20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪਾਰਟੀਬਾਜ਼ੀ, ਈਰਖਾ, ਫੁੱਟ ਪਾਊ ਜਾਂ ਧੱਕੇਸ਼ਾਹੀ ਦੀ ਥਾਂ ਅਸੀਂ ਲੋਕ ਭਲਾਈ ਦੀ ਰਾਜਨੀਤੀ ਕਰਦੇ ਹਾਂ-ਵਿਧਾਇਕ ਦਹੀਯਾ

ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)-ਅਸੀਂ ਪਾਰਟੀ, ਈਰਖਾ, ਫੁੱਟ ਪਾਉਣ ਵਾਲੀ ਜਾਂ ਧੱਕੇਸ਼ਾਹੀ ਦੀ ਰਾਜਨੀਤੀ ਨਹੀਂ ਕਰਦੇ ਸਗੋਂ ਲੋਕ ਭਲਾਈ ਅਤੇ ਵਿਕਾਸ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਹੈ। ਇਸੇ ਨੀਤੀ ’ਤੇ ਚੱਲਦਿਆਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਅੰਦਰ ਵਿਕਾਸ ਦੀ ਮੁਹਿੰਮ ਚੱਲ ਰਹੀ ਹੈ।

ਤਲਵੰਡੀ ਭਾਈ ਨੇੜੇ ਪਿੰਡ ਲੱਲੇ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਸੰਬੋਧਨ ਕਰਦੇ ਹੋਏ ਵਿਧਾਇਕ ਰਜਨੀਸ਼ ਦਹੀਯਾ ਨਾਲ ਹਨ ਸਰਪੰਚ ਅਮਰਦੀਪ ਸਿੰਘ ਬਰਾੜ ਅਤੇ ਹੋਰ ਆਗੂ। ਤਸਵੀਰ-ਕੁਲਜਿੰਦਰ ਸਿੰਘ ਗਿੱਲ 20-08-2026
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)-ਅਸੀਂ ਪਾਰਟੀ, ਈਰਖਾ, ਫੁੱਟ ਪਾਉਣ ਵਾਲੀ ਜਾਂ ਧੱਕੇਸ਼ਾਹੀ ਦੀ ਰਾਜਨੀਤੀ ਨਹੀਂ ਕਰਦੇ ਸਗੋਂ ਲੋਕ ਭਲਾਈ ਅਤੇ ਵਿਕਾਸ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਹੈ। ਇਸੇ ਨੀਤੀ ’ਤੇ ਚੱਲਦਿਆਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਅੰਦਰ ਵਿਕਾਸ ਦੀ ਮੁਹਿੰਮ ਚੱਲ ਰਹੀ ਹੈ। ਇਹ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਪਿੰਡ ਲੱਲੇ ਵਿਖੇ ਸਰਪੰਚ ਅਮਰਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਹੋਈ ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਸਕੀਮਾਂ ਲਿਆ ਕੇ ਲੋਕਾਂ ਨੂੰ ਵੱਡੀਆਂ ਰਾਹਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਸਰਪੰਚ ਅਮਰਦੀਪ ਸਿੰਘ ਬਰਾੜ ਨੇ ਸਵਾਗਤੀ ਸ਼ਬਦ ਕਹਿੰਦਿਆਂ ਪੰਚਾਇਤ ਵਲੋਂ ਪਿੰਡ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੱਤੀ ਗਈ। ਜਦਕਿ ਇਸ ਦੌਰਾਨ ਗੁਰਨਾਮ ਸਿੰਘ ਸਰਪੰਚ ਚੰਦੜ੍ਹ ਨੇ ਸੰਬੋਧਨ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ’ਤੇ ਸੁਖਦੀਪ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ, ਗੁਰਜੰਟ ਸਿੰਘ ਸਰਪੰਚ ਭੋਲੂਵਾਲਾ, ਗੁਲਸ਼ਨ ਮਹਿਰਾਣਾ ਬਲਾਕ ਪ੍ਰਧਾਨ, ਸਰਪੰਚ ਲਖਵੀਰ ਸਿੰਘ ਬਾਵਾ ਲੋਹਾਮ, ਬਲਵੀਰ ਸਿੰਘ ਕਾਲੀਏਵਾਲਾ, ਰੁਪਿੰਦਰਦੀਪ ਸਿੰਘ ਪੰਚ, ਪ੍ਰਤਾਪ ਸਿੰਘ ਪੰਚ, ਅਮਨਦੀਪ ਕੌਰ ਪੰਚ, ਪਰਮਿੰਦਰ ਸਿੰਘ, ਗੁਰਬਾਜ਼ ਸਿੰਘ, ਤਲਵਿੰਦਰ ਸਿੰਘ, ਗੁਰਨਾਮ ਸਿੰਘ, ਰਾਜਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਹਲਕਾ ਇੰਚਾਰਜ ਨੇ ਅਕਾਲੀ ਦਲ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਚੇਅਰਮੈਨ ਨਾ ਲਗਾਉਣ ’ਤੇ ਵੱਡੇ ਸੰਘਰਸ਼ ਦੀ ਚਿਤਾਵਨੀ-ਸੁਖਬੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।