ਅਕਾਲੀ ਦਲ ਵਲੋਂ ਮੱਲਾਂਵਾਲਾ ਸ਼ਹਿਰੀ ਸਰਕਲ ਦੀ ਨਵੀਂ ਟੀਮ ਦਾ ਗਠਨ ਸਰਕਲ ਮੱਲਾਂਵਾਲਾ ਦੇ ਜਸਵਿੰਦਰ ਸਿੰਘ ਭੁੱਲਰ ਬਣੇ ਪ੍ਰਧਾਨ
ਮੱਲਾਂਵਾਲਾ, 20 ਅਗਸਤ (ਬਲਬੀਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਨੂੰ ਤੇਜ਼ ਕਰਨ ਦੇ ਮਕਸਦ ਨਾਲ ਹਲਕਾ ਜ਼ੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਰਹਿਨੁਮਾਈ ਹੇਠ ਸਰਕਲ ਮੱਲਾਂਵਾਲਾ (ਸ਼ਹਿਰੀ ) ਦੇ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ। ਹਰਪ੍ਰੀਤ ਸਿੰਘ ਹੀਰੋ ਦੀ ਰਹਿਨੁਮਾਈ ਹੇਠ ਕੀਤੀਆਂ ਗਈਆਂ ਇਨ੍ਹਾਂ ਨਿਯੁਕਤੀਆਂ ਦਾ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਸਵਾਗਤ ਕਰਦਿਆਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ।
ਅਜੀਤ ਡੈਸਕ
21-08-2026