28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਵਿਖੇ ਮਹਾਂਰਿਸ਼ੀ ਚਰਕ ਜੈਅੰਤੀ ਹਫ਼ਤੇ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਫ਼ਿਰੋਜ਼ਪੁਰ, 26 ਅਗਸਤ (ਗੁਰਿੰਦਰ ਸਿੰਘ)-ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਵਿਹੜੇ ਵਿਚ ਮਹਾਂਰਿਸ਼ੀ ਚਰਕ ਜੈਅੰਤੀ ਹਫ਼ਤੇ ਦੇ ਸਬੰਧ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸੰਹਿਤਾ ਸਿਧਾਂਤ ਅਤੇ ਸੰਸਕ੍ਰਿਤ ਵਿਭਾਗ ਵਲੋਂ ਕਰਵਾਇਆ ਗਿਆ, ਜਿਸ ਵਿਚ ਕਾਲਜ ਦੇ ਚੇਅਰਮੈਨ ਧਰਮਪਾਲ ਬਾਂਸਲ, ਡਾਇਰੈਕਟਰ ਯੋਗੇਸ਼ ਬਾਂਸਲ ਅਤੇ ਪ੍ਰਿੰਸੀਪਲ ਡਾ.

ਅਜੀਤ ਡੈਸਕ 27-08-2026
ਫ਼ਿਰੋਜ਼ਪੁਰ, 26 ਅਗਸਤ (ਗੁਰਿੰਦਰ ਸਿੰਘ)-ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਵਿਹੜੇ ਵਿਚ ਮਹਾਂਰਿਸ਼ੀ ਚਰਕ ਜੈਅੰਤੀ ਹਫ਼ਤੇ ਦੇ ਸਬੰਧ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸੰਹਿਤਾ ਸਿਧਾਂਤ ਅਤੇ ਸੰਸਕ੍ਰਿਤ ਵਿਭਾਗ ਵਲੋਂ ਕਰਵਾਇਆ ਗਿਆ, ਜਿਸ ਵਿਚ ਕਾਲਜ ਦੇ ਚੇਅਰਮੈਨ ਧਰਮਪਾਲ ਬਾਂਸਲ, ਡਾਇਰੈਕਟਰ ਯੋਗੇਸ਼ ਬਾਂਸਲ ਅਤੇ ਪ੍ਰਿੰਸੀਪਲ ਡਾ.ਮਹਿੰਦਰ ਪਾਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਮਾਗਮ ਦੀ ਸ਼ੁਰੂਆਤ ਸ਼ਰੂਤੀ, ਮਹਿਕ, ਅਦਿਤੀ, ਅਰਪਿਤਾ ਅਤੇ ਪੂਜਾ ਵਲੋਂ ਪੇਸ਼ ਕੀਤੀ ਧਨਵੰਤਰੀ ਵੰਦਨਾ ਨਾਲ ਹੋਈ। ਇਸ ਉਪਰੰਤ ਬੀ.ਏ.ਐੱਮ.ਐੱਸ. ਪਹਿਲੇ ਸਾਲ ਦੇ ਵਿਦਿਆਰਥੀਆਂ ਵਲੋਂ ਮਹਾਂਰਿਸ਼ੀ ਚਰਕ ਦੇ ਜੀਵਨ, ਆਯੁਰਵੈਦ ਦੇ ਵਿਕਾਸ ਅਤੇ ਚਿਕਿਤਸਾ ਖੇਤਰ ਵਿਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਕੇਂਦਰ ਵਿਚ ਰੱਖਦਿਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਕੁਇਜ਼ ਮੁਕਾਬਲੇ, ਸਕਿੱਟ ਅਤੇ ਭਾਸ਼ਣ ਮੁਕਾਬਲੇ ਵਿਚ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਅੰਮ੍ਰਿਤਪਾਲ, ਪਲਕ, ਕਾਜਲ, ਰਾਣੀ, ਕ੍ਰਿਤੀ, ਪ੍ਰਗਤੀ, ਕਾਦਿਰ, ਸਹਿਜ ਅਤੇ ਸਿੱਧੀ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹਾਂਰਿਸ਼ੀ ਚਰਕ ਦੇ ਸਿਧਾਂਤਾਂ ਅਤੇ ਆਯੁਰਵੈਦ ਦੀ ਮਹਾਨ ਪਰੰਪਰਾ ਬਾਰੇ ਜਾਣਕਾਰੀ ਸਾਂਝੀ ਕੀਤੀ। ਸਮਾਗਮ ਦਾ ਮੰਚ ਸੰਚਾਲਨ ਜਾਨਵੀ ਅਤੇ ਸ਼ਹੀਨ ਨੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ.ਐੱਮ.ਪੀ. ਸਿੰਘ ਨੇ ਕਿਹਾ ਕਿ ਮਹਾਂਰਿਸ਼ੀ ਚਰਕ ਆਯੁਰਵੈਦ ਦੀ ਮਹਾਨ ਚਿਕਿਤਸਾ ਪਰੰਪਰਾ ਦੇ ਪ੍ਰਮੁੱਖ ਆਚਾਰਿਆ ਵਿਚੋਂ ਇਕ ਸਨ। ਉਨ੍ਹਾਂ ਦੇ ਚਿਕਿਤਸਾ ਸਿਧਾਂਤ ਅੱਜ ਵੀ ਵਿਦਿਆਰਥੀਆਂ ਅਤੇ ਡਾਕਟਰਾਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਸਿਰਫ਼ ਡਿਗਰੀ ਹਾਸਲ ਕਰਨ ਤੱਕ ਸੀਮਤ ਨਾ ਰਹਿਣ, ਸਗੋਂ ਆਯੁਰਵੈਦ ਦੇ ਪ੍ਰਚਾਰ-ਪ੍ਰਸਾਰ ਅਤੇ ਲੋਕ ਸਿਹਤ ਲਈ ਸਰਗਰਮ ਭੂਮਿਕਾ ਨਿਭਾਉਣ। ਡਾ.ਗੋਇਲ ਵਲੋਂ ਵਿਦਿਆਰਥੀਆਂ ਨੂੰ ਆਯੁਰਵੈਦ ਦੇ ਉਤਥਾਨ ਅਤੇ ਲੋਕ ਸੇਵਾ ਪ੍ਰਤੀ ਸਹੁੰ ਵੀ ਚੁਕਾਈ ਗਈ। ਇਸ ਦੌਰਾਨ ਸਮੂਹ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਯੁਰਵੈਦ ਦੀ ਵਿਰਾਸਤ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਆਰਿਫ਼ ਕੇ ਵਿਚ ਭਾਜਪਾ ਨੂੰ ਵੱਡਾ ਝਟਕਾ 10 ਪਰਿਵਾਰ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਸਤਲੁਜ ਦਰਿਆ ਦੀਆਂ ਨੋਚਾਂ ਬਣਾਉਣ ਲਈ ਅਨੁਮੀਤ ਸਿੰਘ ਹੀਰਾ ਸੋਢੀ ਵਲੋਂ ਇੱਕ ਲੱਖ ਰੁਪਏ ਦੀ ਸੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।