26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਐਨ.ਪੀ.ਈ.ਪੀ. ਅਤੇ ਏ.ਈ.ਪੀ. ਅਧੀਨ ਜ਼ਿਲ੍ਹਾ ਪੱਧਰੀ ਰੋਲ ਪਲੇਅ, ਲੋਕ ਨਾਚ ਅਤੇ ਰੈੱਡ ਰਿਬਨ ਕੁਇਜ਼ ਮੁਕਾਬਲੇ ਕਰਵਾਏ

ਫ਼ਿਰੋਜ਼ਪੁਰ, 25 ਅਗਸਤ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰਾਜੈਕਟ ਅਤੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਰੋਲ ਪਲੇਅ, ਲੋਕ ਨਾਚ ਅਤੇ ਰੈੱਡ ਰਿਬਨ ਕੁਇਜ਼ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.

ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਤਕਸੀਮ ਕਰਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਸਤਿੰਦਰ ਸਿੰਘ ਅਤੇ ਹੋਰ। 26-08-2026
ਫ਼ਿਰੋਜ਼ਪੁਰ, 25 ਅਗਸਤ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰਾਜੈਕਟ ਅਤੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਰੋਲ ਪਲੇਅ, ਲੋਕ ਨਾਚ ਅਤੇ ਰੈੱਡ ਰਿਬਨ ਕੁਇਜ਼ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਡਾ. ਸਤਿੰਦਰ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ ਨੂੰ ਸੁਚਾਰੂ ਰੂਪ ਨਾਲ ਚਲਾਉਣ ਵਿਚ ਅਮਿੱਤ ਆਨੰਦ ਜ਼ਿਲ੍ਹਾ ਨੋਡਲ ਅਫ਼ਸਰ, ਐਨ.ਪੀ.ਈ.ਪੀ/ਏ.ਈ.ਪੀ.ਅਤੇ ਦਿਨੇਸ਼ ਚੌਹਾਨ ਡੀ.ਆਰ.ਸੀ., ਅੱਪਰ ਪ੍ਰਾਇਮਰੀ ਨੇ ਅਹਿਮ ਭੂਮਿਕਾ ਨਿਭਾਈ। ਮੁਕਾਬਲਿਆਂ ਦੀ ਨਿਰਪੱਖ ਅਤੇ ਪਾਰਦਰਸ਼ੀ ਜੱਜਮੈਂਟ ਲਈ ਬਣਾਏ ਗਏ ਪੈਨਲ ਵਿਚ ਪ੍ਰਿੰਸੀਪਲ ਰੁਪਿੰਦਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਖਾਂ, ਰਵੀ ਇੰਦਰ ਸਿੰਘ ਸਟੇਟ ਅਵਾਰਡੀ ਐੱਸ.ਐੱਸ. ਮਾਸਟਰ, ਸਰਕਾਰੀ ਹਾਈ ਸਕੂਲ ਸੋਢੀ ਨਗਰ, ਗੁਰਵਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਸਾਧੂ ਵਾਲਾ ਅਤੇ ਪ੍ਰਗਟ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਜੀ ਵਾਲਾ ਸ਼ਾਮਲ ਸਨ। ਇਸ ਦੇ ਨਾਲ ਹੀ ਸਮਾਗਮ ਦੇ ਸੁਚੱਜੇ ਪ੍ਰਬੰਧਾਂ ਵਿਚ ਬੀ.ਆਰ.ਸੀ. ਗੁਰਪ੍ਰੀਤ ਸਿੰਘ, ਸੰਦੀਪ ਕੁਮਾਰ, ਇੰਦਰਪਾਲ ਸਿੰਘ, ਵਿਸ਼ਾਲ ਗਾਂਧੀ, ਕਮਲ ਵਧਵਾ ਅਤੇ ਪ੍ਰਵੀਨ ਕੁਮਾਰ ਨੇ ਆਪਣਾ ਵਿਸ਼ੇਸ਼ ਯੋਗਦਾਨ ਦਿੱਤਾ। ਮੁਕਾਬਲਿਆਂ ਦੇ ਘੋਸ਼ਿਤ ਨਤੀਜਿਆਂ ਵਿਚ ਰੋਲ ਪਲੇਅ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖ਼ੁਸ਼ਹਾਲ ਸਿੰਘ ਵਾਲਾ ਨੇ ਪਹਿਲਾ, ਸਰਕਾਰੀ ਹਾਈ ਸਕੂਲ ਝੋਕ ਹਰੀਹਰ ਨੇ ਦੂਜਾ ਅਤੇ ਸਕੂਲ ਆਫ਼ ਐਮੀਨੈਂਸ ਮਮਦੋਟ ਨੇ ਤੀਜਾ ਸਥਾਨ ਹਾਸਲ ਕੀਤਾ। ਲੋਕ ਨਾਚ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਨੇ ਪਹਿਲਾ, ਪੀ.ਐੱਮ. ਸ਼੍ਰੀ ਕੰਨਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਖੂ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀਵਾਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਰੈੱਡ ਰਿਬਨ ਕੁਇਜ਼ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਹਨ ਕੇ ਹਿਠਾੜ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਗੇ ਕੇ ਪਿੱਪਲ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਮਾਗਮ ਦੇ ਅੰਤ ਵਿਚ ਜੇਤੂ ਟੀਮਾਂ ਨੂੰ ਟਰਾਫ਼ੀਆਂ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਤਿਆਰੀ ਕਰਵਾਉਣ ਵਾਲੇ ਗਾਈਡ ਅਧਿਆਪਕਾਂ ਨੂੰ ਭਾਗੀਦਾਰੀ ਸਰਟੀਫਿਕੇਟ ਵੰਡੇ ਗਏ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੂੰ ਛੱਡ 25 ਪਰਿਵਾਰ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਸੀ.ਆਈ.ਐੱਸ.ਸੀ.ਈ. ਰਿਜਨਲ ਕਰਾਟੇ ਚੈਂਪੀਅਨਸ਼ਿਪ ’ਚ ਲਿਟਲ ਫਲਾਵਰ ਕਾਨਵੈਂਟ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।