ਐੱਸ.ਬੀ.ਐੱਸ ਸਟੇਟ ਯੂਨੀਵਰਸਿਟੀ ਵਿਖੇ ਸਰਕਾਰੀ ਨੌਕਰੀਆਂ ਸੰਬੰਧੀ ਵਿਦਿਆਰਥੀਆਂ ਨੂੰ ਦਿੱਤੀ ਵਿਸਥਾਰਪੂਰਵਕ ਜਾਣਕਾਰੀ
ਫ਼ਿਰੋਜ਼ਪੁਰ, 18 ਅਗਸਤ (ਗੁਰਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਕੈਮੀਕਲ ਇੰਜੀਨੀਅਰਿੰਗ ਵਿਭਾਗ ਦੀ ‘ਕੈਮੀਕਲ ਇੰਜੀਨੀਅਰਿੰਗ ਸਟੂਡੈਂਟਸ ਸੁਸਾਇਟੀ’ ਵਲੋਂ ‘ਸਰਕਾਰੀ ਖੇਤਰ ਵਿਚ ਰੁਜ਼ਗਾਰ ਦੇ ਮੌਕੇ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਪ੍ਰੋਗਰਾਮ ਦਾ ਸੰਯੋਜਨ ਸੁਸਾਇਟੀ ਦੇ ਕੋਆਰਡੀਨੇਟਰ ਸੁਰਿੰਦਰ ਸਿੰਘ ਵਲੋਂ ਕੀਤਾ ਗਿਆ।
ਐ
ਐੱਸ.ਬੀ.ਐੱਸ ਸਟੇਟ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਨੂੰ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ ਦਿੰਦੇ ਵਿਸ਼ਾ ਮਾਹਿਰ। ਅਜੀਤ ਤਸਵੀਰ
19-08-2026
ਫ਼ਿਰੋਜ਼ਪੁਰ, 18 ਅਗਸਤ (ਗੁਰਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਕੈਮੀਕਲ ਇੰਜੀਨੀਅਰਿੰਗ ਵਿਭਾਗ ਦੀ ‘ਕੈਮੀਕਲ ਇੰਜੀਨੀਅਰਿੰਗ ਸਟੂਡੈਂਟਸ ਸੁਸਾਇਟੀ’ ਵਲੋਂ ‘ਸਰਕਾਰੀ ਖੇਤਰ ਵਿਚ ਰੁਜ਼ਗਾਰ ਦੇ ਮੌਕੇ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਪ੍ਰੋਗਰਾਮ ਦਾ ਸੰਯੋਜਨ ਸੁਸਾਇਟੀ ਦੇ ਕੋਆਰਡੀਨੇਟਰ ਸੁਰਿੰਦਰ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਭਾਰਤ ਸਰਕਾਰ ਦੇ ਰਿਹਾਇਸ਼ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਦੇ ਵਿੱਤੀ ਸਲਾਹਕਾਰ ਡਾ. ਨਰਿੰਦਰ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਸਰਕਾਰੀ ਖੇਤਰ ਵਿਚ ਰੁਜ਼ਗਾਰ ਦੀਆਂ ਸੰਭਾਵਨਾਵਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਡਾ. ਪੰਕਜ ਕਾਲੜਾ ਨੇ ਮੁੱਖ ਬੁਲਾਰੇ ਦੀ ਜਾਣ-ਪਛਾਣ ਕਰਵਾਉਂਦਿਆਂ ਕਿਹਾ ਕਿ ਵਿਦਿਆਰਥੀਆਂ ਲਈ ਰਵਾਇਤੀ ਪਲੇਸਮੈਂਟ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਉਪਲਬਧ ਕੈਰੀਅਰ ਮੌਕਿਆਂ ਬਾਰੇ ਮਾਰਗਦਰਸ਼ਨ ਪ੍ਰਾਪਤ ਕਰਨਾ ਵੀ ਬੇਹੱਦ ਜ਼ਰੂਰੀ ਹੈ। ਡਾ. ਨਰਿੰਦਰ ਸਿੰਘ ਨੇ ਆਪਣੇ ਵਿਸ਼ਾਲ ਪ੍ਰਸ਼ਾਸਨਿਕ ਤਜ਼ਰਬੇ ਨੂੰ ਸਾਂਝਾ ਕਰਦਿਆਂ ਵੱਖ-ਵੱਖ ਸਰਕਾਰੀ ਅਹੁਦਿਆਂ, ਪ੍ਰਤੀਯੋਗੀ ਪ੍ਰੀਖਿਆਵਾਂ, ਭਰਤੀ ਪ੍ਰਕਿਰਿਆ, ਪ੍ਰੀਖਿਆਵਾਂ ਦੀ ਤਿਆਰੀ ਲਈ ਰਣਨੀਤੀ ਅਤੇ ਸਰਕਾਰੀ ਭਰਤੀ ਨਾਲ ਸਬੰਧਤ ਡਿਜੀਟਲ ਪੋਰਟਲਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਯੋਜਨਾਬੱਧ ਢੰਗ ਨਾਲ ਤਿਆਰੀ ਕਰਨ, ਉਪਲਬਧ ਮੌਕਿਆਂ ਦੀ ਸਹੀ ਜਾਣਕਾਰੀ ਹਾਸਲ ਕਰਨ ਅਤੇ ਆਪਣੇ ਟੀਚੇ ਅਨੁਸਾਰ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ। ਲੈਕਚਰ ਵਿਚ ਬੀ.ਟੈੱਕ ਕੈਮੀਕਲ, ਸਿਵਲ, ਮਕੈਨੀਕਲ ਅਤੇ ਐਗਰੀਕਲਚਰ ਇੰਜੀਨੀਅਰਿੰਗ ਵਿਭਾਗਾਂ ਦੇ ਕਰੀਬ 70 ਵਿਦਿਆਰਥੀਆਂ ਅਤੇ 10 ਫੈਕਲਟੀ ਮੈਂਬਰਾਂ ਨੇ ਭਾਗ ਲਿਆ। ਵਿਦਿਆਰਥੀਆਂ ਵਲੋਂ ਸਰਕਾਰੀ ਨੌਕਰੀਆਂ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਨਾਲ ਸਬੰਧਤ ਪੁੱਛੇ ਗਏ ਸਵਾਲਾਂ ਦੇ ਮੁੱਖ ਬੁਲਾਰੇ ਨੇ ਵਿਸਥਾਰਪੂਰਵਕ ਜਵਾਬ ਦਿੱਤੇ ਅਤੇ ਉਨ੍ਹਾਂ ਦੇ ਸ਼ੰਕੇ ਦੂਰ ਕੀਤੇ। ਸਮਾਗਮ ਦੇ ਅੰਤ ਵਿਚ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਡਾ. ਰਾਜੀਵ ਕੁਮਾਰ ਗਰਗ ਨੇ ਡਾ. ਨਰਿੰਦਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਦਿਆਂ ਵਿਦਿਆਰਥੀਆਂ ਨੂੰ ਕੀਮਤੀ ਮਾਰਗਦਰਸ਼ਨ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।