15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਰੈੱਡ ਰਨ ਮੈਰਾਥਨ ਦੌੜ ’ਚ ਕੀਤਾ ਪਹਿਲਾ ਅਤੇ ਦੂਜਾ ਸਥਾਨ ਹਾਸਿਲ

ਤਲਵੰਡੀ ਭਾਈ, 14 ਅਗਸਤ (ਰਵਿੰਦਰ ਸਿੰਘ ਬਜਾਜ)-ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਅਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਸ਼ਹੀਦ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਰੈੱਡ ਰਨ ਮੈਰਾਥਨ ਦੌੜ ਕਰਵਾਈ ਗਈ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ’ਚ ਕਾਲਜ ਦੇ ਐਮ.

ਅਜੀਤ ਡੈਸਕ 15-08-2026
ਤਲਵੰਡੀ ਭਾਈ, 14 ਅਗਸਤ (ਰਵਿੰਦਰ ਸਿੰਘ ਬਜਾਜ)-ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਅਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਸ਼ਹੀਦ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਰੈੱਡ ਰਨ ਮੈਰਾਥਨ ਦੌੜ ਕਰਵਾਈ ਗਈ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ’ਚ ਕਾਲਜ ਦੇ ਐਮ.ਕਾਮ ਭਾਗ ਪਹਿਲਾ ਦੇ ਵਿਦਿਆਰਥੀ ਹਰਦੀਪ ਸਿੰਘ ਨੇ 5000 ਮੀਟਰ ਮੈਰਾਥਨ ਵਿਚ ਪਹਿਲਾ ਸਥਾਨ ਅਤੇ 4000 ਰਾਸ਼ੀ ਦਾ ਚੈੱਕ ਹਾਸਲ ਕੀਤਾ। ਇਸੇ ਤਰ੍ਹਾਂ ਬੀ.ਏ. ਭਾਗ ਤੀਜਾ ਦੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਨੇ ਮੈਰਾਥਨ ਦੌੜ ਵਿਚ ਦੂਜਾ ਸਥਾਨ ਹਾਸਲ ਕਰਕੇ 3000 ਰੁਪਏ ਰਾਸ਼ੀ ਦਾ ਚੈੱਕ ਪ੍ਰਾਪਤ ਕੀਤਾ। ਇਸ ਖ਼ੁਸ਼ੀ ਦੇ ਮੌਕੇ ’ਤੇ ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਨੇ ਦੌੜ ’ਚ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਅੱਗੇ ਵਧਣ ਲਈ ਪ੍ਰੇਰਿਆ। ਉਨ੍ਹਾਂ ਵਿਦਿਆਰਥੀਆਂ ਨੂੰ ਤੰਦਰੁਸਤੀ ਜੀਵਨ ਸ਼ੈਲੀ ਨੂੰ ਹੁਲਾਰਾ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵੱਧ ਤੋਂ ਵੱਧ ਖੇਡਾਂ ਵਿਚ ਭਾਗ ਲੈਣ ਲਈ ਪੇ੍ਰਰਿਆ।
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਮਨਸੂਰਦੇਵਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੁਖਬੀਰ ’ਤੇ ਹਮਲਾ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ : ਫਰੀਦੇਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।