21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

3 ਜਥੇਬੰਦੀਆਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਸਮਰਥਨ ਸਵੇਰੇ 7 ਤੋਂ ਦੁਪਹਿਰ 2 ਵਜੇ ਤੱਕ ਸ਼ਾਂਤਮਈ ਪੰਜਾਬ ਬੰਦ ਦਾ ਸੱਦਾ

ਫਿਰੋਜ਼ਪੁਰ, 20 ਅਗਸਤ (ਗੁਰਿੰਦਰ ਸਿੰਘ)-ਕੌਮੀ ਇਨਸਾਫ਼ ਮੋਰਚੇ ਦੀਆਂ ਹੱਕੀ ਮੰਗਾਂ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਹੋਰ ਬੁਲੰਦ ਕਰਨ ਲਈ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ, ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਅਤੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਵਲੋਂ ਮੋਰਚੇ ਵਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਹੋਈ ਵਿਸ਼ੇਸ਼ ਇਕੱਤਰਤਾ ਦੌਰਾਨ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਭਜਨ ਸਿੰਘ ਦੜਿਆਲਾ, ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਰਨੈਲ ਸਿੰਘ ਗਾਬੜੀਆ ਅਤੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਔਲਖ ਸਮੇਤ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕੌਮੀ ਇਨਸਾਫ਼ ਮੋਰਚੇ ਦੀਆਂ ਮੰਗਾਂ ਦੇ ਹੱਕ ਵਿਚ ਖੜ੍ਹਨ ਦਾ ਫ਼ੈਸਲਾ ਲਿਆ।

ਮੀਟਿੰਗ ’ਚ ਸ਼ਾਮਿਲ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ, ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਅਤੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਆਗੂ। ਅਜੀਤ ਤਸਵੀਰ 21-08-2026
ਫਿਰੋਜ਼ਪੁਰ, 20 ਅਗਸਤ (ਗੁਰਿੰਦਰ ਸਿੰਘ)-ਕੌਮੀ ਇਨਸਾਫ਼ ਮੋਰਚੇ ਦੀਆਂ ਹੱਕੀ ਮੰਗਾਂ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਹੋਰ ਬੁਲੰਦ ਕਰਨ ਲਈ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ, ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਅਤੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਵਲੋਂ ਮੋਰਚੇ ਵਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਹੋਈ ਵਿਸ਼ੇਸ਼ ਇਕੱਤਰਤਾ ਦੌਰਾਨ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਭਜਨ ਸਿੰਘ ਦੜਿਆਲਾ, ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਰਨੈਲ ਸਿੰਘ ਗਾਬੜੀਆ ਅਤੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਔਲਖ ਸਮੇਤ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕੌਮੀ ਇਨਸਾਫ਼ ਮੋਰਚੇ ਦੀਆਂ ਮੰਗਾਂ ਦੇ ਹੱਕ ਵਿਚ ਖੜ੍ਹਨ ਦਾ ਫ਼ੈਸਲਾ ਲਿਆ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ’ਤੇ ਦਬਾਅ ਬਣਾਉਣ ਦੇ ਉਦੇਸ਼ ਨਾਲ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਸ਼ਾਂਤਮਈ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੁਕਾਨਦਾਰਾਂ, ਟਰਾਂਸਪੋਰਟ ਭਾਈਚਾਰੇ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਰੋਬਾਰ ਅਤੇ ਅਦਾਰੇ ਬੰਦ ਰੱਖ ਕੇ ਇਸ ਮੰਗ ਦੇ ਹੱਕ ਵਿਚ ਆਪਣਾ ਸ਼ਾਂਤਮਈ ਯੋਗਦਾਨ ਪਾਉਣ। ਆਗੂਆਂ ਨੇ ਸਪਸ਼ਟ ਕੀਤਾ ਕਿ ਬੰਦ ਦੌਰਾਨ ਅਮਨ-ਅਮਾਨ ਅਤੇ ਸ਼ਾਂਤੀ ਬਣਾਈ ਰੱਖੀ ਜਾਵੇਗੀ। ਐਂਬੂਲੈਂਸ, ਮੈਡੀਕਲ ਸਟੋਰਾਂ, ਫਾਇਰ ਬ੍ਰਿਗੇਡ ਅਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਬੰਦ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਜਾਵੇਗੀ। ਇਸ ਮੌਕੇ ਭਗਵਾਨ ਸਿੰਘ ਦੜਿਆਲਾ, ਸੁਖਮਿੰਦਰ ਸਿੰਘ ਜੱਬਲ, ਜਸਬੀਰ ਸਿੰਘ ਕਲਸੀ, ਸਤਨਾਮ ਸਿੰਘ ਹਰਿਆਨ, ਸੁਖਚੈਨ ਸਿੰਘ ਨਾਗੀ, ਸਵਰਨ ਸਿੰਘ ਐੱਸ.ਜੀ.ਪੀ.ਸੀ, ਅਮਰ ਸਿੰਘ ਗਾਬੜੀਆ, ਹਰਜਿੰਦਰ ਸਿੰਘ ਦੜਿਆਲਾ, ਬਾਬਾ ਬਲਕਾਰ ਸਿੰਘ, ਜਥੇਦਾਰ ਸੁਖਦੇਵ ਸਿੰਘ, ਕੁਲਦੀਪ ਸਿੰਘ, ਲੋਕੋ, ਸਾਹਿਬ ਸਿੰਘ ਮੱਲ੍ਹੀ, ਜ਼ਿਲ੍ਹਾ ਜਨਰਲ ਸਕੱਤਰ ਬੋਹੜ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਨੱਥਾ ਸਿੰਘ, ਅੰਗਰੇਜ਼ ਸਿੰਘ, ਪ੍ਰਗਟ ਸਿੰਘ, ਨਿਰਮਲ ਸਿੰਘ, ਗੁਰਮੀਤ ਸਿੰਘ ਬੌਬੀ ਸਮੇਤ ਹੋਰ ਆਗੂ ਅਤੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਕੈਂਟ ’ਚ ਇਲੈਕਟ੍ਰੋਨਿਕਸ ਦੇ ਸ਼ੋਰੂਮ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ ਅਗਲੀ ਖ਼ਬਰ ਸਿੱਖਿਆ ਵਿਭਾਗ ਦੇ ਅਧਿਆਪਕ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਕਰਨਗੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ * ਜ਼ਿਲ੍ਹਾ ਸਿੱਖਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।