26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਰਹੱਦੀ ਖੇਤਰ ਝੰਗੀਆਂ ਨੇੜੇ ਡਰੋਨ ਐਕਟੀਵਿਟੀ ਤੋਂ ਬਾਅਦ ਬੀ.ਐੱਸ.ਐੱਫ ਵਲੋਂ 1.15 ਕਿੱਲੋ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 25 ਅਗਸਤ (ਗੁਰਿੰਦਰ ਸਿੰਘ)-ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ਵਿਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਬੀ. ਐੱਸ.

ਅਜੀਤ ਡੈਸਕ 26-08-2026
ਫ਼ਿਰੋਜ਼ਪੁਰ, 25 ਅਗਸਤ (ਗੁਰਿੰਦਰ ਸਿੰਘ)-ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ਵਿਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਬੀ.ਐੱਸ.ਐੱਫ ਦੇ ਜਵਾਨਾਂ ਨੇ ਪਿੰਡ ਝੰਗੀਆਂ ਨੇੜਲੇ ਖੇਤਾਂ ’ਚੋਂ 1 ਕਿੱਲੋ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬੀ.ਐੱਸ.ਐੱਫ ਵਲੋਂ ਇਹ ਕਾਰਵਾਈ ਇਲਾਕੇ ’ਚ ਡਰੋਨ ਐਕਟੀਵਿਟੀ ਦੀ ਸੂਚਨਾ ਮਿਲਣ ਤੋਂ ਬਾਅਦ ਚਲਾਏ ਗਏ ਸਰਚ ਅਭਿਆਨ ਦੌਰਾਨ ਕੀਤੀ ਗਈ। ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਪ੍ਰਿੰਸ ਨੇ ਦੱਸਿਆ ਕਿ ਅਵੀਸ਼ੇਕ ਆਨੰਦ, ਅਸਿਸਟੈਂਟ ਕੰਪਨੀ ਕਮਾਂਡਰ, ਬੀ.ਓ.ਪੀ ਪਛਾੜੀਆਂ, ਫ਼ਿਰੋਜ਼ਪੁਰ ਵਲੋਂ ਪੁਲਿਸ ਨੂੰ ਦਿੱਤੀ ਗਈ ਸੂਚਨਾ ਅਨੁਸਾਰ ਬੀ.ਐੱਸ.ਐੱਫ ਦੇ ਜਵਾਨਾਂ ਨੂੰ ਬੀ.ਓ.ਪੀ ਪਛਾੜੀਆਂ ਦੇ ਨੇੜੇ ਪਿੰਡ ਝੰਗੀਆਂ ਦੇ ਖੇਤਾਂ ਵਿਚ ਡਰੋਨ ਦੀ ਗਤੀਵਿਧੀ ਹੋਣ ਦੀ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ। ਸਰਚ ਦੌਰਾਨ ਜਵਾਨਾਂ ਨੂੰ ਖੇਤਾਂ ਵਿਚੋਂ ਦੋ ਸ਼ੱਕੀ ਪੈਕਿਟ ਬਰਾਮਦ ਹੋਏ। ਪੈਕਿਟਾਂ ਦੀ ਜਾਂਚ ਕਰਨ ’ਤੇ ਉਨ੍ਹਾਂ ਵਿਚੋਂ ਕੁੱਲ 1 ਕਿੱਲੋ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਇਕ ਕੰਪਿਊਟਰ ਕੰਡਾ ਵੀ ਕਬਜ਼ੇ ਵਿਚ ਲਿਆ ਗਿਆ। ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਥਾਣਾ ਸਦਰ ਫ਼ਿਰੋਜ਼ਪੁਰ ਵਿਚ ਨਾਮਾਲੂਮ ਵਿਅਕਤੀ ਖ਼ਿਲਾਫ਼ ਧਾਰਾ 21/61/85 ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ ਕਿ ਬਰਾਮਦ ਕੀਤੀ ਹੈਰੋਇਨ ਕਿਸ ਵਲੋਂ ਖੇਤਾਂ ਵਿਚ ਛੁਪਾਈ ਗਈ ਸੀ ਅਤੇ ਇਸ ਦੇ ਪਿੱਛੇ ਕਿਹੜਾ ਤਸਕਰੀ ਨੈੱਟਵਰਕ ਸਰਗਰਮ ਹੈ।
ਪਿਛਲੀ ਖ਼ਬਰ 6 ਗ੍ਰਾਮ ਹੈਰੋਇਨ ਤੇ ਕੰਪਿਊਟਰ ਕੰਡੇ ਸਮੇਤ 2 ਮੁਲਜ਼ਮ ਕਾਬੂ ਅਗਲੀ ਖ਼ਬਰ ਫਿਰੋਜ਼ਪੁਰ ’ਚ ਕਮੇਟੀ ਦੇ ਪੈਸਿਆਂ ਨੂੰ ਲੈ ਕੇ ਖੂਨੀ ਟਕਰਾਅ, ਇਲਾਜ ਦੌਰਾਨ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।