19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਸਾਂਝਾ ਮੰਚ ਪੰਜਾਬ ਦੀ ਸੂਬਾ ਪੱਧਰੀ ਰੈਲੀ 23 ਨੂੰ

ਜ਼ੀਰਾ, 18 ਅਗਸਤ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਤਹਿਸੀਲ ਦੇ ਵੱਖ-ਵੱਖ ਸਕੂਲਾਂ ਦੇ ਨੋਡਲ ਇੰਚਾਰਜਾਂ ਦੀ ਇਕ ਵਿਸ਼ੇਸ਼ ਮੀਟਿੰਗ ਜੀਰਾ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ 23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡ ਸਤੌਜ ਵਿਖੇ ਪੰਜਾਬ ਪੱਧਰੀ ਰੈਲੀ ਵਿਚ ਵੱਡੀ ਗਿਣਤੀ ਵਿਚ ਸਮੂਲੀਅਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 19-08-2026
ਜ਼ੀਰਾ, 18 ਅਗਸਤ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਤਹਿਸੀਲ ਦੇ ਵੱਖ-ਵੱਖ ਸਕੂਲਾਂ ਦੇ ਨੋਡਲ ਇੰਚਾਰਜਾਂ ਦੀ ਇਕ ਵਿਸ਼ੇਸ਼ ਮੀਟਿੰਗ ਜੀਰਾ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ 23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡ ਸਤੌਜ ਵਿਖੇ ਪੰਜਾਬ ਪੱਧਰੀ ਰੈਲੀ ਵਿਚ ਵੱਡੀ ਗਿਣਤੀ ਵਿਚ ਸਮੂਲੀਅਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੁਰਾਣੀ ਪੈਨਸ਼ਨ ਬਹਾਲੀ ਦੇ ਜ਼ਿਲ੍ਹਾ ਕਨਵੀਨਰ ਜਗਸੀਰ ਸਿੰਘ ਗਿੱਲ ਅਤੇ ਡੀ.ਟੀ.ਐਫ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਮ ਸ਼ਰਮਾ ਨੇ ਦੱਸਿਆ ਕਿ ਸਰਕਾਰ ਦੇ ਲਗਭਗ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਬੰਧੀ ਸਰਕਾਰ ਨੇ ਕੋਈ ਕਦਮ ਨਹੀਂ ਚੱਕਿਆ ਸਗੋਂ ਕੋਰਟ ਦੇ ਆਦੇਸ਼ਾਂ ਅਨੁਸਾਰ ਜਾਰੀ ਕੀਤੇ ਗਏ 18% ਡੀਏ ਨੂੰ ਵੀ ਜਬਰੀ ਰੋਕਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਵੀ ਉਵੇਂ ਹੀ ਖੜੀ ਹੈ ਕੰਪਿਊਟਰ ਅਧਿਆਪਕ, ਮੈਰੀਟੋਰੀਅਸ ਅਧਿਆਪਕ, ਐਨ.ਐਸ.ਕਿਊ.ਐਫ ਅਧਿਆਪਕ ਅਜੇ ਵੀ ਵਿਭਾਗ ਵਿਚ ਸ਼ਾਮਿਲ ਹੋਣ ਦੀ ਉਡੀਕ ਕਰ ਰਹੇ ਹਨ | ਅਧਿਆਪਕਾਂ ਦੇ ਕੱਟੇ ਗਏ 37 ਪ੍ਰਕਾਰ ਦੇ ਭੱਤੇ ਅਜੇ ਤੱਕ ਬਹਾਲ ਨਹੀਂ ਕੀਤੇ ਗਏ ਨਾ ਹੀ ਕੇਂਦਰੀ ਪੇਅ ਸਕੇਲ ਦੇ ਮਾਰੂ ਪੱਤਰ ਨੂੰ ਰੱਦ ਕੀਤਾ ਗਿਆ ਹੈ | ਸੋ ਇਹਨਾਂ ਸਾਰੀਆਂ ਵਿੱਤੀ ਮੰਗਾਂ ਨੂੰ ਲੈ ਕੇ ਲੈ ਕੇ 23 ਅਗਸਤ ਨੂੰ ਸਤੋਜ ਰੈਲੀ ਲਈ ਭਰਵਾਂ ਇਕੱਠ ਕੀਤਾ ਜਾਵੇਗਾ। ਉਹਨਾਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਾਰੇ ਅਧਿਆਪਕਾਂ ਨੂੰ ਵੱਧ ਚੜ੍ਹ ਕੇ ਰੈਲੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ| ਇਸ ਮੀਟਿੰਗ ਵਿਚ ਸੁਖਦੀਪ ਸਿੰਘ ਔਲਖ, ਮਨੀਸ਼ ਕੁਮਾਰ, ਰਾਜਵੀਰ ਸਿੰਘ, ਨਿਸ਼ਾਨ ਸਿੰਘ, ਗੁਰੰਦਿਤਾ ਮਲਹੋਤਰਾ, ਗੁਰਵਿੰਦਰ ਸਿੰਘ, ਮਹਿਤਾਬ ਕੰਗ, ਕਮਲ ਕੁਮਾਰ, ਰਾਮ ਕੁਮਾਰ ਆਦਿ ਹਾਜ਼ਰ ਸਨ|
ਪਿਛਲੀ ਖ਼ਬਰ ਬਾਗੂਵਾਲਾ ਜ਼ਮੀਨੀ ਮਸਲੇ ਨੂੰ ਲੈ ਕੇ ਕਿਸਾਨ ਯੂਨੀਅਨ ਵਲੋਂ ਮੋਟਰਸਾਈਕਲ ਮਾਰਚ ਅਗਲੀ ਖ਼ਬਰ ਪੀ.ਐਸ.ਐਮ.ਐਸ.ਯੂ. ਦੀ ਕਲਮ ਛੋੜ ਹੜਤਾਲ ਜਾਰੀ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ, ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।