01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਚੰਡੀਗੜ੍ਹ ਧਰਨੇ ’ਚ ਸ਼ਾਮਿਲ ਹੋਣ ਲਈ ਕਿਸਾਨਾਂ ਦਾ ਜਥਾ ਮੁੱਦਕੀ ਤੋਂ ਰਵਾਨਾ

ਮੁੱਦਕੀ, 31 ਅਗਸਤ (ਭਾਰਤ ਭੂਸ਼ਨ ਅਗਰਵਾਲ)- ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਮੰਨਵਾਉਣ ਲਈ ਚੰਡੀਗੜ੍ਹ ਵਿਖੇ 1 ਸਤੰਬਰ ਨੂੰ ਦਿੱਤੇ ਜਾ ਰਹੇ ਵਿਸ਼ਾਲ ਧਰਨੇ ’ਚ ਸ਼ਮੂਲੀਅਤ ਕਰਨ ਲਈ ਕਸਬਾ ਮੁੱਦਕੀ ਤੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਮੁੱਦਕੀ ਦੇ ਪ੍ਰਧਾਨ ਗੁਰਜੰਟ ਸਿੰਘ ਬਰਾੜ ਦੀ ਅਗਵਾਈ ਹੇਠ ਕਿਸਾਨ ਰਵਾਨਾ ਹੋਏ। ਪ੍ਰਧਾਨ ਗੁਰਜੰਟ ਸਿੰਘ ਬਰਾੜ ਨੇ ਕਿਹਾ ਕਿ ਇਸ ਧਰਨੇ ’ਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਤ ਧਾਰਾ 78, 79 ਤੇ 80 ਨੂੰ ਰੱਦ ਕਰਨ ਬਾਰੇ ਵਿਧਾਨ ਸਭਾ ਦੇ ਇਜਲਾਸ ਦੌਰਾਨ ਇਹਨਾਂ ਧਾਰਾਵਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਲੈਂਡ ਪੂਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ।

ਅਜੀਤ ਡੈਸਕ 01-09-2026
ਮੁੱਦਕੀ, 31 ਅਗਸਤ (ਭਾਰਤ ਭੂਸ਼ਨ ਅਗਰਵਾਲ)- ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਮੰਨਵਾਉਣ ਲਈ ਚੰਡੀਗੜ੍ਹ ਵਿਖੇ 1 ਸਤੰਬਰ ਨੂੰ ਦਿੱਤੇ ਜਾ ਰਹੇ ਵਿਸ਼ਾਲ ਧਰਨੇ ’ਚ ਸ਼ਮੂਲੀਅਤ ਕਰਨ ਲਈ ਕਸਬਾ ਮੁੱਦਕੀ ਤੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਮੁੱਦਕੀ ਦੇ ਪ੍ਰਧਾਨ ਗੁਰਜੰਟ ਸਿੰਘ ਬਰਾੜ ਦੀ ਅਗਵਾਈ ਹੇਠ ਕਿਸਾਨ ਰਵਾਨਾ ਹੋਏ। ਪ੍ਰਧਾਨ ਗੁਰਜੰਟ ਸਿੰਘ ਬਰਾੜ ਨੇ ਕਿਹਾ ਕਿ ਇਸ ਧਰਨੇ ’ਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਤ ਧਾਰਾ 78, 79 ਤੇ 80 ਨੂੰ ਰੱਦ ਕਰਨ ਬਾਰੇ ਵਿਧਾਨ ਸਭਾ ਦੇ ਇਜਲਾਸ ਦੌਰਾਨ ਇਹਨਾਂ ਧਾਰਾਵਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਲੈਂਡ ਪੂਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਇਹ ਵੀ ਮੰਗ ਕੀਤੀ ਜਾਵੇਗੀ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹੇ ਹਰ ਕਿਸਮ ਦੇ ਕਰਜ਼ੇ ਨੂੰ ਖ਼ਤਮ ਕੀਤਾ ਜਾਵੇ, ਡਾ. ਸੁਆਮੀਨਾਥਨ ਵਲੋਂ ਕੀਤੀ ਗਈ ਸਿਫ਼ਾਰਸ਼ ਫਾਰਮੂਲੇ ਤਹਿਤ ਕਿਸਾਨੀ ਜਿਣਸਾਂ ਦੀ ਖ਼ਰੀਦ ਐਮ.ਐੱਸ.ਪੀ. ਅਨੁਸਾਰ ਯਕੀਨੀ ਬਣਾਈ ਜਾਵੇ, ਕੇਂਦਰ ਸਰਕਾਰ ਵਲੋਂ ਭਾਰਤ-ਅਮਰੀਕਾ ਮੁਫ਼ਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਪ੍ਰਧਾਨ ਗੁਰਜੰਟ ਸਿੰਘ ਬਰਾੜ ਨੇ ਦੱਸਿਆ ਕਿ ਦੂਸਰਾ ਜਥਾ 3 ਸਤੰਬਰ ਨੂੰ ਮੁੱਦਕੀ ਤੋਂ ਰਵਾਨਾ ਹੋਵੇਗਾ। ਇਸ ਮੌਕੇ ਤਰਸੇਮ ਸਿੰਘ, ਸੁਖਦੇਵ ਸਿੰਘ, ਸੁਖਮੰਦਰ ਸਿੰਘ ਖੋਸਾ, ਜਸਵੰਤ ਸਿੰਘ, ਜਗਦੀਪ ਸਿੰਘ, ਗੁਰਮੇਲ ਸਿੰਘ ਭਾਣੇ ਵਾਲੇ, ਸਤਵੰਤ ਸਿੰਘ ਖੋਸਾ, ਸੁਰਜੀਤ ਸਿੰਘ ਜਥੇਦਾਰ, ਗੁਰਤੇਜ ਸਿੰਘ ਘਾਲੀ, ਜਸਵੀਰ ਸਿੰਘ ਮੱਲਾ, ਬਲਜਿੰਦਰ ਸਿੰਘ, ਛਿੰਦਰ ਸਿੰਘ ਮਾਸਟਰ ਆਦਿ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਬੈਂਕ ਵਲੋਂ ਦੁਕਾਨਦਾਰ-ਕਿਸਾਨ ਦੀ ਜਗ੍ਹਾ ਦੀ ਕੁਰਕੀ ਕਰਨ ਦੀ ਕੋਸ਼ਿਸ਼ ਦਾ ਕਿਸਾਨ ਜਥੇਬੰਦੀ ਨੇ ਕੀਤਾ ਵਿਰੋਧ ਅਗਲੀ ਖ਼ਬਰ ਸਨਾਤਨ ਸੇਵਾ ਸੰਮਤੀ ਵਲੋਂ ’ਹਮਾਰੇ ਰਾਮ’ ਨਾਟਕ ਦੇ ਮੁੱਖ ਪਾਤਰ ਆਸ਼ੂਤੋਸ਼ ਰਾਣਾ ਦਾ ਵਿਸ਼ੇਸ਼ ਸਨਮਾਨ ‘ ਜੈ ਸ੍ਰੀ ਰਾਮ’ ਦੇ ਜੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।