18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵਲੋਂ ਕਾਂਗਰਸ ਦਫ਼ਤਰ ਦਾ ਘਿਰਾਓੋ

ਫਿਰੋਜ਼ਪੁਰ, 17 ਅਗਸਤ (ਸੁਖਵਿੰਦਰ ਸਿੰਘ)-ਵੰਦੇ ਮਾਤਰਮ ਦੇ ਕਥਿਤ ਅਪਮਾਨ ਵਿਰੁੱਧ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵਲੋਂ ਅੱਜ ਪੂਰੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਦਫ਼ਤਰਾਂ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਤਹਿਤ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਯੁਵਾ ਮੋਰਚਾ ਦੇ ਪ੍ਰਧਾਨ ਰਾਜਨਬੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਦਫ਼ਤਰ ਦਾ ਘਿਰਾਓ ਕੀਤਾ ਗਿਆ।

ਅਜੀਤ ਡੈਸਕ 18-08-2026
ਫਿਰੋਜ਼ਪੁਰ, 17 ਅਗਸਤ (ਸੁਖਵਿੰਦਰ ਸਿੰਘ)-ਵੰਦੇ ਮਾਤਰਮ ਦੇ ਕਥਿਤ ਅਪਮਾਨ ਵਿਰੁੱਧ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵਲੋਂ ਅੱਜ ਪੂਰੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਦਫ਼ਤਰਾਂ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਤਹਿਤ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਯੁਵਾ ਮੋਰਚਾ ਦੇ ਪ੍ਰਧਾਨ ਰਾਜਨਬੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੇ ਆਦੇਸ਼ਾਂ ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਅਨੁਜ ਖੋਸਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤਾ ਗਿਆ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬੋਬੀ ਬਾਠ ਨੇ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂਆਂ ਵਲੋਂ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਪ੍ਰਤੀ ਕੀਤੇ ਗਏ ਕਥਿਤ ਅਪਮਾਨਜਨਕ ਵਰਤਾਰੇ ਵਿਰੁੱਧ ਪੰਜਾਬ ਦਾ ਨੌਜਵਾਨ ਆਪਣੀ ਆਵਾਜ਼ ਬੁਲੰਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਵੰਦੇ ਮਾਤਰਮ’ ਸਿਰਫ਼ ਇੱਕ ਗੀਤ ਨਹੀਂ, ਸਗੋਂ ਕਰੋੜਾਂ ਦੇਸ਼ਵਾਸੀਆਂ ਦੀ ਭਾਰਤ ਮਾਤਾ ਪ੍ਰਤੀ ਆਸਥਾ, ਸਨਮਾਨ ਅਤੇ ਦੇਸ਼ਭਗਤੀ ਦਾ ਪ੍ਰਤੀਕ ਹੈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਫਿਰੋਜ਼ਪੁਰ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬੌਬੀ ਬਾਠ,ਜ਼ਿਲ੍ਹਾ ਜਨਰਲ ਸਕੱਤਰ ਸਾਗਰ ਨਰੂਲਾ, ਸੂਬਾ ਕਿਸਾਨ ਮੋਰਚਾ ਦੇ ਵਾਈਸ ਪ੍ਰਧਾਨ ਸ. ਮੇਜਰ ਸਿੰਘ ਟਿੱਬੀ, ਕ੍ਰਿਸ਼ਨ ਨਰੂਲਾ, ਫਿਰੋਜ਼ਪੁਰ ਭਾਰਤੀ ਜਨਤਾ ਪਾਰਟੀ ਦੇ ਵਾਈਸ ਪ੍ਰਧਾਨ ਅਮਰਜੀਤ ਸਿੰਘ ਘਾਰੂ, ਫਿਰੋਜ਼ਪੁਰ ਛਾਉਣੀ ਤੋਂ ਗੁਪਤਾ ਜੀ, ਯੁਵਾ ਮੋਰਚਾ ਦੇ ਵਾਈਸ ਪ੍ਰਧਾਨ ਗੁਰਮਨਜੋਤ ਸਿੰਘ, ਸ਼ਿੰਦਰਪਾਲ ਸਿੰਘ ਅਤੇ ਤਲਵੰਡੀ ਭਾਈ ਤੋਂ ਯੁਵਾ ਮੋਰਚਾ ਆਗੂ ਲਵਿਸ਼ ਆਪਣੇ ਸਾਥੀਆਂ ਸਮੇਤ ਹਾਜ਼ਰ ਸਨ।
ਪਿਛਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਵੱਖ - ਵੱਖ ਥਾਈਂ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਵਸ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ’ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।