27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅੱਜ ਪੰਜਾਬ ਬੰਦ ਦੌਰਾਨ ਸਿਹਤ ਵਿਭਾਗ ਦੇ ਸਮੂਹ ਕੇਡਰ ਸਮੂਹਿਕ ਛੁੱਟੀ ’ਤੇ ਰਹਿਣਗੇ

ਫ਼ਿਰੋਜ਼ਪੁਰ 26 ਅਗਸਤ (ਕੁਲਬੀਰ ਸਿੰਘ ਸੋਢੀ)-ਪੰਜਾਬ ਦੇ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਸਾਂਝੇ ਮੁਲਾਜ਼ਮ ਸੰਘਰਸ਼ ਤਹਿਤ ਅੱਜ 27 ਅਗਸਤ ਦੇ ਪੰਜਾਬ ਬੰਦ ਨੂੰ ਫ਼ਿਰੋਜ਼ਪੁਰ ਵਿਚ ਵੀ ਭਰਵਾਂ ਸਮਰਥਨ ਮਿਲ ਰਿਹਾ ਹੈ। ਇਸ ਸੰਬੰਧੀ ਪੈਰਾਮੈਡੀਕਲ ਯੂਨੀਅਨ ਫ਼ਿਰੋਜ਼ਪੁਰ ਵਲੋਂ ਸਿਵਲ ਸਰਜਨ ਫ਼ਿਰੋਜ਼ਪੁਰ ਨੂੰ ਸਿਹਤ ਵਿਭਾਗ ਦੇ ਸਮੂਹ ਕੇਡਰਾਂ ਵਲੋਂ ਸਮੂਹਿਕ ਛੁੱਟੀ ਲੈਣ ਸੰਬੰਧੀ ਪੱਤਰ ਸੌਂਪਿਆ ਗਿਆ।

ਅਜੀਤ ਡੈਸਕ 27-08-2026
ਫ਼ਿਰੋਜ਼ਪੁਰ 26 ਅਗਸਤ (ਕੁਲਬੀਰ ਸਿੰਘ ਸੋਢੀ)-ਪੰਜਾਬ ਦੇ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਸਾਂਝੇ ਮੁਲਾਜ਼ਮ ਸੰਘਰਸ਼ ਤਹਿਤ ਅੱਜ 27 ਅਗਸਤ ਦੇ ਪੰਜਾਬ ਬੰਦ ਨੂੰ ਫ਼ਿਰੋਜ਼ਪੁਰ ਵਿਚ ਵੀ ਭਰਵਾਂ ਸਮਰਥਨ ਮਿਲ ਰਿਹਾ ਹੈ। ਇਸ ਸੰਬੰਧੀ ਪੈਰਾਮੈਡੀਕਲ ਯੂਨੀਅਨ ਫ਼ਿਰੋਜ਼ਪੁਰ ਵਲੋਂ ਸਿਵਲ ਸਰਜਨ ਫ਼ਿਰੋਜ਼ਪੁਰ ਨੂੰ ਸਿਹਤ ਵਿਭਾਗ ਦੇ ਸਮੂਹ ਕੇਡਰਾਂ ਵਲੋਂ ਸਮੂਹਿਕ ਛੁੱਟੀ ਲੈਣ ਸੰਬੰਧੀ ਪੱਤਰ ਸੌਂਪਿਆ ਗਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਸਮੂਹ ਕੈਡਰ ਸਮੂਹਿਕ ਛੁੱਟੀ ’ਤੇ ਰਹਿਣਗੇ ਅਤੇ ਸਿਹਤ ਵਿਭਾਗ ਨਾਲ ਸੰਬੰਧਿਤ ਆਮ ਦਫ਼ਤਰੀ ਕੰਮ ਅਤੇ ਓ.ਪੀ.ਡੀ ਸੇਵਾਵਾਂ ਬੰਦ ਰਹਿਣਗੀਆਂ, ਜਦਕਿ ਲੋਕਾਂ ਦੀ ਜ਼ਿੰਦਗੀ ਨਾਲ ਸਬੰਧਤ ਐਮਰਜੈਂਸੀ ਸੇਵਾਵਾਂ ਬਹਾਲ ਰੱਖੀਆਂ ਜਾਣਗੀਆਂ। ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਵਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਮੰਗਾਂ ਦਾ ਠੋਸ ਹੱਲ ਨਾ ਹੋਣ ਕਾਰਨ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਇਹ ਸੰਘਰਸ਼ ਕਿਸੇ ਇਕ ਕੈਡਰ ਦਾ ਨਹੀਂ, ਸਗੋਂ ਸਮੂਹ ਮੁਲਾਜ਼ਮ ਵਰਗ ਦੀਆਂ ਹੱਕੀ ਮੰਗਾਂ ਦਾ ਸਾਂਝਾ ਸੰਘਰਸ਼ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤੁਰੰਤ ਵਿਚਾਰ ਕੇ ਉਨ੍ਹਾਂ ਦਾ ਸਮਾਂਬੱਧ ਅਤੇ ਠੋਸ ਹੱਲ ਕੀਤਾ ਜਾਵੇ। ਇਸ ਮੌਕੇ ਨਰਿੰਦਰ ਸ਼ਰਮਾ, ਜਸਵਿੰਦਰ ਸਿੰਘ ਕੌੜਾ, ਗੁਰਮੇਲ ਸਿੰਘ, ਨਰਿੰਦਰ ਸਿੰਘ, ਡਾ. ਪ੍ਰੀਤ ਮਖੀਜਾ, ਬਗੀਚ ਸਿੰਘ, ਸਤਨਾਮ ਸਿੰਘ, ਗੁਰਮੇਲ ਸਿੰਘ, ਵੰਸ਼ ਫਾਰਮਾਜਿਸਟ, ਗੁਰਬਚਨ ਸਿੰਘ, ਡਾ. ਯੁਵਰਾਜ ਨਾਰੰਗ, ਅਮਰਿੰਦਰ ਸਿੰਘ, ਰਵੀ ਚੋਪੜਾ, ਹਰਜਿੰਦਰ ਸਿੰਘ, ਕਰਨਜੀਤ ਸਿੰਘ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਗਤਕਾ ਵਿਚ ਮਾਤਾ ਸਾਹਿਬ ਕੌਰ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ਼ਰੀਕੇ ’ਚ ਭਤੀਜੇ ਨੇ ਚਾਚੇ ਨੂੰ ਮਾਰੀਆਂ ਗੋਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।