26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਕਿਸਾਨਾਂ ਦਾ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਅੱਗੇ ਧਰਨਾ 31 ਨੂੰ

ਮੱਲਾਂਵਾਲਾ, 25 ਅਗਸਤ (ਬਲਬੀਰ ਸਿੰਘ ਜੋਸਨ)-ਕਿਸਾਨ ਮਜ਼ਦੂਰ ਮੋਰਚਾ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਦੀ ਇਕ ਜ਼ਰੂਰੀ ਮੀਟਿੰਗ ਸੂਬਾ ਪ੍ਰਧਾਨ ਮਲਕੀਤ ਸਿੰਘ ਗੁਲਾਮੀਵਾਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸੰਬੰਧਿਤ ਵੱਖ-ਵੱਖ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਰਣਨੀਤੀ ਤਿਆਰ ਕੀਤੀ ਗਈ।

ਅਜੀਤ ਡੈਸਕ 26-08-2026
ਮੱਲਾਂਵਾਲਾ, 25 ਅਗਸਤ (ਬਲਬੀਰ ਸਿੰਘ ਜੋਸਨ)-ਕਿਸਾਨ ਮਜ਼ਦੂਰ ਮੋਰਚਾ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਦੀ ਇਕ ਜ਼ਰੂਰੀ ਮੀਟਿੰਗ ਸੂਬਾ ਪ੍ਰਧਾਨ ਮਲਕੀਤ ਸਿੰਘ ਗੁਲਾਮੀਵਾਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸੰਬੰਧਿਤ ਵੱਖ-ਵੱਖ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਰਣਨੀਤੀ ਤਿਆਰ ਕੀਤੀ ਗਈ। ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਸੰਬੰਧੀ 31 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਫ਼ਿਰੋਜ਼ਪੁਰ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਮੰਗਾਂ ਦਾ ਠੋਸ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਅਗਲੇ ਪੜਾਅ ਵਿਚ ਲਿਜਾਇਆ ਜਾਵੇਗਾ। ਮੀਟਿੰਗ ’ਚ ਆਗੂਆਂ ਨੇ ਸਪਸ਼ਟ ਕੀਤਾ ਕਿ ਜੇਕਰ ਸਰਕਾਰ ਵਲੋਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਤਾਂ 14 ਸਤੰਬਰ ਨੂੰ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਬਾਅਦ ਵੀ ਜੇ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਜਥੇਬੰਦੀ ਵਲੋਂ ਰੇਲ ਰੋਕੋ ਅੰਦੋਲਨ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਮੌਕੇ ਧਿਆਨ ਸਿੰਘ ਮੀਤ ਪ੍ਰਧਾਨ, ਨਿੰਦਰ ਸਿੰਘ ਜ਼ਿਲ੍ਹਾ ਖ਼ਜ਼ਾਨਚੀ, ਸਰਬਜੀਤ ਸਿੰਘ, ਹਰਿੰਦਰ ਸਿੰਘ ਇਕਾਈ ਪ੍ਰਧਾਨ, ਅੰਮ੍ਰਿਤ ਸਿੰਘ, ਸਾਜਨ ਕੁਮਾਰ, ਪਰਮਿੰਦਰ ਸਿੰਘ ਸਰਪੰਚ, ਪਿੱਪਲ ਸਿੰਘ, ਸੇਵਾ ਸਿੰਘ, ਗੁਰਮੀਤ ਸਿੰਘ, ਰੇਸ਼ਮ ਸਿੰਘ, ਤਰਲੋਚਨ ਸਿੰਘ, ਬਖ਼ਸ਼ੀਸ਼ ਸਿੰਘ, ਸ਼ਰਨਜੀਤ ਸਿੰਘ, ਮੇਜਰ ਸਿੰਘ, ਜਰਮਲ ਸਿੰਘ, ਗੁਰਸਾਹਿਬ ਸਿੰਘ ਅਤੇ ਮਨਦੀਪ ਸਿੰਘ ਸਮੇਤ ਹੋਰ ਕਿਸਾਨ-ਮਜ਼ਦੂਰ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਡੇਅਰੀ ਵਿਕਾਸ ਵਿਭਾਗ ਨੇ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕਤਾ ਲਈ ਵਿਸ਼ੇਸ਼ ਕੈਂਪ ਲਗਾਇਆ ਅਗਲੀ ਖ਼ਬਰ ਪੰਜਾਬ ਦੇ ਇਤਿਹਾਸ ’ਚ 27 ਨੂੰ ਪਹਿਲੀ ਵਾਰ ਸਾਰੇ ਸਰਕਾਰੀ ਮਹਿਕਮੇ ਆਪਣੇ ਦਫ਼ਤਰ ਬੰਦ ਰੱਖਣਗੇ-ਭੁੱਲਰ,ਸੁੱਖੇਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।