01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਕੁਲਬੀਰ ਸਿੰਘ ਜ਼ੀਰਾ ਨੂੰ ਪਿੰਡ ਸਨੇਰ ਤੋਂ ਮਿਲਿਆ ਭਾਰੀ ਸਮਰਥਨ ਅਕਾਲੀ ਦਲ ਅਤੇ ‘ਆਪ’ ਛੱਡ ਕੇ 100 ਪਰਿਵਾਰ ਕਾਂਗਰਸ ਪਾਰਟੀ ’ਚ ਸ਼ਾਮਿਲ

ਜ਼ੀਰਾ,31 ਅਗਸਤ(ਰਜਨੀਸ਼ ਕਥੂਰੀਆ)-ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਆਪਣੇ-ਆਪਣੇ ਹਲਕਿਆਂ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਇਕ ਦੂਜੇ ਦੀ ਪਾਰਟੀ ਵਿਚ ਸੰਨ ਲਗਾ ਕੇ ਪਾਰਟੀ ਵਰਕਰਾਂ ਨੂੰ ਆਪਣੀ ਆਪਣੀ ਪਾਰਟੀ ਵਿਚ ਸ਼ਾਮਿਲ ਕੀਤਾ ਜਾ ਰਿਹਾ ਹੈ। ਇਸੇ ਕੜੀ ਦੇ ਤਹਿਤ ਪਿੰਡ ਸਨੇਰ ਤੋਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਸਮਰਥਨ ਮਿਲਿਆ, ਜਦੋਂ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਵਿਚ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਛੱਡ ਕੇ 100 ਦੇ ਕਰੀਬ ਵਰਕਰਾਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ।

ਅਜੀਤ ਡੈਸਕ 01-09-2026
ਜ਼ੀਰਾ,31 ਅਗਸਤ(ਰਜਨੀਸ਼ ਕਥੂਰੀਆ)-ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਆਪਣੇ-ਆਪਣੇ ਹਲਕਿਆਂ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਇਕ ਦੂਜੇ ਦੀ ਪਾਰਟੀ ਵਿਚ ਸੰਨ ਲਗਾ ਕੇ ਪਾਰਟੀ ਵਰਕਰਾਂ ਨੂੰ ਆਪਣੀ ਆਪਣੀ ਪਾਰਟੀ ਵਿਚ ਸ਼ਾਮਿਲ ਕੀਤਾ ਜਾ ਰਿਹਾ ਹੈ। ਇਸੇ ਕੜੀ ਦੇ ਤਹਿਤ ਪਿੰਡ ਸਨੇਰ ਤੋਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਸਮਰਥਨ ਮਿਲਿਆ, ਜਦੋਂ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਵਿਚ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਛੱਡ ਕੇ 100 ਦੇ ਕਰੀਬ ਵਰਕਰਾਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਨੇਰ ਵਿਖੇ ਰੱਖੇ ਗਏ ਇਕ ਸਮਾਗਮ ਦੇ ਦੌਰਾਨ ਸਾਬਕਾ ਸਰਪੰਚ ਅੰਗਰੇਜ ਸਿੰਘ ਸਰਾਂ, ਬਖਸ਼ੀਸ਼ ਸਿੰਘ ਲਾਲੀ, ਅਰਪਿੰਦਰ ਸਿੰਘ ਪਿੰਦਾ, ਕੀਪਾ ਮਾਨ, ਭਿੰਦਾ ਜੌਹਲ, ਮੰਨੂ ਸਰਾਂ, ਮੇਹਰ ਸਿੰਘ ਸਰਾਂ, ਪ੍ਰਤਾਪ ਸਿੰਘ ਸਰਾਂ, ਦੇਬੀ ਸਰਾਂ, ਜਸਕਰਨ ਸਿੰਘ ਸਿੱਧੂ, ਸਤਪਾਲ ਸਿੰਘ ਖੱਟਾ, ਰਾਜੂ ਸਨੇਰ, ਜਸਵਿੰਦਰ ਸਿੰਘ ਸਰਾਂ, ਦੇਵ ਬਾਠ ਅਤੇ ਮੰਦਰ ਬਾਠ ਦੀ ਪ੍ਰੇਰਨਾ ਨਾਲ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਵਰਕਰਾਂ ਨੂੰ ਜੀ ਆਇਆ ਆਖਦਿਆਂ ਕੁਲਬੀਰ ਸਿੰਘ ਜ਼ੀਰਾ ਨੇ ਉਹਨਾਂ ਦਾ ਆਪਣੀ ਪਾਰਟੀ ਵਿਚ ਸਵਾਗਤ ਕੀਤਾ। ਕੁਲਬੀਰ ਸਿੰਘ ਜ਼ੀਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਤਰ੍ਹਾਂ ਤਰ੍ਹਾਂ ਦੇ ਸਬਜਬਾਗ ਵਿਖਾ ਕੇ ਸੱਤਾ ਦੀ ਕੁਰਸੀ ਹਾਸਲ ਕੀਤੀ, ਪਰ ਇਸ ਪਾਰਟੀ ਤੋਂ ਬਹੁਤ ਸਾਰੀਆਂ ਉਮੀਦਾਂ ਲਗਾ ਕੇ ਬੈਠੇ ਪੰਜਾਬ ਵਾਸੀਆਂ ਦੇ ਕੇਵਲ ਨਿਰਾਸ਼ਾ ਹੀ ਪੱਲੇ ਪਈ। ਉਹਨਾਂ ਕਿਹਾ ਕਿ ਸਮੁੱਚੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਲਹਿਰ ਚੱਲ ਰਹੀ ਹੈ ਅਤੇ ਕੁਝ ਮਹੀਨੇ ਬਾਅਦ ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਬਹੁਮਤ ਨਾਲ ਸਰਕਾਰ ਬਣਾਉਣ ਵਿਚ ਕਾਮਯਾਬ ਹੋਵੇਗੀ।
ਪਿਛਲੀ ਖ਼ਬਰ ਅੱਜ ਤੋਂ ਲਗਾਏ ਜਾ ਰਹੇ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਮੁਕੰਮਲ-ਸੁਖਦੇਵ ਢੋਟ ਅਗਲੀ ਖ਼ਬਰ ਕੇਂਦਰ ਸਰਕਾਰ ਨੂੰ ਅਪੀਲ ਅੰਮ੍ਰਿਤਸਰ ਸਾਹਿਬ ਤੋਂ ਹਜ਼ੂਰ ਸਾਹਿਬ ਲਈ ਆਉਣ ਤੇ ਜਾਣ ਲਈ ਪੱਕੀ ਰੇਲ ਸੇਵਾ ਸ਼ੁਰੂ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।