25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਕੋਟ ਕਰੋੜ ਕਲਾਂ ਤੋਂ ਲੱਲੇ ਨੂੰ ਜਾਂਦੀ ਸੰਪਰਕ ਸੜਕ ਦੀ ਹਾਲਤ ਬਣੀ ਤਰਸਯੋਗ

ਮੁੱਦਕੀ, 24 ਅਗਸਤ (ਭਾਰਤ ਭੂਸ਼ਨ ਅਗਰਵਾਲ)-ਪਿੰਡ ਕੋਟ ਕਰੋੜ ਕਲਾਂ ਤੋਂ ਲੱਲੇ ਨੂੰ ਜਾਂਦੀ ਸੰਪਰਕ ਸੜਕ ਦੀ ਹਾਲਤ ਇਸ ਸਮੇਂ ਬਹੁਤ ਹੀ ਤਰਸਯੋਗ ਬਣੀ ਹੋਈ ਹੈ, ਜਿਸ ਦੇ ਚੱਲਦਿਆਂ ਇਸ ਸੜਕ ਤੋਂ ਲੰਘਣ ਵਾਲੇ ਦੋ ਪਹੀਆ ਅਤੇ ਚਾਰ ਪਹੀਆ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਜਨਾਂ ਪਿੰਡਾਂ ਦੇ ਲੋਕ ਇਸ ਸੜਕ ਦੀ ਵਰਤੋਂ ਕਰਦੇ ਹਨ, ਪਰ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਰੋਜ਼ਾਨਾ ਇੱਥੇ ਹਾਦਸੇ ਵਾਪਰ ਰਹੇ ਹਨ।

ਅਜੀਤ ਡੈਸਕ 25-08-2026
ਮੁੱਦਕੀ, 24 ਅਗਸਤ (ਭਾਰਤ ਭੂਸ਼ਨ ਅਗਰਵਾਲ)-ਪਿੰਡ ਕੋਟ ਕਰੋੜ ਕਲਾਂ ਤੋਂ ਲੱਲੇ ਨੂੰ ਜਾਂਦੀ ਸੰਪਰਕ ਸੜਕ ਦੀ ਹਾਲਤ ਇਸ ਸਮੇਂ ਬਹੁਤ ਹੀ ਤਰਸਯੋਗ ਬਣੀ ਹੋਈ ਹੈ, ਜਿਸ ਦੇ ਚੱਲਦਿਆਂ ਇਸ ਸੜਕ ਤੋਂ ਲੰਘਣ ਵਾਲੇ ਦੋ ਪਹੀਆ ਅਤੇ ਚਾਰ ਪਹੀਆ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਜਨਾਂ ਪਿੰਡਾਂ ਦੇ ਲੋਕ ਇਸ ਸੜਕ ਦੀ ਵਰਤੋਂ ਕਰਦੇ ਹਨ, ਪਰ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਰੋਜ਼ਾਨਾ ਇੱਥੇ ਹਾਦਸੇ ਵਾਪਰ ਰਹੇ ਹਨ। ਬੀਤੇ ਦਿਨੀਂ ਹੋਈ ਬਾਰਿਸ਼ ਦੇ ਚੱਲਦਿਆਂ ਸੜਕ ਦੇ ਬਰਮ ਨਾ ਹੋਣ ਕਾਰਨ ਇਕ ਪਾਸੇ ਤੋਂ ਸੜਕ ਹੇਠਾਂ ਨੂੰ ਧੱਸ ਗਈ ਹੈ, ਜਿਸ ਕਾਰਨ ਵੱਡਾ ਟੋਇਆ ਬਣ ਗਿਆ ਹੈ, ਜੋ ਕਿਸੇ ਵੀ ਸਮੇਂ ਵੱਡੇ ਹਾਦਸੇ ਦਾ ਕਾਰਨ ਬਣ ਸਕਦਾ ਹੈ। ਇੱਥੋਂ ਲੰਘਣ ਵਾਲੇ ਆਸ-ਪਾਸ ਪਿੰਡਾਂ ਦੇ ਵਸਨੀਕਾਂ ਦਾ ਕਹਿਣਾ ਹੈ ਕਿ ਇਕ ਤਾਂ ਸੜਕ ਚੌੜੀ ਘੱਟ ਹੋਣ ਕਾਰਨ ਕਰਾਸਿੰਗ ਸਮੇਂ ਉਨ੍ਹਾਂ ਨੂੰ ਵਾਹਨ ਸਾਈਡ ’ਤੇ ਕਰਨ ਲਈ ਖਾਲੀ ਜਗ੍ਹਾ ਲੱਭਣੀ ਪੈਂਦੀ ਹੈ ਤਾਂ ਜਾ ਕੇ ਵਾਹਨ ਦੀ ਕਰਾਸਿੰਗ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਭਰ ’ਚ ਸੜਕਾਂ ਦੇ ਜਾਲ ਵਿਛਾਉਣ ਦੇ ਦਾਅਵੇ ਕਰ ਰਹੀ ਹੈ, ਪ੍ਰੰਤੂ ਇਸ ਸੜਕ ਵੱਲ ਨਾ ਤਾਂ ਸਰਕਾਰ, ਪ੍ਰਸ਼ਾਸਨ ਅਤੇ ਨਾ ਹੀ ਸਬੰਧਿਤ ਵਿਭਾਗ ਵਲ਼ੋਂ ਕੋਈ ਧਿਆਨ ਦਿੱਤਾ ਜਾ ਰਿਹਾ ਹੈ। ਨਿੱਤ ਕੋਈ ਨਾ ਕੋਈ ਹਾਦਸਾ ਵਾਪਰਦਾ ਰਹਿੰਦਾ ਹੈ। ਲੋਕਾਂ ਦੀ ਮੰਗ ਹੈ ਕਿ ਇਸ ਸੜਕ ਨੂੰ ਨਵਾਂ ਬਣਾਇਆ ਜਾਵੇ ਅਤੇ ਸੜਕਾਂ ਦੇ ਬਰਮਾ ਨੂੰ ਪੂਰਾ ਕਰਵਾਇਆ ਜਾਵੇ।
ਪਿਛਲੀ ਖ਼ਬਰ ਐੱਨ.ਐੱਚ.ਐੱਮ. ਮੁਲਾਜ਼ਮਾਂ ਅਤੇ ਆਸ਼ਾ ਵਰਕਰ ਯੂਨੀਅਨ ਵਲੋਂ ਪੰਜਾਬ ਸਰਕਾਰ ਦਾ ਸਿਵਲ ਸਰਜਨ ਦਫ਼ਤਰ ਅੱਗੇ ਪਿੱਟ-ਸਿਆਪਾ ਅਗਲੀ ਖ਼ਬਰ ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨਾਲ ਕਥਿਤ ਤੌਰ ’ਤੇ ਕੁੱਟਮਾਰ, ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।