19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਫਿਰੋਜ਼ਪੁਰ ਰੇਲ ਮੰਡਲ ਵਿਚ ਟਰੈਕਟਰ ਮਾਲ ਢੁਆਈ ’ਚ ਵਾਧਾ

ਫ਼ਿਰੋਜ਼ਪੁਰ, 18 ਅਗਸਤ (ਰਾਕੇਸ਼ ਚਾਵਲਾ)-ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਦੀ ਰਹਿਨੁਮਾਈ ਹੇਠ ਫਿਰੋਜ਼ਪੁਰ ਮੰਡਲ ਦੀ ਬਿਜ਼ਨਸ ਡਿਵੈਲਪਮੈਂਟ ਯੂਨਿਟ (ਬੀ. ਡੀ.

ਅਜੀਤ ਡੈਸਕ 19-08-2026
ਫ਼ਿਰੋਜ਼ਪੁਰ, 18 ਅਗਸਤ (ਰਾਕੇਸ਼ ਚਾਵਲਾ)-ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਦੀ ਰਹਿਨੁਮਾਈ ਹੇਠ ਫਿਰੋਜ਼ਪੁਰ ਮੰਡਲ ਦੀ ਬਿਜ਼ਨਸ ਡਿਵੈਲਪਮੈਂਟ ਯੂਨਿਟ (ਬੀ.ਡੀ.ਯੂ.) ਨੇ ਨਿਰੰਤਰ ਯਤਨਾਂ ਨਾਲ ਇਕ ਹੋਰ ਮਹੱਤਵਪੂਰਨ ਪ੍ਰਾਪਤੀ ਹਾਸਲ ਕੀਤੀ ਹੈ। ਵੱਖ-ਵੱਖ ਭਾਈਵਾਲਾਂ ਨਾਲ ਲਗਾਤਾਰ ਮੀਟਿੰਗਾਂ ਅਤੇ ਬਿਹਤਰ ਤਾਲਮੇਲ ਦੇ ਸਦਕਾ ਫਿਰੋਜ਼ਪੁਰ ਮੰਡਲ ਨੇ ਜੁਲਾਈ 2026 ਵਿਚ 35 ਰੇਕ ਟਰੈਕਟਰ ਲੋਡਿੰਗ ਦਰਜ ਕੀਤੀ। ਇਹ ਅੰਕੜਾ ਪਿਛਲੇ ਸਾਲ ਦੇ ਇਸੇ ਸਮੇਂ ਦੇ 24 ਰੇਕਾਂ ਦੀ ਤੁਲਨਾ ਵਿਚ ਲਗਭਗ 45 ਪ੍ਰਤੀਸ਼ਤ ਵੱਧ ਹੈ। ਇਸ ਲੋਡਿੰਗ ਨਾਲ ਨਾ ਸਿਰਫ਼ ਮੰਡਲ ਦੀ ਮਾਲ ਢੁਆਈ ਵਿਚ ਵਾਧਾ ਹੋਇਆ ਹੈ, ਸਗੋਂ ਰੇਲਵੇ ਦੀ ਆਮਦਨ ਵਿਚ ਵੀ ਵਾਧਾ ਦਰਜ ਕੀਤਾ ਗਿਆ ਹੈ। ਰੇਲਵੇ ਵੱਲੋਂ ਕਿਫਾਇਤੀ, ਸਮੇਂ ਸਿਰ ਅਤੇ -ਡੋਰ-ਟੂ-ਡੋਰ’ ਸੇਵਾ ਉਪਲਬਧ ਕਰਵਾਉਣ ਨਾਲ ਵਪਾਰੀਆਂ ਦਾ ਭਰੋਸਾ ਮਜ਼ਬੂਤ ਹੋਇਆ ਹੈ। ਇਹ ਪ੍ਰਾਪਤੀ ਫਿਰੋਜ਼ਪੁਰ ਮੰਡਲ ਦੀ ਕੁਸ਼ਲ ਕਾਰਜਪ੍ਰਣਾਲੀ, ਤਾਲਮੇਲ ਅਤੇ ਗਾਹਕਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਜਨਕ ਸੇਵਾਵਾਂ ਦਾ ਨਤੀਜਾ ਹੈ। ਮੰਡਲ ਵੱਲੋਂ ਮਾਲ ਢੁਆਈ ਨੂੰ ਉਤਸ਼ਾਹਿਤ ਕਰਨ ਅਤੇ ਗਾਹਕਾਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਮੁਹੱਲਿਆਂ ਅੰਦਰ ਸੀਵਰੇਜ ਦਾ ਗੰਦਾ ਪਾਣੀ ਖੜ੍ਹਨ ਕਰਕੇ ਵਧਿਆ ਬਿਮਾਰੀਆਂ ਫੈਲਣ ਦਾ ਖ਼ਤਰਾ ਅਗਲੀ ਖ਼ਬਰ ਰਾਗੀ ਭਾਈ ਸੇਵਕ ਸਿੰਘ ਸੋਢੀ ਦਾ ਗੁਰਬਾਣੀ ਸ਼ਬਦ ਰਿਲੀਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।