15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਖਾਲੀ ਮਕਾਨ ’ਚ ਨਾਜਾਇਜ਼ ਸ਼ਰਾਬ ਰੱਖ ਕੇ ਗਾਹਕਾਂ ਦੀ ਉਡੀਕ ਕਰਦਾ ਕਾਬੂ

ਫ਼ਿਰੋਜ਼ਪੁਰ, 14 ਅਗਸਤ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫਿਰੋਜ਼ਪੁਰ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਵਿਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 48 ਬੋਤਲਾਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 15-08-2026
ਫ਼ਿਰੋਜ਼ਪੁਰ, 14 ਅਗਸਤ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫਿਰੋਜ਼ਪੁਰ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਵਿਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 48 ਬੋਤਲਾਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਿਟੀ ਥਾਣਾ ਦੇ ਥਾਣੇਦਾਰ ਸੁਖਦੇਵ ਰਾਜ ਨੇ ਦੱਸਿਆ ਕਿ ਪੁਲਿਸ ਪਾਰਟੀ ਦੌਰਾਨੇ ਗਸ਼ਤ ਮੌਜੂਦ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਕਰਨ ਕੁਮਾਰ ਉਰਫ਼ ਕੰਨੂ ਪੁੱਤਰ ਅਸ਼ਵਨੀ ਕੁਮਾਰ ਵਾਸੀ ਮਖੂ ਗੇਟ ਸੇਠੀ ਮਾਡਲ ਸਕੂਲ ਵਾਲੀ ਗਲੀ ਫਿਰੋਜ਼ਪੁਰ ਸ਼ਹਿਰ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ ਅਤੇ ਹੁਣ ਵੀ ਹਾਂਡਾ ਫਰਨੀਚਰ ਹਾਊਸ ਵਾਲੀ ਗਲੀ ਵਿਚ ਸਥਿਤ ਇਕ ਖਾਲੀ ਮਕਾਨ ਵਿਚ ਨਾਜਾਇਜ਼ ਸ਼ਰਾਬ ਰੱਖ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਅਨੁਸਾਰ ਇਤਲਾਹ ਭਰੋਸੇਯੋਗ ਹੋਣ ’ਤੇ ਤੁਰੰਤ ਕਾਰਵਾਈ ਕਰਦਿਆਂ ਦੱਸੇ ਗਏ ਸਥਾਨ ’ਤੇ ਰੇਡ ਕੀਤੀ ਗਈ। ਇਸ ਦੌਰਾਨ ਕਰਨ ਕੁਮਾਰ ਉਰਫ਼ ਕੰਨੂ ਨੂੰ 48 ਬੋਤਲਾਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਸਮੇਤ ਕਾਬੂ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ ਦੀ ਧਾਰਾ 14 ਤਹਿਤ ਮੁਕੱਦਮਾ ਨੰਬਰ 275 ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਬਾਬਾ ਖੇਤਰਪਾਲ ਮੰਦਰ ਵਿਖੇ ਮਹਾਂਮਾਈ ਦਾ ਜਾਗਰਣ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਨੇ ਮੁਫ਼ਤ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।