18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਂਟ ਸ਼ੁਰੂ, 150 ਦੇ ਕਰੀਬ ਖਿਡਾਰੀਆਂ ਨੇ ਦਿਖਾਏ ਜੌਹਰ

ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)-70ਵੀਆਂ ਪੰਜਾਬ ਸਕੂਲ ਖੇਡਾਂ (2026-27) ਤਹਿਤ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ. ਐੱਮ.

ਅਜੀਤ ਡੈਸਕ 18-08-2026
ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)-70ਵੀਆਂ ਪੰਜਾਬ ਸਕੂਲ ਖੇਡਾਂ (2026-27) ਤਹਿਤ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਂਟ ਦਾ ਆਗਾਜ਼ ਕੀਤਾ ਗਿਆ। ਇਸ ਟੂਰਨਾਮੈਂਟ ਵਿਚ ਜ਼ਿਲ੍ਹੇ ਦੇ 10 ਜ਼ੋਨਾਂ ਤੋਂ ਲਗਭਗ 150 ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਹਿੱਸਾ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੂਰਨਾਮੈਂਟ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਜ਼ਿਲ੍ਹਾ ਸਿੱਖਿਆ ਕੋਆਰਡੀਨੇਟਰ ਅਤੇ ਵਾਈਸ ਚੇਅਰਮੈਨ ਬਲਾਕ ਸੰਮਤੀ ਫ਼ਾਜ਼ਿਲਕਾ ਸੁਰਿੰਦਰ ਕੰਬੋਜ ਦਾ ਸਕੂਲ ਸਟਾਫ਼ ਵਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਸੁਰਿੰਦਰ ਕੰਬੋਜ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਬੇਹੱਦ ਜ਼ਰੂਰੀ ਹਨ ਅਤੇ ਅਜਿਹੇ ਆਯੋਜਨਾਂ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਵਧੀਆ ਮੰਚ ਮਿਲਦਾ ਹੈ।
ਪਿਛਲੀ ਖ਼ਬਰ ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ ਵਲੋਂ ਮੱਲਵਾਲ ਜਦੀਦ ’ਚ ਦੰਦਾਂ ਦੀ ਜਾਂਚ ਲਈ ਕੈਂਪ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਨੇ ਮੁਫ਼ਤ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।