30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਚੰਡੀਗੜ੍ਹ ਦੇ ਧਰਨੇ ’ਚ ਸ਼ਾਮਿਲ ਹੋਣ ਸੰਬੰਧੀ ਭਾਕਿਯੂ ਕਾਦੀਆਂ ਵਲੋਂ ਮੀਟਿੰਗ

ਜ਼ੀਰਾ, 29 ਅਗਸਤ (ਰਜਨੀਸ਼ ਕਥੂਰੀਆ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਸੋਢੀਵਾਲਾ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਧਰਨੇ ਵਿਚ ਸ਼ਾਮਿਲ ਹੋਣ ਲਈ ਡਿਊਟੀਆਂ ਲਗਾਈਆਂ ਗਈਆਂ।

ਅਜੀਤ ਡੈਸਕ 30-08-2026
ਜ਼ੀਰਾ, 29 ਅਗਸਤ (ਰਜਨੀਸ਼ ਕਥੂਰੀਆ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਸੋਢੀਵਾਲਾ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਧਰਨੇ ਵਿਚ ਸ਼ਾਮਿਲ ਹੋਣ ਲਈ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਇਕਾਈ ਸੋਢੀਵਾਲਾ ਦੇ ਵਲੋਂ ਇਕ ਟਰੈਕਟਰ ਟਰਾਲਾ 31 ਅਗਸਤ ਨੂੰ ਰਵਾਨਾ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੀਟਿੰਗ ਵਿਚ ਮੰਗ ਕੀਤੀ ਗਈ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨੇ ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ। ਪਾਣੀਆਂ ਦੇ ਮੁੱਦੇ ਦਾ ਮਸਲਾ, ਗੰਨੇ ਦਾ ਮੁੱਲ 500 ਰੁਪਏ ਪ੍ਰਤੀ ਕੁਇੰਟਲ ਕਰਨ,ਕਿਸਾਨਾਂ ਦੀਆਂ ਫਸਲਾਂ ਦਾ ਮੁੱਲ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ ਦੀਆਂ ਖੇਤੀ ਯੋਗ ਜਮੀਨਾਂ ਦਿੱਤੇ ਜਾਣ ਦਾ ਵਿਰੋਧ ਵੀ ਕੀਤਾ ਗਿਆ। ਇਸ ਮੀਟਿੰਗ ਵਿਚ ਸੋਢੀਵਾਲਾ ਇਕਾਈ ਦੇ ਪ੍ਰਧਾਨ ਸੁਖਵਿੰਦਰ ਸਿੰਘ ਚੌਹਾਨ,ਜਸਪਾਲ ਸਿੰਘ,ਜਸਵਿੰਦਰ ਸਿੰਘ ਮੀਤ ਪ੍ਰਧਾਨ,ਸੁਖਮੰਦਰ ਸਿੰਘ,ਜਸਵੰਤ ਸਿੰਘ ਬਲਕਾਰ ਸਿੰਘ,ਗੁਰਦੇਵ ਸਿੰਘ,ਗੁਰਚਰਨ ਸਿੰਘ, ਸਵਰਨ ਸਿੰਘ,ਜਸਵਿੰਦਰ ਸਿੰਘ ਬਰਾੜ,ਹਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਟਿੰਕੂ,ਗੁਰਵਿੰਦਰ ਸਿੰਘ,ਸੁਖਦੇਵ ਸਿੰਘ, ਪਿਰਥਾ ਸਿੰਘ ਸੋਢੀਵਾਲਾ,ਸ਼ਬੇਗ ਸਿੰਘ,ਦਲਜੀਤ ਸਿੰਘ, ਕੁਲਦੀਪ ਸਿੰਘ,ਬਲਦੇਵ ਸਿੰਘ ਬਰਾੜ ਅਤੇ ਹਰਪ੍ਰੀਤ ਸਿੰਘ ਲੌਂਗੋਦੇਵਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ੀਰਾ ਵਿਕਾਸ ਪ੍ਰੀਸ਼ਦ ਨੇ ਹਾਦਸੇ ’ਚ ਜ਼ਖਮੀ ਲੜਕੀ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਅਗਲੀ ਖ਼ਬਰ 2 ਜੰਗਾਂ ’ਚ ਹਿੱਸਾ ਲੈਣ ਵਾਲੇ ਰਿਟਾਇਰ ਸੂਬੇਦਾਰ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।