21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਭਾਕਿਯੂ ਕਾਦੀਆਂ ਦੇ ਬਲਾਕ ਪੱਧਰੀ ਆਗੂਆਂ ਦੀ ਅਹਿਮ ਬੈਠਕ ਐੱਸ.ਕੇ.ਐੱਮ ਦੇ 1 ਸਤੰਬਰ ਵਾਲੇ ਚੰਡੀਗੜ੍ਹ ਧਰਨੇ ’ਚ ਵੱਡੀ ਗਿਣਤੀ ’ਚ ਸ਼ਾਮਿਲ ਹੋਣਗੇ ਕਿਸਾਨ-ਆਗੂ

ਫ਼ਿਰੋਜ਼ਪੁਰ , 20 ਅਗਸਤ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਫ਼ਿਰੋਜ਼ਪੁਰ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਹੇਠ ਗਾਂਧੀ ਗਾਰਡਨ, ਫ਼ਿਰੋਜ਼ਪੁਰ ਛਾਉਣੀ ਵਿਖੇ ਹੋਈ। ਮੀਟਿੰਗ ਵਿਚ ਜ਼ਿਲ੍ਹਾ ਕਮੇਟੀ ਮੈਂਬਰ ਜੋਗਾ ਸਿੰਘ, ਉਪ ਪ੍ਰਧਾਨ ਜਰਨੈਲ ਸਿੰਘ ਅਤੇ ਬਲਦੇਵ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 21-08-2026
ਫ਼ਿਰੋਜ਼ਪੁਰ , 20 ਅਗਸਤ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਫ਼ਿਰੋਜ਼ਪੁਰ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਹੇਠ ਗਾਂਧੀ ਗਾਰਡਨ, ਫ਼ਿਰੋਜ਼ਪੁਰ ਛਾਉਣੀ ਵਿਖੇ ਹੋਈ। ਮੀਟਿੰਗ ਵਿਚ ਜ਼ਿਲ੍ਹਾ ਕਮੇਟੀ ਮੈਂਬਰ ਜੋਗਾ ਸਿੰਘ, ਉਪ ਪ੍ਰਧਾਨ ਜਰਨੈਲ ਸਿੰਘ ਅਤੇ ਬਲਦੇਵ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਕਿਸਾਨੀ ਨਾਲ ਸੰਬੰਧਿਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰੈੱਸ ਸਕੱਤਰ ਗੁਰਕੀਰਤ ਸਿੰਘ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਅਣਮਿੱਥੇ ਸਮੇਂ ਲਈ ਲਗਾਏ ਜਾਣ ਵਾਲੇ ਧਰਨੇ ਵਿਚ ਬਲਾਕ ਫ਼ਿਰੋਜ਼ਪੁਰ ਤੋਂ ਵੱਡੀ ਗਿਣਤੀ ਵਿਚ ਕਿਸਾਨ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਬਲਾਕ ਪ੍ਰਧਾਨ ਗੁਰਮੇਲ ਸਿੰਘ ਨੇ ਕਿਹਾ ਕਿ ਬਲਾਕ ਫ਼ਿਰੋਜ਼ਪੁਰ ਤੋਂ ਘੱਟੋ-ਘੱਟ 10 ਟਰੈਕਟਰ-ਟਰਾਲੀਆਂ ਸਮੇਤ ਕਿਸਾਨ ਚੰਡੀਗੜ੍ਹ ਲਈ ਰਵਾਨਾ ਹੋਣਗੇ ਅਤੇ ਆਪਣੀਆਂ ਮੁੱਖ ਮੰਗਾਂ ਦੀ ਪੂਰਤੀ ਕਰਵਾ ਕੇ ਹੀ ਵਾਪਸ ਪਰਤਣਗੇ। ਇਸ ਮੌਕੇ ਕਿਸਾਨ ਆਗੂ ਸੁਖਦੇਵ ਸਿੰਘ, ਰੇਸ਼ਮ ਸਿੰਘ, ਭੁਪਿੰਦਰ ਸਿੰਘ ਤੂਤ, ਬਲਵੰਤ ਸਿੰਘ, ਕੈਪਟਨ ਜਰਨੈਲ ਸਿੰਘ, ਹਰਜਿੰਦਰ ਸਿੰਘ ਕਾਲਾ ਕੋਟੀਆਂ, ਪਰਮਜੀਤ ਸਿੰਘ, ਨਿਰਵੈਲ ਸਿੰਘ, ਦਲੀਪ ਸਿੰਘ, ਰਵਾਲ ਸਿੰਘ, ਬਲਵੰਤ ਸਿੰਘ, ਵਣ ਸਿੰਘ, ਬੋਹੜ ਸਿੰਘ, ਬਲਦੇਵ ਸਿੰਘ, ਨਰਿੰਦਰ ਸਿੰਘ, ਹਰਵਿੰਦਰ ਸਿੰਘ, ਬਲਕਾਰ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਭਾਗ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਦੀ ਹਲਵਾਈਆਂ ਦੇ ਸੈਂਪਲ ਭਰਵਾਉਣ ਦੀ ਮੁਹਿੰਮ ਦੋਧੀਆਂ ਵੱਲ ਸੇਧਿਤ ਹੋਈ ਅਗਲੀ ਖ਼ਬਰ ਹੱਕੀ ਮੰਗਾਂ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਮੋਟਰਸਾਈਕਲ ਮਾਰਚ ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣ ਲਈ ਤਹਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।