15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ’ਤੇ ਹਮਲਾ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ : ਫਰੀਦੇਵਾਲਾ

ਮੱਲਾਂਵਾਲਾ, 14 ਅਗਸਤ (ਬਲਬੀਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿਖੇ ਹੋਏ ਹਮਲੇ ਦੀ ਸੀਨੀਅਰ ਅਕਾਲੀ ਆਗੂ, ਪੀ. ਏ.

ਅਜੀਤ ਡੈਸਕ 15-08-2026
ਮੱਲਾਂਵਾਲਾ, 14 ਅਗਸਤ (ਬਲਬੀਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿਖੇ ਹੋਏ ਹਮਲੇ ਦੀ ਸੀਨੀਅਰ ਅਕਾਲੀ ਆਗੂ, ਪੀ.ਏ.ਸੀ. ਪੰਜਾਬ ਦੇ ਮੈਂਬਰ ਅਤੇ ਚੇਅਰਮੈਨ ਭੁਪਿੰਦਰ ਸਿੰਘ ਫਰੀਦੇਵਾਲਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਆਗੂ ’ਤੇ ਹਮਲਾ ਕਰਨਾ ਬੇਹੱਦ ਮੰਦਭਾਗਾ ਹੈ ਅਤੇ ਅਜਿਹੀਆਂ ਘਟਨਾਵਾਂ ਲੋਕਤੰਤਰਿਕ ਪ੍ਰਣਾਲੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ। ਭੁਪਿੰਦਰ ਸਿੰਘ ਫਰੀਦੇਵਾਲਾ ਨੇ ਕਿਹਾ ਕਿ ਸਿਆਸੀ ਪਾਰਟੀਆਂ ਅਤੇ ਆਗੂਆਂ ਵਿਚਕਾਰ ਵਿਚਾਰਾਂ ਦਾ ਮਤਭੇਦ ਲੋਕਤੰਤਰ ਦਾ ਹਿੱਸਾ ਹੈ, ਪਰ ਵਿਰੋਧ ਜਾਂ ਅਸਹਿਮਤੀ ਦਾ ਪ੍ਰਗਟਾਵਾ ਹਮੇਸ਼ਾ ਸ਼ਾਂਤਮਈ ਅਤੇ ਲੋਕਤੰਤਰਿਕ ਢੰਗ ਨਾਲ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹਿੰਸਾ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਅਤੇ ਅਜਿਹੀਆਂ ਘਟਨਾਵਾਂ ਨਾਲ ਪੰਜਾਬ ਸਮੇਤ ਦੇਸ਼ ਦੇ ਅਮਨ-ਸ਼ਾਂਤੀ ਵਾਲੇ ਮਾਹੌਲ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਰਪੱਖ ਅਤੇ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ।
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਰੈੱਡ ਰਨ ਮੈਰਾਥਨ ਦੌੜ ’ਚ ਕੀਤਾ ਪਹਿਲਾ ਅਤੇ ਦੂਜਾ ਸਥਾਨ ਹਾਸਿਲ ਅਗਲੀ ਖ਼ਬਰ ਪ੍ਰਿੰਸੀਪਲ ਮੁੱਖ ਵਣਜ ਪ੍ਰਬੰਧਕ ਇਨਾਮ ਵੰਡ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।