15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ’ਤੇ ਹੋਏ ਹਮਲੇ ਦੀ ਅਕਾਲੀ ਆਗੂਆਂ ਵਲੋਂ ਸਖ਼ਤ ਸ਼ਬਦਾਂ ’ਚ ਨਿਖੇਧੀ

ਤਲਵੰਡੀ ਭਾਈ, 14 ਅਗਸਤ (ਰਵਿੰਦਰ ਸਿੰਘ ਬਜਾਜ)-ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕਰਦਿਆਂ ਜਥੇਦਾਰ ਸਤਪਾਲ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਇਹ ਇਕ ਕਾਇਰਤਾ ਭਰਪੂਰ ਕਦਮ ਹੈ। ਉਨ੍ਹਾਂ ਕਿਹਾ ਕਿ ਬਾਦਲ ’ਤੇ ਇਹ ਹਮਲਾ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਹੋਇਆ ਹੈ।

ਅਜੀਤ ਡੈਸਕ 15-08-2026
ਤਲਵੰਡੀ ਭਾਈ, 14 ਅਗਸਤ (ਰਵਿੰਦਰ ਸਿੰਘ ਬਜਾਜ)-ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕਰਦਿਆਂ ਜਥੇਦਾਰ ਸਤਪਾਲ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਇਹ ਇਕ ਕਾਇਰਤਾ ਭਰਪੂਰ ਕਦਮ ਹੈ। ਉਨ੍ਹਾਂ ਕਿਹਾ ਕਿ ਬਾਦਲ ’ਤੇ ਇਹ ਹਮਲਾ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਹੋਇਆ ਹੈ। ਉਨ੍ਹਾਂ ਕਿਹਾ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋਣ ਤੋਂ ਬਚ ਗਿਆ। ਇਸ ਮੌਕੇ ਰੁਪਿੰਦਰ ਸਿੰਘ ਮੋਨੂੰ ਸਾਬਕਾ ਪ੍ਰਧਾਨ ਨਗਰ ਕੌਂਸਲ, ਪਰਮਿੰਦਰ ਸਿੰਘ ਚੌਹਾਨ ਵਾਈਸ ਪ੍ਰਧਾਨ ਪੰਜਾਬ ਸਵਰਨਕਾਰ ਸਭਾ, ਬਲਦੇਵ ਸਿੰਘ ਬਰਾੜ ਮੀਤ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ, ਅਕਾਲੀ ਆਗੂ ਬਲਬੀਰ ਸਿੰਘ ਰਾਜਾ ਸੁਪਰ ਨਿਊ ਪੰਜਾਬ ਵਾਲੇ, ਭੁਪਿੰਦਰ ਸਿੰਘ ਭਾਨਾ, ਗੁਰਚਰਨ ਸਿੰਘ ਸੈਂਭੀ, ਗੁਰਦਰਸ਼ਨ ਸਿੰਘ ਹੈਪੀ, ਗੁਰਮੀਤ ਸਿੰਘ ਮੀਤਾ, ਨਵਦੀਪ ਸਿੰਘ ਨੋਨਾ ਠੇਕੇਦਾਰ, ਭੁਪਿੰਦਰ ਸਿੰਘ ਕਲਸੀ ਪ੍ਰਧਾਨ ਰਾਮਗੜ੍ਹੀਆ ਸੇਵਾ ਸੁਸਾਇਟੀ, ਮਹਿੰਦਰ ਪਾਲ ਢੱਲ, ਸੰਜੀਵ ਕੁਮਾਰ ਧੀਂਗੜਾ ਸਾਬਕਾ ਕੌਂਸਲਰ, ਜੋਗਿੰਦਰ ਸਿੰਘ ਕਮਰਾ, ਕੁਲਦੀਪ ਸਿੰਘ ਕਮਰਾ, ਮਿਸਤਰੀ ਬੰਤ ਸਿੰਘ ਕਲਸੀ ਤੋਂ ਇਲਾਵਾ ਹੋਰ ਵੀ ਕਈ ਅਕਾਲੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਨੂੰ ਦੋਸ਼ੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
ਪਿਛਲੀ ਖ਼ਬਰ ਅੱਜ ਐਨ.ਐੱਸ.ਕਿਊ.ਐਫ. ਵੋਕੇਸ਼ਨਲ ਅਧਿਆਪਕ ਸਰਕਾਰ ਨੂੰ ਦਿਖਾਉਣਗੇ ਕਾਲੀਆਂ ਝੰਡੀਆਂ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਫਿਰੋਜ਼ਪੁਰ ਆਮਦ ਨੂੰ ਲੈ ਕੇ ਸ਼ਹਿਰ ਵਾਸੀਆਂ ’ਚ ਉਤਸ਼ਾਹ-ਮਨਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।