30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਲੁੱਟ-ਖੋਹ ਕਰਨ ਵਾਲੇ ਦੋ ਨੌਜਵਾਨ ਕਾਬੂ, 17 ਮੋਬਾਈਲ ਫੋਨ ਅਤੇ ਮੋਟਰਸਾਈਕਲ ਬਰਾਮਦ

ਫ਼ਿਰੋਜ਼ਪੁਰ, 29 ਅਗਸਤ (ਸੁਖਵਿੰਦਰ ਸਿੰਘ)- ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਖੋਹ ਕੀਤੇ ਹੋਏ 17 ਮੋਬਾਈਲ ਫੋਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 30-08-2026
ਫ਼ਿਰੋਜ਼ਪੁਰ, 29 ਅਗਸਤ (ਸੁਖਵਿੰਦਰ ਸਿੰਘ)- ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਖੋਹ ਕੀਤੇ ਹੋਏ 17 ਮੋਬਾਈਲ ਫੋਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਮੌਜੂਦ ਸੀ ਤਾਂ ਉਨ੍ਹਾਂ ਨੂੰ ਭਰੋਸੇਯੋਗ ਇਤਲਾਹ ਮਿਲੀ ਕਿ ਟਿੰਕੂ ਉਰਫ਼ ਰਿੰਕੂ ਅਤੇ ਰਿੰਕੂ ਉਰਫ਼ ਬਿੱਲਾ, ਦੋਵੇਂ ਪੁੱਤਰ ਦਰਸ਼ਨ ਲਾਲ ਵਾਸੀ ਵਾਲਮੀਕਿ ਮੰਦਰ ਨੇੜੇ ਗੁਰਦੁਆਰਾ ਬੇਰ ਸਾਹਿਬ, ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ, ਹਾਲ ਵਾਸੀ ਹਾਊਸਿੰਗ ਬੋਰਡ ਕਲੋਨੀ, ਕੁਆਰਟਰ ਨੰਬਰ 245, ਫਿਰੋਜ਼ਪੁਰ ਸ਼ਹਿਰ, ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਦੇ ਆਦੀ ਹਨ। ਉਨ੍ਹਾਂ ਦੱਸਿਆ ਕਿ ਉਕਤ ਦੋਵੇਂ ਨੌਜਵਾਨ ਖੋਹ ਕੀਤੇ ਹੋਏ ਮੋਬਾਈਲ ਫੋਨ ਵੇਚਣ ਲਈ ਰੇਲਵੇ ਸਟੇਸ਼ਨ ਤੋਂ ਅੱਗੇ ਐਫਸੀਆਈ ਗੋਦਾਮ ਨੇੜੇ ਮੋਟਰਸਾਈਕਲ ਸਮੇਤ ਗਾਹਕਾਂ ਦੀ ਉਡੀਕ ਕਰ ਰਹੇ ਹਨ। ਜੇਕਰ ਤੁਰੰਤ ਛਾਪੇਮਾਰੀ ਕੀਤੀ ਜਾਵੇ ਤਾਂ ਉਨ੍ਹਾਂ ਨੂੰ ਖੋਹ ਕੀਤੇ ਮੋਬਾਈਲ ਫੋਨਾਂ ਸਮੇਤ ਕਾਬੂ ਕੀਤਾ ਜਾ ਸਕਦਾ ਹੈ। ਪੁਲਿਸ ਨੇ ਇਤਲਾਹ ਨੂੰ ਭਰੋਸੇਯੋਗ ਮੰਨਦਿਆਂ ਤੁਰੰਤ ਕਾਰਵਾਈ ਕਰਦੇ ਹੋਏ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਖੋਹ ਕੀਤੇ ਹੋਏ 17 ਮੋਬਾਈਲ ਫੋਨ ਅਤੇ ਇਕ ਮੋਟਰਸਾਈਕਲ ਬਰਾਮਦ ਹੋਇਆ। ਪੁਲਿਸ ਵਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਬੀ.ਐਨ.ਐਸ. ਅਤੇ ਆਈ.ਪੀ.ਸੀ. ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ ਜੀ.ਆਰ.ਪੀ. ਨੇੇ ਵਿਸ਼ੇਸ਼ ਸਰਚ ਆਪ੍ਰੇਸ਼ਨ ਅਤੇ ਜਾਗਰੂਕਤਾ ਮੁਹਿੰਮ ਚਲਾਈ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਆਨਲਾਈਨ ਐਂਟਰੀ ਸਕੈਨਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।