ਸਾਢੇ ਚਾਰ ਸਾਲ ਤੋਂ ਪੇਅ ਸਕੇਲ ਤੇ ਰੈਗੂਲਰ ਸਹੂਲਤਾਂ ਤੋਂ ਵਾਂਝੇ ਐਸੋਸੀਏਟ ਅਧਿਆਪਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਰੋਸ ਪੱਤਰ, ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ
ਫ਼ਿਰੋਜ਼ਪੁਰ, 24 ਅਗਸਤ (ਗੁਰਿੰਦਰ ਸਿੰਘ)-ਐਸੋਸੀਏਟ ਅਧਿਆਪਕ ਫਰੰਟ ਫਿਰੋਜ਼ਪੁਰ ਵਲੋਂ ਇੱਥੇ ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਦੀਆਂ ਮੰਗਾਂ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦਿਆਂ ਸਰਕਾਰ ਤੋਂ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੂੰ ਪੇਅ ਸਕੇਲ ਲਾਗੂ ਕਰਨ ਅਤੇ ਰੈਗੂਲਰ ਮੁਲਾਜ਼ਮਾਂ ਵਾਲੀਆਂ ਸਾਰੀਆਂ ਸਹੂਲਤਾਂ ਦੇਣ ਦੀ ਮੰਗ ਕੀਤੀ ਗਈ।
ਅਜੀਤ ਡੈਸਕ
25-08-2026