22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਐਮਬਰੋਜ਼ੀਅਲ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ

ਜ਼ੀਰਾ, 21 ਅਗਸਤ(ਪ੍ਰਤਾਪ ਸਿੰਘ ਹੀਰਾ)-ਐਮਬਰੋਜ਼ੀਅਲ ਪਬਲਿਕ ਸਕੂਲ ਵਿਚ ਤੀਆਂ ਦਾ ਤਿਉਹਾਰ ਸਕੂਲੀ ਵਿਦਿਆਰਥੀ ਨਾ ਵਲੋਂ ਬੜੇ ਉਤਸ਼ਾਹ ਅਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਸਤਨਾਮ ਸਿੰਘ ਬੁੱਟਰ, ਪ੍ਰਿੰਸੀਪਲ ਤੇਜ ਸਿੰਘ ਠਾਕੁਰ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਰਿਬਨ ਕੱਟ ਕੇ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ।

ਅਜੀਤ ਡੈਸਕ 22-08-2026
ਜ਼ੀਰਾ, 21 ਅਗਸਤ(ਪ੍ਰਤਾਪ ਸਿੰਘ ਹੀਰਾ)-ਐਮਬਰੋਜ਼ੀਅਲ ਪਬਲਿਕ ਸਕੂਲ ਵਿਚ ਤੀਆਂ ਦਾ ਤਿਉਹਾਰ ਸਕੂਲੀ ਵਿਦਿਆਰਥੀ ਨਾ ਵਲੋਂ ਬੜੇ ਉਤਸ਼ਾਹ ਅਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਸਤਨਾਮ ਸਿੰਘ ਬੁੱਟਰ, ਪ੍ਰਿੰਸੀਪਲ ਤੇਜ ਸਿੰਘ ਠਾਕੁਰ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਰਿਬਨ ਕੱਟ ਕੇ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ। ਇਹ ਸਮਾਗਮ ਪੰਜਾਬ ਦੀਆਂ ਧੀਆਂ ਨੂੰ ਸਮਰਪਿਤ ਰਿਹਾ। ਜਿਸ ਵਿਚ ਪਹਿਲੀ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੀਆਂ ਵਿਦਿਆਰਥਣਾਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਵਿਚ ਵਿਦਿਆਰਥੀਆਂ ਵਲੋਂ ਗਿੱਧਾ, ਬੋਲੀਆਂ, ਸੁਹਾਗ, ਗਾਉਣ ਤੋਂ ਇਲਾਵਾ ਮਹਿੰਦੀ ਲਾਉਣ, ਪਰਾਂਦੇ ਬੰਨਣ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸਤਨਾਮ ਸਿੰਘ ਬੁੱਟਰ ਨੇ ਵਧਾਈ ਦਿੰਦਿਆਂ ਕਿਹਾ ਕਿ ਤੀਆਂ ਪੰਜਾਬ ਦੀਆਂ ਧੀਆਂ ਦਾ ਅਜਿਹਾ ਤਿਉਹਾਰ ਹੈ। ਜਿਸ ਵਿਚ ਪੰਜਾਬ ਦੀ ਮਿੱਟੀ ਦੀ ਖੁਸ਼ਬੂ, ਪਰਿਵਾਰਕ ਪਿਆਰ, ਭੈਣਾਂ ਦੀ ਸਾਂਝ ਅਤੇ ਸਾਡੀ ਅਮੀਰ ਲੋਕ-ਵਿਰਾਸਤ ਦੀ ਝਲਕ ਮਿਲਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨਵੀਂ ਪੀੜ੍ਹੀ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਸ ਮੌਕੇ ਸਮਾਗਮ ਵਿਚ ਕੁਆਰਡੀਨੇਟਰ ਰੀਨਾ ਠਾਕੁਰ, ਸੁਰਿੰਦਰ ਕਟੋਚ, ਦਵਿੰਦਰ ਠਾਕੁਰ, ਅਨੁਪਮਾ ਠਾਕੁਰ ਅਤੇ ਸਮੂਹ ਸਟਾਫ ਹਾਜ਼ਰ ਸਨ।
ਪਿਛਲੀ ਖ਼ਬਰ ਕਬੱਡੀ ਖਿਡਾਰੀ ਗੁਰਜੀਤ ਤੂਤ ਦੀ ਅੰਤਿਮ ਅਰਦਾਸ ਮੌਕੇ ਵੱਡਾ ਇਕੱਠ, ਹਰ ਅੱਖ ਹੋਈ ਨਮ ਕਬੱਡੀ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾ... ਅਗਲੀ ਖ਼ਬਰ ਬੰਦ ਦੇ ਮੱਦੇਨਜ਼ਰ ਗੁਰੂਹਰਸਹਾਏ ’ਚ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।