19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੈਰ ਤੋਂ ਘਰ ਪਰਤ ਰਹੇ ਬਜ਼ੁਰਗ ਨੂੰ ਪਿੱਛੋਂ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਮਾਰੀ ਟੱਕਰ

ਫ਼ਿਰੋਜ਼ਪੁਰ, 18 ਅਗਸਤ (ਸੁਖਵਿੰਦਰ ਸਿੰਘ)-ਸਿਟੀ ਥਾਣਾ ਪੁਲਿਸ ਨੇ ਸੈਰ ਕਰਨ ਲਈ ਨਿਕਲੇ 74 ਸਾਲਾ ਬਜ਼ੁਰਗ ਨੂੰ ਪਿੱਛੋਂ ਮੋਟਰਸਾਈਕਲ ਮਾਰ ਕੇ ਜ਼ਖ਼ਮੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਸੁਖਦੇਵ ਰਾਜ ਨੇ ਦੱਸਿਆ ਕਿ ਸਤੀਸ਼ ਕੁਮਾਰ ਪੁੱਤਰ ਗਣੇਸ਼ ਦਾਸ ਵਾਸੀ ਧਵਨ ਕਾਲੋਨੀ, ਫਿਰੋਜ਼ਪੁਰ ਸ਼ਹਿਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ 22 ਜੁਲਾਈ ਦੀ ਸ਼ਾਮ ਕਰੀਬ ਸਾਢੇ 6 ਵਜੇ ਘਰ ਤੋਂ ਬਾਹਰ ਸੈਰ ਕਰਨ ਲਈ ਗਿਆ ਸੀ।

ਅਜੀਤ ਡੈਸਕ 19-08-2026
ਫ਼ਿਰੋਜ਼ਪੁਰ, 18 ਅਗਸਤ (ਸੁਖਵਿੰਦਰ ਸਿੰਘ)-ਸਿਟੀ ਥਾਣਾ ਪੁਲਿਸ ਨੇ ਸੈਰ ਕਰਨ ਲਈ ਨਿਕਲੇ 74 ਸਾਲਾ ਬਜ਼ੁਰਗ ਨੂੰ ਪਿੱਛੋਂ ਮੋਟਰਸਾਈਕਲ ਮਾਰ ਕੇ ਜ਼ਖ਼ਮੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਸੁਖਦੇਵ ਰਾਜ ਨੇ ਦੱਸਿਆ ਕਿ ਸਤੀਸ਼ ਕੁਮਾਰ ਪੁੱਤਰ ਗਣੇਸ਼ ਦਾਸ ਵਾਸੀ ਧਵਨ ਕਾਲੋਨੀ, ਫਿਰੋਜ਼ਪੁਰ ਸ਼ਹਿਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ 22 ਜੁਲਾਈ ਦੀ ਸ਼ਾਮ ਕਰੀਬ ਸਾਢੇ 6 ਵਜੇ ਘਰ ਤੋਂ ਬਾਹਰ ਸੈਰ ਕਰਨ ਲਈ ਗਿਆ ਸੀ। ਸੈਰ ਕਰਕੇ ਵਾਪਸ ਆਉਂਦਿਆਂ ਜਦੋਂ ਉਹ ਬੰਦਨ ਬੈਂਕ ਦੇ ਸਾਹਮਣੇ ਸੜਕ ਪਾਰ ਕਰ ਰਿਹਾ ਸੀ ਤਾਂ ਇਕ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਪਿੱਛੋਂ ਆ ਕੇ ਉਸ ਵਿਚ ਮੋਟਰਸਾਈਕਲ ਮਾਰ ਦਿੱਤਾ। ਹਾਦਸੇ ਵਿਚ ਉਹ ਸੜਕ ’ਤੇ ਡਿੱਗ ਪਿਆ ਅਤੇ ਉਸ ਨੂੰ ਕਾਫ਼ੀ ਸੱਟਾਂ ਲੱਗੀਆਂ। ਇਲਾਜ ਲਈ ਉਸ ਨੂੰ ਅਨਿਲ ਬਾਗੀ ਹਸਪਤਾਲ, ਫਿਰੋਜ਼ਪੁਰ ਸ਼ਹਿਰ ਵਿਖੇ ਦਾਖਲ ਕਰਵਾਇਆ ਗਿਆ। ਸੱਟਾਂ ਜ਼ਿਆਦਾ ਹੋਣ ਕਾਰਨ ਬਾਅਦ ਵਿਚ ਉਹ ਆਪਣੀ ਮਰਜ਼ੀ ਨਾਲ ਛੁੱਟੀ ਲੈ ਕੇ ਐਸ.ਪੀ.ਐਸ. ਹਸਪਤਾਲ ਲੁਧਿਆਣਾ ਵਿਖੇ ਇਲਾਜ ਲਈ ਦਾਖਲ ਹੋ ਗਿਆ।ਪੁਲਿਸ ਨੇ ਸਤੀਸ਼ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਖ਼ਿਲਾਫ਼ ਬੀ.ਐਨ.ਐਸ. ਅਤੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਸਿਟੀ ਥਾਣਾ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਫਿਰੋਜ਼ਪੁਰ ’ਚ ਅਗਨੀਵੀਰ ਭਰਤੀ ਰੈਲੀ ਦਾ ਸ਼ਾਨਦਾਰ ਆਗਾਜ਼ 10 ਦਿਨਾ ਭਰਤੀ ਰੈਲੀ ’ਚ ਪੰਜ ਜ਼ਿਲ੍ਹਿਆਂ ਦੇ 9 ਹਜ਼ਾਰ ਤੋਂ ਵੱਧ ਨੌ... ਅਗਲੀ ਖ਼ਬਰ ਕੰਪਨੀ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਇਕ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।