15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸਰਕਾਰੀ ਹਾਈ ਸਕੂਲ ਮਨਸੂਰਦੇਵਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਜ਼ੀਰਾ, 14 ਅਗਸਤ (ਹਰਜੀਤ ਸਿੰਘ ਗਿੱਲ)-ਇੱਥੋਂ ਦੇ ਨੇੜਲੇ ਪਿੰਡ ਮਨਸੂਰਦੇਵਾ ਦੇ ਸਰਕਾਰੀ ਹਾਈ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਪੰਜਾਬੀ ਸਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਵਲੋਂ ਪੰਜਾਬ ਇਨ੍ਹਾਂ ਤੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਂਦਿਆਂ ਗਿੱਧਾ, ਲੋਕ-ਗੀਤਾਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਸਰਕਾਰੀ ਹਾਈ ਸਕੂਲ ਮਨਸੂਰਦੇਵਾ ਵਿਖੇ ਤੀਆਂ ਦਾ ਤਿਉਹਾਰ ਮਨਾਉਂਦੀਆਂ ਹੋਈਆਂ ਵਿਦਿਆਰਥਣਾਂ। ਤਸਵੀਰ- ਹਰਜੀਤ ਸਿੰਘ ਗਿੱਲ 15-08-2026
ਜ਼ੀਰਾ, 14 ਅਗਸਤ (ਹਰਜੀਤ ਸਿੰਘ ਗਿੱਲ)-ਇੱਥੋਂ ਦੇ ਨੇੜਲੇ ਪਿੰਡ ਮਨਸੂਰਦੇਵਾ ਦੇ ਸਰਕਾਰੀ ਹਾਈ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਪੰਜਾਬੀ ਸਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਵਲੋਂ ਪੰਜਾਬ ਇਨ੍ਹਾਂ ਤੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਂਦਿਆਂ ਗਿੱਧਾ, ਲੋਕ-ਗੀਤਾਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਪ੍ਰੋਗਰਾਮ ਦੌਰਾਨ ਪੰਜਾਬ ਦੀ ਵਿਰਾਸਤ ਪੀੰਘ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ ਵਿਦਿਆਰਥਣਾਂ ਨੇ ਪੀੰਘ ਦਾ ਆਨੰਦ ਮਾਣਦਿਆਂ ਪੰਜਾਬੀ ਵਿਰਸੇ ਅਤੇ ਪੁਰਾਤਨ ਰਵਾਇਤਾਂ ਪ੍ਰਤੀ ਵਿਸ਼ੇਸ਼ ਮੋਹ ਪ੍ਰਗਟਾਇਆ। ਇਸ ਸਮੇਂ ਖੀਰ-ਪੂੜਿਆਂ ਦੇ ਕੀਤੇ ਗਏ ਵਿਸ਼ੇਸ਼ ਪ੍ਰਬੰਧ ਕਾਰਨ ਵੀ ਪ੍ਰੋਗਰਾਮ ਦੀ ਰੌਣਕ ਵਿਚ ਹੋਰ ਵੀ ਵਾਧਾ ਹੋਇਆ। ਇਸ ਮੌਕੇ ਮੈਡਮ ਵਿਸ਼ੇਸ਼ਤਾ ਸਚਦੇਵਾ ਨੇ ਵਿਸ਼ੇਸ਼ ਤੌਰ ’ਤੇ ਸਕੂਲ ਵਿਚ ਪਹੁੰਚ ਕੇ ਵਿਦਿਆਰਥਣਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਇਸ ਤੀਆਂ ਦੇ ਪ੍ਰੋਗਰਾਮ ਦੀ ਸ਼ਲਾਘਾਕੀਤੀ। ਵਿਦਿਆਰਥੀਆਂ ਅਤੇ ਸਟਾਫ਼ ਦੀ ਸਰਗਰਮ ਭਾਗੀਦਾਰੀ ਅਤੇ ਸਹਿਯੋਗ ਨਾਲ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਗਿਆ। ਡਿਊਟੀ ਅਨੁਸਾਰ ਸਾਰੇ ਅਧਿਆਪਕਾਂ ਨੇ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਨਿਭਾਈਆਂ। ਰਿਫਰੈਸ਼ਮੈਂਟ ਦੀ ਜ਼ਿੰਮੇਵਾਰੀ ਜਗਜੀਤ ਸਿੰਘ, ਨੀਰਜ ਕੁਮਾਰ, ਪ੍ਰੇਮਜੀਤ ਕੌਰ ਅਤੇ ਕੁਲਵਿੰਦਰ ਕੌਰ ਨੇ ਸੰਭਾਲੀ। ਸਜਾਵਟ ਦੀ ਜ਼ਿੰਮੇਵਾਰੀ ਅਮਨਦੀਪ ਕੌਰ, ਪਰਮਜੀਤ ਕੌਰ ਅਤੇ ਰੁਪਿੰਦਰਜੀਤ ਕੌਰ ਨੇ ਬਾਖੂਬੀ ਨਿਭਾਈ। ਪੀੰਘ ਦੀ ਵਿਵਸਥਾ ਨੀਲੂ ਬਾਲਾ ਅਤੇ ਜਸਦੀਪ ਕੌਰ ਵਲੋਂ ਕੀਤੀ ਗਈ, ਜਦਕਿ ਸਭਿਆਚਾਰਕ ਪ੍ਰੋਗਰਾਮ ਦੀ ਜ਼ਿੰਮੇਵਾਰੀ ਸਰਬਜੀਤ ਕੌਰ, ਰਾਜਵੀਰ ਕੌਰ, ਨਿਮਰਪ੍ਰੀਤ ਕੌਰ ਅਤੇ ਗੁਰਵਿੰਦਰ ਸਿੰਘ ਨੇ ਸੰਭਾਲੀ। ਸਕੂਲ ਦੇ ਮੁਖੀ ਅਧਿਆਪਕ ਵਿਸ਼ੇਸ਼ ਸਚਦੇਵਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਪੰਜਾਬੀ ਸਭਿਆਚਾਰ, ਲੋਕ-ਪਰੰਪਰਾਵਾਂ ਅਤੇ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਸੁਖਬੀਰ ’ਤੇ ਹਮਲੇ ਦੀ ਰਚੀ ਗਈ ਡੂੰਘੀ ਸਾਜ਼ਿਸ਼ ਨੂੰ ਬੇਨਕਾਬ ਕੀਤਾ ਜਾਵੇ-ਸਤਪਾਲ ਸਿੰਘ ਤਲਵੰਡੀ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਰੈੱਡ ਰਨ ਮੈਰਾਥਨ ਦੌੜ ’ਚ ਕੀਤਾ ਪਹਿਲਾ ਅਤੇ ਦੂਜਾ ਸਥਾਨ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।