26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਰਕਾਰੀ ਕਾਲਜ ਜ਼ੀਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਜ਼ੀਰਾ, 25 ਅਗਸਤ (ਹਰਜੀਤ ਸਿੰਘ ਗਿੱਲ)-ਸਰਕਾਰੀ ਕਾਲਜ ਜ਼ੀਰਾ ਵਿਖੇ ਪ੍ਰਿੰਸੀਪਲ ਸਚਿਨ ਕਾਲੜਾ ਦੀ ਰਹਿਨੁਮਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਦੀ ਤਿਆਰੀ ਕੋਆਰਡੀਨੇਟਰ ਪ੍ਰੋਫੈਸਰ ਪੂਜਾ ਮੋਰੀਆ ਵਲੋਂ ਕਰਵਾਈ ਗਈ। ਇਸ ਪ੍ਰੋਗਰਾਮ ਦੌਰਾਨ 100 ਦੇ ਕਰੀਬ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 26-08-2026
ਜ਼ੀਰਾ, 25 ਅਗਸਤ (ਹਰਜੀਤ ਸਿੰਘ ਗਿੱਲ)-ਸਰਕਾਰੀ ਕਾਲਜ ਜ਼ੀਰਾ ਵਿਖੇ ਪ੍ਰਿੰਸੀਪਲ ਸਚਿਨ ਕਾਲੜਾ ਦੀ ਰਹਿਨੁਮਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਦੀ ਤਿਆਰੀ ਕੋਆਰਡੀਨੇਟਰ ਪ੍ਰੋਫੈਸਰ ਪੂਜਾ ਮੋਰੀਆ ਵਲੋਂ ਕਰਵਾਈ ਗਈ।ਇਸ ਪ੍ਰੋਗਰਾਮ ਦੌਰਾਨ 100 ਦੇ ਕਰੀਬ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਬੀ.ਏ ਭਾਗ ਪਹਿਲਾ ਦੀ ਵਿਦਿਆਰਥਣ ਹੁਸਨਦੀਪ ਕੌਰ ਨੇ ਤੀਆਂ ਦੇ ਤਿਉਹਾਰ ਦੇ ਸੰਬੰਧ ਵਿਚ ਇਸ ਦੇ ਸਭਿਆਚਾਰਕ ਮਹੱਤਵ ਸਬੰਧੀ ਜਾਣਕਾਰੀ ਦਿੱਤੀ। ਇਸ ਉਪਰੰਤ ਕਰਮਵਾਰ ਬੀ.ਏ ਭਾਗ ਪਹਿਲਾ ਦੂਜਾ ਅਤੇ ਤੀਜਾ ਦੀਆਂ ਵਿਦਿਆਰਥਣਾਂ ਵਲੋਂ ਅਲੱਗ ਅਲੱਗ ਸਭਿਆਚਾਰਕ ਗੀਤਾਂ ਉੱਪਰ ਪੰਜਾਬੀ ਪਹਿਰਾਵੇ ਨੂੰ ਦਰਸਾਉਣ ਵਾਲੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। ਪ੍ਰੋਗਰਾਮ ਦੇ ਅਖੀਰ ਵਿਚ ਪੰਜਾਬਣਾਂ ਦੇ ਰੂਹ ਦੀ ਖ਼ੁਰਾਕ ਲੋਕ ਨਾਚ ਗਿੱਧਾ ਪੇਸ਼ ਕੀਤਾ ਗਿਆ ਜਿਸ ਦਾ ਹਾਜ਼ਰ ਇਕੱਠ ਨੇ ਅਨੰਦ ਮਾਣਿਆ । ਇਸ ਪ੍ਰੋਗਰਾਮ ਵਿਚ ਪੇਸ਼ਕਾਰੀ ਪੇਸ਼ ਕਰਨ ਵਾਲੀਆਂ ਵਿਦਿਆਰਥਣਾਂ ਵਿਚ ਵਧੀਆ ਪ੍ਰਦਰਸ਼ਨ ਦਾ ਖ਼ਿਤਾਬ ਬੀਏ ਭਾਗ ਤੀਜਾ ਦੀ ਵਿਦਿਆਰਥਣ ਭਾਵਦੀਪ ਕੌਰ ਨੂੰ ਮਿਲਿਆ ਜਦਕਿ ਮਿਸ ਤੀਜ ਦਾ ਖ਼ਿਤਾਬ ਬੀ.ਏ ਭਾਗ ਦੂਜਾ ਦੀ ਵਿਦਿਆਰਥਣ ਪ੍ਰਵੀਨ ਕੌਰ ਨੂੰ ਮਿਲਿਆ ਇਸ ਪ੍ਰੋਗਰਾਮ ਦੀ ਖਾਸ ਖਿੱਚ ਦਾ ਕੇਂਦਰ ਵਿਦਿਆਰਥੀਆਂ ਵਲੋਂ ਪੰਜਾਬੀ ਪਹਿਰਾਵੇ ਨੂੰ ਵਾਲੀਆਂ ਦਾ ਕਿ ਭਾਗ ਲੈਣਾ ਅਤੇ ਦਰਸ਼ ਦੇ ਰੂਪ ਵਿਚ ਵੇਖਣਾ ਰਿਹਾ। ਇਸ ਮੌਕੇ ਡਾਕਟਰ ਸਤਬੀਰ ਸਿੰਘ, ਪ੍ਰੋਫੈਸਰ ਸ਼ਵੇਤਾ, ਪ੍ਰੋਫੈਸਰ ਸਤਵਿੰਦਰ ਪਾਲ ਸਿੰਘ, ਰਜਨੀਸ਼ ਕੁਮਾਰ, ਪ੍ਰੋਫੈਸਰ ਗੁਰਵਿੰਦਰ ਸਿੰਘ, ਪ੍ਰੋਫੈਸਰ ਵੇਦ ਪ੍ਰਕਾਸ਼, ਪ੍ਰੋਫੈਸਰ ਕੁਲਵੰਤ ਸਿੰਘ, ਪ੍ਰੋਫੈਸਰ ਜਸ਼ਨਪ੍ਰੀਤ ਸਿੰਘ, ਪ੍ਰੋਫੈਸਰ ਸੁਖਵਿੰਦਰ ਸਿੰਘ ਅਤੇ ਪ੍ਰੋਫੈਸਰ ਪਵਿੱਤਰ ਸਿੰਘ ਤੋਂ ਇਲਾਵਾ ਕਾਲਜ ਦੇ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਸੀ.ਆਈ.ਐੱਸ.ਸੀ.ਈ. ਰਿਜਨਲ ਕਰਾਟੇ ਚੈਂਪੀਅਨਸ਼ਿਪ ’ਚ ਲਿਟਲ ਫਲਾਵਰ ਕਾਨਵੈਂਟ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਐਲ.ਈ.ਡੀ. ਵੈਨ ਰਾਹੀਂ ਪਿੰਡਾਂ ਦੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਗੁਰੂ ਰਵਿਦਾਸ ਜੀ ਦਾ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।