01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਕਿਸਾਨਾਂ ਦੇ ਚੰਡੀਗੜ੍ਹ ਧਰਨੇ ਲਈ ਭਾਕਿਯੂ (ਕਾਦੀਆਂ) ਦਾ ਜਥਾ ਰਵਾਨਾ

ਤਲਵੰਡੀ ਭਾਈ, 31 ਅਗਸਤ (ਕੁਲਜਿੰਦਰ ਸਿੰਘ ਗਿੱਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਦੇ ਵੱਖ ਵੱਖ ਮਸਲਿਆਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਅਣਮਿਥੇ ਸਮੇਂ ਦੇ ਧਰਨੇ ਲਈ ਭਾਰਤੀ ਕਿਸਾਨ ਕਿਸਾਨ ਯੂਨੀਅਨ (ਕਾਦੀਆਂ) ਨਾਲ ਸਬੰਧਿਤ ਕਿਸਾਨਾਂ ਦਾ ਵੱਡਾ ਜਥਾ ਇੱਥੋਂ ਟਰੈਕਟਰ ਟਰਾਲੀਆਂ ਦੇ ਕਾਫ਼ਲੇ ਦੇ ਰੂਪ ਵਿਚ ਰਵਾਨਾ ਹੋਇਆ। ਜਥੇ ਦੀ ਰਵਾਨਗੀ ਸਮੇਂ ਵਿਚਾਰ ਸਾਂਝੇ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਉਪ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ ਨੇ ਦੱਸਿਆ ਕਿ ਇਸ ਧਰਨੇ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਿਤ ਧਾਰਾ 78, 79 ਤੇ 80 ਨੂੰ ਰੱਦ ਕਰਨ ਦਾ ਮਤਾ ਵਿਧਾਨ ਸਭਾ ਵਿਚ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਲੈਂਡ ਪੁਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲਾ ਨੋਟੀਫ਼ਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹੇ ਹਰ ਕਿਸਮ ਦੇ ਕਰਜ਼ੇ ਨੂੰ ਖ਼ਤਮ ਕੀਤਾ ਜਾਵੇ, ਡਾ.

ਅਜੀਤ ਡੈਸਕ 01-09-2026
ਤਲਵੰਡੀ ਭਾਈ, 31 ਅਗਸਤ (ਕੁਲਜਿੰਦਰ ਸਿੰਘ ਗਿੱਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਦੇ ਵੱਖ ਵੱਖ ਮਸਲਿਆਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਅਣਮਿਥੇ ਸਮੇਂ ਦੇ ਧਰਨੇ ਲਈ ਭਾਰਤੀ ਕਿਸਾਨ ਕਿਸਾਨ ਯੂਨੀਅਨ (ਕਾਦੀਆਂ) ਨਾਲ ਸਬੰਧਿਤ ਕਿਸਾਨਾਂ ਦਾ ਵੱਡਾ ਜਥਾ ਇੱਥੋਂ ਟਰੈਕਟਰ ਟਰਾਲੀਆਂ ਦੇ ਕਾਫ਼ਲੇ ਦੇ ਰੂਪ ਵਿਚ ਰਵਾਨਾ ਹੋਇਆ। ਜਥੇ ਦੀ ਰਵਾਨਗੀ ਸਮੇਂ ਵਿਚਾਰ ਸਾਂਝੇ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਉਪ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ ਨੇ ਦੱਸਿਆ ਕਿ ਇਸ ਧਰਨੇ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਿਤ ਧਾਰਾ 78, 79 ਤੇ 80 ਨੂੰ ਰੱਦ ਕਰਨ ਦਾ ਮਤਾ ਵਿਧਾਨ ਸਭਾ ਵਿਚ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਲੈਂਡ ਪੁਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲਾ ਨੋਟੀਫ਼ਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹੇ ਹਰ ਕਿਸਮ ਦੇ ਕਰਜ਼ੇ ਨੂੰ ਖ਼ਤਮ ਕੀਤਾ ਜਾਵੇ, ਡਾ.ਸੁਆਮੀਨਾਥਨ ਵਲੋਂ ਕੀਤੀ ਗਈ ਸਿਫ਼ਾਰਸ਼ ਸੀ-2+50 ਫ਼ੀਸਦੀ ਫ਼ਾਰਮੂਲੇ ਤਹਿਤ ਕਿਸਾਨੀ ਜਿਣਸਾਂ ਦੀ ਖ਼ਰੀਦ ਐਮ.ਐਸ. ਪੀ. ਅਨੁਸਾਰ ਯਕੀਨੀ ਬਣਾਈ ਜਾਵੇ ਅਤੇ ਕੇਂਦਰ ਸਰਕਾਰ ਵਲੋਂ ਭਾਰਤ-ਅਮਰੀਕਾ ਮੁਫ਼ਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੇ ਮਸਲਿਆਂ ਨੂੰ ਲੈ ਕੇ ਸੰਘਰਸ਼ ਉਕਤ ਮਸਲਿਆਂ ਦੇ ਹੱਲ ਹੋਣ ਤੱਕ ਜਾਰੀ ਰਹੇ। ਇਸ ਮੌਕੇ ’ਤੇ ਸੂਬਾ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਗੁਰਮੀਤ ਸਿੰਘ ਗੋਲੇਵਾਲਾ ਸੂਬਾ ਉਪ ਪ੍ਰਧਾਨ, ਪ੍ਰੀਤਮ ਸਿੰਘ, ਰੂਪ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਕੁਲਵਿੰਦਰ ਸਿੰਘ ਸੇਖੋਂ ਜ਼ਿਲ੍ਹਾ ਪੈ੍ੱਸ ਸਕੱਤਰ, ਬਲਜੀਤ ਸਿੰਘ ਬਲਾਕ ਪ੍ਰਧਾਨ, ਮੇਲਾ ਸਿੰਘ ਭੋਲੂਵਾਲਾ, ਮਨਦੀਪ ਸਿੰਘ ਗਿੱਲ, ਰਾਜਿੰਦਰਪਾਲ ਸਿੰਘ ਲਾਡਾ, ਸਰਬਜੀਤ ਸਿੰਘ ਲੱਲੇ, ਨਿਰਮਲ ਸਿੰਘ ਨੰਬਰਦਾਰ, ਡਾ.ਗੁਰਮੀਤ ਸਿੰਘ, ਜਗਦੀਪ ਸਿੰਘ, ਜੋਗਾ ਸਿੰਘ, ਗੁਰਜੰਟ ਸਿੰਘ ਮੁੱਦਕੀ, ਰਵਿੰਦਰ ਸਿੰਘ ਇੱਟਾਂਵਾਲੀ, ਸਰਬਜੀਤ ਸਿੰਘ ਲੱਲੇ, ਗੁਰਮੇਲ ਸਿੰਘ ਪਤਲੀ, ਜਸਪਿੰਦਰ ਸਿੰਘ ਰੁਪਈਆਂ ਵਾਲਾ ਸਮੇਤ ਹੋਰ ਕਈ ਕਿਸਾਨ ਆਗੂ ਸ਼ਾਮਿਲ ਸਨ।
ਪਿਛਲੀ ਖ਼ਬਰ ਤਲਵੰਡੀ ਭਾਈ ’ਚ ਨਗਰ ਕੌਂਸਲ 10 ਦਿਨਾਂ ਸਫ਼ਾਈ ਮਹਾਂ ਅਭਿਆਨ ਆਰੰਭ ਵਿਧਾਇਕ ਦਹੀਯਾ ਤੇ ਪ੍ਰਧਾਨ ਕਰਨ ਗਿੱਲ ਨੇ ਹੱਥੀਂ ਸਫ਼ਾਈ... ਅਗਲੀ ਖ਼ਬਰ ਸਿੱਖਿਆ ਵਿਭਾਗ ਵਲੋਂ ਕਰਵਾਏ ਗਤਕਾ ਮੁਕਾਬਲਿਆਂ ’ਚ ਖ਼ਾਲਸਾ ਸਕੂਲ ਫ਼ਤਹਿਗੜ੍ਹ ਸਭਰਾ ਦੀ ਸ਼ਾਨਦਾਰ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।