ਤੋਂ ਲਗਾਏ ਜਾਣ ਵਾਲੇ ਪੱਕੇ ਮੋਰਚੇ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਫ਼ਿਰੋਜ਼ਪੁਰ, 13 ਅਗਸਤ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸਾਰਾਗੜ੍ਹੀ ਵਿਖੇ ਹੋਈ, ਜਿਸ ਵਿਚ ਯੂਨੀਅਨ ਦੇ ਪੰਜਾਬ ਮੀਤ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਦੌਰਾਨ ਕਿਸਾਨੀ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ਅਤੇ ਚੰਡੀਗੜ੍ਹ ਵਿਖੇ 1 ਸਤੰਬਰ ਤੋਂ ਲਗਾਏ ਜਾਣ ਵਾਲੇ ਪੱਕੇ ਮੋਰਚੇ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਨੂੰ ਨਹਿਰੀ ਪਾਣੀ ਵਿਚ ਉਸ ਦਾ ਬਣਦਾ ਹੱਕ ਨਹੀਂ ਮਿਲ ਰਿਹਾ ਅਤੇ ਪੰਜਾਬ ਦੇ ਦਰਿਆਈ ਪਾਣੀ ਨੂੰ ਦੂਜੀਆਂ ਸੂਬਿਆਂ ਵੱਲ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ, ਕਿਸਾਨੀ ਹੱਕਾਂ ਅਤੇ ਸੂਬੇ ਦੇ ਹਿਤਾਂ ਦੀ ਰਾਖੀ ਲਈ ਕਿਸਾਨ ਜਥੇਬੰਦੀ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਕਿਸਾਨਾਂ ਨੂੰ ਫ਼ਸਲਾਂ ਦੇ ਭਾਅ ਨਹੀਂ ਮਿਲ ਰਹੇ ਅਤੇ ਐੱਮ.ਐੱਸ.ਪੀ. ਦਾ ਵੀ ਕਿਸਾਨਾਂ ਨੂੰ ਬਣਦਾ ਲਾਭ ਨਹੀਂ ਮਿਲ ਰਿਹਾ। ਇਸ ਤੋਂ ਇਲਾਵਾ ਭਾਰਤ ਅਤੇ ਅਮਰੀਕਾ ਵਿਚਕਾਰ ਹੋਣ ਵਾਲੇ ਪ੍ਰਸਤਾਵਿਤ ਸਮਝੌਤਿਆਂ ਨੂੰ ਲੈ ਕੇ ਵੀ ਕਿਸਾਨਾਂ ਨੇ ਚਿੰਤਾ ਪ੍ਰਗਟਾਈ। ਆਗੂਆਂ ਨੇ ਇਸ ਸੰਘਰਸ਼ ਵਿਚ ਕਿਸਾਨ ਟਰੈਕਟਰ-ਟਰਾਲੀਆਂ ਸਮੇਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਮੀਟਿੰਗ ਵਿਚ ਜ਼ਿਲ੍ਹਾ ਕਮੇਟੀ ਮੈਂਬਰ ਜੋਗਾ ਸਿੰਘ ਖਹਿਰਾ, ਸੁਖਦੇਵ ਸਿੰਘ ਬਲਾਕ ਪ੍ਰਧਾਨ ਜ਼ੀਰਾ, ਜ਼ਿਲ੍ਹਾ ਮੀਤ ਪ੍ਰਧਾਨ ਮਹਿੰਦਰ ਸਿੰਘ ਵਧੋਣ, ਗੁਰਮੇਲ ਸਿੰਘ ਬਲਾਕ ਪ੍ਰਧਾਨ ਫ਼ਿਰੋਜ਼ਪੁਰ, ਮਨਪ੍ਰੀਤ ਸਿੰਘ ਮਮਦੋਟ, ਜਸਵੀਰ ਸਿੰਘ ਗੁਰੂਹਰਸਹਾਏ, ਬਲਜੀਤ ਸਿੰਘ ਭੰਗਾਲੀ, ਨਸੀਬ ਸਿੰਘ, ਦਲੀਪ ਸਿੰਘ, ਗੁਰਪਿਆਰ ਸਿੰਘ ਝੋਕ ਮੋੜੇ, ਮਨਦੀਪ ਅਲੀਪੁਰ, ਕੁਲਵਿੰਦਰ ਸਿੰਘ ਤਲਵੰਡੀ, ਗੁਰਪ੍ਰੀਤ ਸਿੰਘ ਖਾਈ, ਗੁਲਜ਼ਾਰ ਸਿੰਘ ਮੀਹਾ ਸਿੰਘ ਵਾਲਾ, ਹਰਪ੍ਰੀਤ ਸਿੰਘ ਲੌਂਗਾਂ ਦੇਵਾ, ਵਣ ਸਿੰਘ, ਅਨੋਖ ਸਿੰਘ, ਮਨਪ੍ਰੀਤ ਘੱਲ, ਰਾਜਾ ਕਰਮੂ ਵਾਲਾ, ਗੁਰਬੰਸ ਸਿੰਘ, ਹਰਜੀਤ ਸੋਢੇਵਾਲਾ, ਪਰਮਜੀਤ ਖੁੱਲਰ ਅਤੇ ਰਾਣਾ ਸਿੰਘ ਭੁੱਲਰ ਜੰਗ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।