15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਆਜ਼ਾਦੀ ਦਿਵਸ ਦੇ ਰਾਜ ਪੱਧਰੀ ਸਮਾਗਮ ਨੂੰ ਲੈ ਕੇ ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਵਲੋਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ

ਫ਼ਿਰੋਜ਼ਪੁਰ, 14 ਅਗਸਤ (ਗੁਰਿੰਦਰ ਸਿੰਘ)-80ਵੇਂ ਆਜ਼ਾਦੀ ਦਿਵਸ ਮੌਕੇ ਫ਼ਿਰੋਜ਼ਪੁਰ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੁਲਿਸ ਵਲੋਂ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਡੀ.

ਅਜੀਤ ਡੈਸਕ 15-08-2026
ਫ਼ਿਰੋਜ਼ਪੁਰ, 14 ਅਗਸਤ (ਗੁਰਿੰਦਰ ਸਿੰਘ)-80ਵੇਂ ਆਜ਼ਾਦੀ ਦਿਵਸ ਮੌਕੇ ਫ਼ਿਰੋਜ਼ਪੁਰ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੁਲਿਸ ਵਲੋਂ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਆਜ਼ਾਦੀ ਦਿਵਸ ਸਮਾਗਮ ਨੂੰ ਅਮਨ-ਅਮਾਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਾਨੂੰਨ-ਵਿਵਸਥਾ, ਸੁਰੱਖਿਆ ਪ੍ਰਬੰਧਾਂ ਅਤੇ ਹੋਰ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਮੀਟਿੰਗ ਵਿਚ ਸਮਾਗਮ ਵਾਲੇ ਸਥਾਨ ਅਤੇ ਇਸ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧਾਂ, ਆਵਾਜਾਈ ਨੂੰ ਸੁਚਾਰੂ ਰੱਖਣ, ਭੀੜ ਪ੍ਰਬੰਧਨ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਚੌਕਸੀ ਵਧਾਉਣ ਸਬੰਧੀ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਅਧਿਕਾਰੀਆਂ ਨੂੰ ਹਰੇਕ ਪੱਧਰ ’ਤੇ ਪੂਰੀ ਚੌਕਸੀ ਵਰਤਣ ਅਤੇ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਦੌਰਾਨ ਡੀ.ਆਈ.ਜੀ. ਸਨੇਹਦੀਪ ਸ਼ਰਮਾ ਨੇ ਕਿਹਾ ਕਿ ਫ਼ਿਰੋਜ਼ਪੁਰ ਪੁਲਿਸ ਹਰ ਨਾਗਰਿਕ ਦੀ ਸੁਰੱਖਿਆ ਅਤੇ ਸ਼ਾਂਤੀਪੂਰਨ ਮਾਹੌਲ ਵਿਚ ਆਜ਼ਾਦੀ ਦਿਵਸ ਮਨਾਉਣ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੁਲਿਸ ਵਲੋਂ ਸਮਾਗਮ ਦੌਰਾਨ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਾਂ ਨੂੰ ਸੁਚਾਰੂ ਰੱਖਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਐੱਸ.ਐੱਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਸਮੇਤ ਪੁਲਿਸ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਪਿਛਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ 2027 ਵਿਧਾਨ ਸਭਾ ਚੋਣਾਂ ਲਈ ਅਸ਼ੋਕ ਕੁਮਾਰ ਗੁਪਤਾ ਨੇ ਸ਼ਹਿਰੀ ਹਲਕੇ ਤੋਂ ਦਾਅਵੇਦਾਰੀ ਜਤਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।