22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ, ਤੇਜ਼ ਬਾਰਿਸ਼ ਨੇ ਮੱਖੂ ਸ਼ਹਿਰ ਕੀਤਾ ਜਲਥਲ

ਮੱਖੂ, 21 ਅਗਸਤ (ਵਰਿੰਦਰ ਮਨਚੰਦਾ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਜਿੱਥੇ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਪਿਆ ਸੀ ਅਤੇ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਇਸ ਗਰਮੀ ਤੋਂ ਸ਼ੁੱਕਰਵਾਰ ਦੇ ਤੜਕਸਾਰ ਸਵੇਰ ਵੇਲੇ ਪਏ ਭਾਰੀ ਮੀਂਹ ਨੇ ਜਿੱਥੇ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ।

ਅਜੀਤ ਡੈਸਕ 22-08-2026
ਮੱਖੂ, 21 ਅਗਸਤ (ਵਰਿੰਦਰ ਮਨਚੰਦਾ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਜਿੱਥੇ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਪਿਆ ਸੀ ਅਤੇ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਇਸ ਗਰਮੀ ਤੋਂ ਸ਼ੁੱਕਰਵਾਰ ਦੇ ਤੜਕਸਾਰ ਸਵੇਰ ਵੇਲੇ ਪਏ ਭਾਰੀ ਮੀਂਹ ਨੇ ਜਿੱਥੇ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ। ਉੱਥੇ ਮੀਂਹ ਕਾਰਨ ਆਪਣੇ ਕੰਮਾਂ ਕਾਰਾਂ ’ਤੇ ਆਉਣ-ਜਾਣ ਵਾਲੇ ਲੋਕਾਂ ਲਈ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ ਪਿਆ। ਮੱਖੂ ਵਿਚ ਪਏ ਭਾਰੀ ਮੀਂਹ ਨੇ ਇਕ ਵਾਰ ਫੇਰ ਸ਼ਹਿਰ ਨੂੰ ਜਲਥਲ ਕਰ ਦਿੱਤਾ। ਸ਼ਹਿਰ ਅਤੇ ਇਲਾਕੇ ਦੀਆਂ ਬਹੁਤੀਆਂ ਸੜਕਾਂ ਅਤੇ ਹੋਰ ਨੀਵੀਆਂ ਥਾਵਾਂ ਪਾਣੀ ਨਾਲ ਭਰ ਗਈਆਂ। ਜਿਸ ਕਾਰਨ ਰਾਹਗੀਰਾਂ ਨੂੰ ਮੁਸ਼ਕਿਲ ਪੇਸ਼ ਆਈ। ਉਥੇ ਹੀ ਸਰਕਾਰੀ ਸਕੂਲ ਦੇ ਬਾਹਰ ਜਲਥਲ ਹੋਣ ਕਾਰਨ ਅਧਿਆਪਕਾਂ ਅਤੇ ਸਕੂਲੀ ਬੱਚਿਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਦੋ ਪਹੀਆ ਵਾਹਨਾਂ ਦੇ ਇੰਜਣਾਂ ਵਿਚ ਪਾਣੀ ਪੈਣ ਕਾਰਨ ਉਹ ਪਾਣੀ ਵਿਚ ਬੰਦ ਹੋ ਗਏ। ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤ ਝੱਲਣੀ ਪਈ। ਇਸ ਤੋਂ ਇਲਾਵਾ ਕਿਸਾਨਾਂ ਲਈ ਮੀਂਹ ਸੋਨੇ ਉੱਤੇ ਸੁਹਾਗੇ ਵਾਲੀ ਗੱਲ ਹੋਈ ਹੈ, ਕਿਉਂਕਿ ਕਿਸਾਨਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਆਪਣੇ ਖੇਤਾਂ ਨੂੰ ਠੰਢਾ ਕਰਨ ਲਈ ਖੇਤਾਂ ਵਿਚ ਪਾਣੀ ਛੱਡਿਆ ਜਾ ਰਿਹਾ ਸੀ। ਹੁਣ ਮੀਂਹ ਪੈਣ ਕਾਰਨ ਇਸ ’ਤੇ ਕੁਝ ਰੋਕ ਲੱਗੇਗੀ ਤੇ ਧਰਤੀ ਦੇ ਪਾਣੀ ਤੋਂ ਇਲਾਵਾ ਬਿਜਲੀ ਦੀ ਵੀ ਭਾਰੀ ਬੱਚਤ ਹੋਵੇਗੀ। ਬਾਰਿਸ਼ ਦੌਰਾਨ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਾਲ ਨਜਿੱਠਣ ਦੀ ਤਿਆਰੀ ਬਾਰੇ ਸਥਾਨਕ ਪ੍ਰਸ਼ਾਸਨ ਵਲੋਂ ਕੀਤੇ ਗਏ ਵੱਡੇ ਦਾਅਵਿਆਂ ਦੀ ਪੋਲ ਖੁੱਲਦੀ ਸਾਫ਼ ਨਜ਼ਰ ਆਈ। ਸ਼ਹਿਰ ਦੀਆਂ ਸੜਕਾਂ ਅਤੇ ਰਿਹਾਇਸ਼ੀ ਖੇਤਰ ਮੀਂਹ ਦੇ ਪਾਣੀ ਨਾਲ ਭਰ ਗਏ, ਜਿਸ ਕਾਰਨ ਸਥਾਨਕ ਵਸਨੀਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ। ਸ਼ਹਿਰ ਦੀਆਂ ਜ਼ਿਆਦਾਤਰ ਸੜਕਾਂ ਪਾਣੀ ਨਾਲ ਡੁੱਬੀਆਂ ਰਹੀਆਂ।
ਪਿਛਲੀ ਖ਼ਬਰ ਬੰਦ ਦੇ ਮੱਦੇਨਜ਼ਰ ਗੁਰੂਹਰਸਹਾਏ ’ਚ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਅਗਲੀ ਖ਼ਬਰ ਲਛਮਣ ਨਹਿਰ ’ਚ ਫਿਰ ਪਿਆ ਵੱਡਾ ਪਾੜ, ਪੱਕਣ ’ਤੇ ਆਈ ਝੋਨੇ ਦੀ ਫ਼ਸਲ ’ਚ ਭਰਿਆ ਪਾਣੀ ਕਿਸਾਨਾਂ ਵਲੋਂ ਨਹਿਰੀ ਵਿਭਾਗ ਦੇ ਅਧਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।