15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ ਨੂੰ ਯੂਥ ਵਿੰਗ ਦਾ ਮੁੜ ਪ੍ਰਧਾਨ ਨਿਯੁਕਤ ਕਰਨ ’ਤੇ ਯੂਥ ਵਰਕਰਾਂ ’ਚ ਖੁਸ਼ੀ ਦੀ ਲਹਿਰ

ਜ਼ੀਰਾ, 14 ਅਗਸਤ (ਰਜਨੀਸ਼ ਕਥੂਰੀਆ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਵਿਧਾਨ ਸਭਾ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ’ਚ ਪਾਰਟੀ ਹਾਈਕਮਾਨ ਵਲੋਂ ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ ਨੂੰ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਜ਼ੀਰਾ ਹਲਕੇ ਦੇ ਯੂਥ ਅਕਾਲੀ ਵਰਕਰਾਂ ’ਚ ਖੁਸ਼ੀ ਦੀ ਲਹਿਰ ਹੈ। ਐਡਵੋਕੇਟ ਚਿੱਤਬੀਰ ਜ਼ੀਰਾ ਨੇ ਪਾਰਟੀ ਦੀ ਮਜ਼ਬੂਤੀ ਅਤੇ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਵਿਚ ਹਮੇਸ਼ਾ ਅਹਿਮ ਭੂਮਿਕਾ ਅਦਾ ਕੀਤੀ ਹੈ।

ਅਜੀਤ ਡੈਸਕ 15-08-2026
ਜ਼ੀਰਾ, 14 ਅਗਸਤ (ਰਜਨੀਸ਼ ਕਥੂਰੀਆ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਵਿਧਾਨ ਸਭਾ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ’ਚ ਪਾਰਟੀ ਹਾਈਕਮਾਨ ਵਲੋਂ ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ ਨੂੰ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਜ਼ੀਰਾ ਹਲਕੇ ਦੇ ਯੂਥ ਅਕਾਲੀ ਵਰਕਰਾਂ ’ਚ ਖੁਸ਼ੀ ਦੀ ਲਹਿਰ ਹੈ। ਐਡਵੋਕੇਟ ਚਿੱਤਬੀਰ ਜ਼ੀਰਾ ਨੇ ਪਾਰਟੀ ਦੀ ਮਜ਼ਬੂਤੀ ਅਤੇ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਵਿਚ ਹਮੇਸ਼ਾ ਅਹਿਮ ਭੂਮਿਕਾ ਅਦਾ ਕੀਤੀ ਹੈ। ਇਸ ਦੌਰਾਨ ਰਣਜੀਤ ਸਿੰਘ ਸਹਿਜ਼ਾਦਾ ਜ਼ਿਲ੍ਹਾ ਬੁਲਾਰਾ ਅਤੇ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਦਿਹਾਤੀ ਜ਼ੀਰਾ,ਸੁਖਜੀਤ ਸਿੰਘ ਆਸਿਫ ਵਾਲਾ ਮੀਤ ਪ੍ਰਧਾਨ ਯੂਥ ਅਕਾਲੀ ਦਲ, ਹਰਪ੍ਰੀਤ ਸਿੰਘ ਬਹਿਕ ਗੁੱਜਰਾਂ ਹਲਕਾ ਯੂਥ ਪ੍ਰਧਾਨ ਜ਼ੋਨ ਜ਼ੀਰਾ, ਮਨਪ੍ਰੀਤ ਸਿੰਘ ਬਹਿਕ ਫੱਤੂ ਸੋਸ਼ਲ ਮੀਡੀਆ ਇੰਚਾਰਜ ਨੇ ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ ਦੀ ਕੀਤੀ ਗਈ ਨਿਯੁਕਤੀ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਉਨ੍ਹਾਂ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਇਸ ਨੂੰ ਪਾਰਟੀ ਹਾਈਕਮਾਂਡ ਵਲੋਂ ਲਿਆ ਗਿਆ ਦੂਰ ਅੰਦੇਸ਼ੀ ਦਰੁਸਤ ਫੈਸਲਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਨੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਕੇ.ਵੀ.ਕੇ. ਫਿਰੋਜ਼ਪੁਰ ਵਲੋਂ ਪੰਜ ਰੋਜ਼ਾ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।