25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਅਜੀਤ, ਜਲੰਧਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਵਲੋਂ ਗਊਧਨ ਦੀ ਸੇਵਾ ਸੰਭਾਲ ਅਤੇ ਸੁਰੱਖਿਆ ਸੰਬੰਧੀ ਮੀਟਿੰਗ

ਫ਼ਿਰੋਜ਼ਪੁਰ, 24 ਅਗਸਤ (ਸੁਖਵਿੰਦਰ ਸਿੰਘ)- ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਸ਼੍ਰੀ ਕੀਮਤੀ ਭਗਤ ਵਲੋਂ ਗਊਧਨ ਦੀ ਸੇਵਾ, ਸੰਭਾਲ ਤੇ ਸੁਰੱਖਿਆ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖ਼ੇ ਵੱਖ-ਵੱਖ ਵਿਭਾਗਾਂ ਅਤੇ ਜ਼ਿਲ੍ਹੇ ਅੰਦਰ ਚੱਲ ਰਹੀਆਂ ਗਊਸ਼ਲਾਵਾਂ ਦੇ ਸੰਚਾਲਕਾ ਨਾਲ ਮੀਟਿੰਗ ਕੀਤੀ ਗਈ| ਮੀਟਿੰਗ ਦੌਰਾਨ ਗਊਆਂ ਦੀ ਸੁਰੱਖਿਆ ਸਬੰਧੀ ਬਣੇ ਕਾਨੂੰਨਾਂ ਦੀ ਜ਼ਮੀਨੀ ਪੱਧਰ ਤੱਕ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਪ ਚੇਅਰਮੈਨ ਕੀਮਤੀ ਭਗਤ ਨੇ ਦੱਸਿਆ ਕਿ ਪੰਜਾਬ ਵਿਚ ਗਊ ਹੱਤਿਆ, ਗਊ ਸਮੱਗਲਿੰਗ ਅਤੇ ਗਊ ਮਾਸ ਵਰਗੇ ਗੈਰ ਕਾਨੂੰਨੀ ਕੰਮਾਂ ’ਤੇ ਮੁਕੰਮਲ ਰੋਕ ਹੈ ਅਤੇ ਦੋਸ਼ੀਆਂ ਨੂੰ ਪੰਜਾਬ ਗਊ ਹੱਤਿਆ ਰੋਕੂ ਅਮੈਂਡਮੈਂਟ ਐਕਟ 2011 ਤਹਿਤ 10 ਸਾਲ ਤੱਕ ਦੀ ਕੈਦ ਹੋ ਸਕਦੀ ਹੈ।

ਸਨਿਚਰਵਾਰ, 1 ਅਗਸਤ, 2026 25-08-2026
ਫ਼ਿਰੋਜ਼ਪੁਰ, 24 ਅਗਸਤ (ਸੁਖਵਿੰਦਰ ਸਿੰਘ)- ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਸ਼੍ਰੀ ਕੀਮਤੀ ਭਗਤ ਵਲੋਂ ਗਊਧਨ ਦੀ ਸੇਵਾ, ਸੰਭਾਲ ਤੇ ਸੁਰੱਖਿਆ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖ਼ੇ ਵੱਖ-ਵੱਖ ਵਿਭਾਗਾਂ ਅਤੇ ਜ਼ਿਲ੍ਹੇ ਅੰਦਰ ਚੱਲ ਰਹੀਆਂ ਗਊਸ਼ਲਾਵਾਂ ਦੇ ਸੰਚਾਲਕਾ ਨਾਲ ਮੀਟਿੰਗ ਕੀਤੀ ਗਈ| ਮੀਟਿੰਗ ਦੌਰਾਨ ਗਊਆਂ ਦੀ ਸੁਰੱਖਿਆ ਸਬੰਧੀ ਬਣੇ ਕਾਨੂੰਨਾਂ ਦੀ ਜ਼ਮੀਨੀ ਪੱਧਰ ਤੱਕ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਪ ਚੇਅਰਮੈਨ ਕੀਮਤੀ ਭਗਤ ਨੇ ਦੱਸਿਆ ਕਿ ਪੰਜਾਬ ਵਿਚ ਗਊ ਹੱਤਿਆ, ਗਊ ਸਮੱਗਲਿੰਗ ਅਤੇ ਗਊ ਮਾਸ ਵਰਗੇ ਗੈਰ ਕਾਨੂੰਨੀ ਕੰਮਾਂ ’ਤੇ ਮੁਕੰਮਲ ਰੋਕ ਹੈ ਅਤੇ ਦੋਸ਼ੀਆਂ ਨੂੰ ਪੰਜਾਬ ਗਊ ਹੱਤਿਆ ਰੋਕੂ ਅਮੈਂਡਮੈਂਟ ਐਕਟ 2011 ਤਹਿਤ 10 ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਇਸੇ ਤਰ੍ਹਾਂ ਪਸ਼ੂਧਨ, ਗਊਧਨ ਅਤੇ ਹਰ ਤਰ੍ਹਾਂ ਦੇ ਜਾਨਵਰ ’ਤੇ ਅੱਤਿਆਚਾਰ ਰੋਕਣ ਲਈ ਦਿ ਪ੍ਰੀਵੈਂਸ਼ਨ ਆਫ ਕਰੂਐਲਿਟੀ ਟੂ ਐਨੀਮਲਜ਼ ਐਕਟ ਲਾਗੂ ਹੈ। ਇਸ ਤਹਿਤ ਦੋਸ਼ੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਮੀਟਿੰਗ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਤੋਂ ਕਿਸੇ ਵੀ ਦੂਜੇ ਰਾਜ ਵਿਚ ਗਊਧਨ ਲੈ ਕੇ ਜਾਣ ਲਈ ਸਿਰਫ਼ ਡਿਪਟੀ ਕਮਿਸ਼ਨਰ ਵਲੋਂ ਪਰਮਿਟ ਜਾਰੀ ਕੀਤਾ ਜਾ ਸਕਦਾ ਹੈ। ਉਨ੍ਹਾਂ ਹਾਜ਼ਰ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਊ ਹੱਤਿਆ, ਸਮੱਗਲਿੰਗ ਅਤੇ ਗਊ ਮਾਸ ਦੇ ਗੈਰ ਕਾਨੂੰਨੀ ਕੰਮ ਕਰਨ ਵਾਲੇ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਗਊਧਨ ਮੌਕੇ ’ਤੇ ਫੜਿਆ ਜਾਂਦਾ ਹੈ ਤਾਂ ਨਜ਼ਦੀਕੀ ਸਰਕਾਰੀ ਜਾਂ ਪ੍ਰਾਈਵੇਟ ਗਊਸ਼ਾਲਾ ਵਿਚ ਪਹੁੰਚਾਇਆ ਜਾਵੇ ਅਤੇ ਦੋਸ਼ੀਆਂ ਖਿਲਾਫ਼ ਮੁਕੱਦਮਾ ਦਰਜ ਕਰਕੇ ਉਸ ਦੀ ਸੂਚਨਾ ਤੁਰੰਤ ਪੰਜਾਬ ਗਊ ਸੇਵਾ ਕਮਿਸ਼ਨ ਨੂੰ ਭੇਜਣੀ ਯਕੀਨੀ ਬਣਾਈ ਜਾਵੇ ਤਾਂ ਜੋ ਕਮਿਸ਼ਨ ਵਲੋਂ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਗਊਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਕਮਿਸ਼ਨ ਗਊਧਨ ਦੀ ਸੁਚੱਜੀ ਸੰਭਾਲ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਗਊਸ਼ਲਾਵਾਂ ਦੇ ਸੰਚਾਲਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਗਊਧਨ ਦੀ ਸੇਵਾ ਸੰਭਾਲ ਅਤੇ ਸੁਰੱਖਿਆ ਸਬੰਧੀ ਵੱਖ-ਵੱਖ ਐਕਟਾਂ, ਨਿਯਮਾਂ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਇਨ੍ਹਾਂ ਐਕਟਾਂ ਅਤੇ ਨਿਯਮਾਂ ਸਬੰਧੀ ਮੁਕੰਮਲ ਜਾਣਕਾਰੀ ਹੇਠਲੇ ਪੱਧਰ ਤੱਕ, ਹਰ ਥਾਣੇ ਅਤੇ ਚੌਕੀ ਤੱਕ ਪਹੁੰਚਦੀ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਜਲਦ ਹੀ ਟੋਲ ਫ੍ਰੀ ਨੰਬਰ ਵੀ ਜਾਰੀ ਕੀਤਾ ਜਾ ਰਿਹਾ ਹੈ। ਜਿਸ ’ਤੇ ਬੇਸਹਾਰਾ ਗਊਧਨ ਬਾਰੇ ਸੂਚਨਾ ਦਿੱਤੀ ਜਾ ਸਕੇਗੀ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਵਿਕਾਸ ਕ੍ਰਿਸ਼ਨਾ ਪਾਲ ਰਾਜਪੂਤ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਹਰਜਿੰਦਰ ਘਾਗਾਂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਲਖਵਿੰਦਰ ਸਿੰਘ ਧੰਜੂ, ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਵਿਨੋਦ ਸੋਈ ਅਤੇ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ 17 ਵਾਂ ਮਾਂ ਭਗਵਤੀ ਜਾਗਰਣ 29 ਨੂੰ ਅਗਲੀ ਖ਼ਬਰ ਜ਼ਿਲ੍ਹਾ ਸਕੂਲ ਖੇਡਾਂ ਗਤਕਾ ’ਚ ਮਾਤਾ ਸਾਹਿਬ ਕੌਰ ਸਕੂਲ ਦੀਆਂ ਖਿਡਾਰਨਾਂ ਨੇ ਜਿੱਤੇ ਕਈ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।