02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਮੌਕੇ ਦਾਣਾ ਮੰਡੀ ’ਚ ਲੱਗੇਗਾ ਮੁਫ਼ਤ ਦਸਤਾਰ ਸਿਖਲਾਈ ਕੈਂਪ

ਫ਼ਿਰੋਜ਼ਪੁਰ, 1 ਸਤੰਬਰ (ਸੁਖਵਿੰਦਰ ਸਿੰਘ)- ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬੇ ਕਾ ਬੇਅੰਤ ਸੁਸਾਇਟੀ ਵਲੋਂ ਦਾਣਾ ਮੰਡੀ, ਜ਼ੀਰਾ ਗੇਟ, ਫਿਰੋਜ਼ਪੁਰ ਸ਼ਹਿਰ ਵਿਖੇ 3 ਸਤੰਬਰ ਦਿਨ ਵੀਰਵਾਰ ਨੂੰ ਮੁਫ਼ਤ ਦਸਤਾਰ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇਗਾ।

ਅਜੀਤ ਡੈਸਕ 02-09-2026
ਫ਼ਿਰੋਜ਼ਪੁਰ, 1 ਸਤੰਬਰ (ਸੁਖਵਿੰਦਰ ਸਿੰਘ)- ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬੇ ਕਾ ਬੇਅੰਤ ਸੁਸਾਇਟੀ ਵਲੋਂ ਦਾਣਾ ਮੰਡੀ, ਜ਼ੀਰਾ ਗੇਟ, ਫਿਰੋਜ਼ਪੁਰ ਸ਼ਹਿਰ ਵਿਖੇ 3 ਸਤੰਬਰ ਦਿਨ ਵੀਰਵਾਰ ਨੂੰ ਮੁਫ਼ਤ ਦਸਤਾਰ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਬਾਬਾ ਬੇਅੰਤ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦਾਣਾ ਮੰਡੀ ਵਿਖੇ ਸ਼ਾਨਦਾਰ ਦੀਵਾਨ ਸਜਾਏ ਜਾਣਗੇ। ਇਸ ਮੌਕੇ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਅਤੇ ਧਾਰਮਿਕ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਦੇਸ਼-ਵਿਦੇਸ਼ ਵਿਚ ਦਸਤਾਰ ਦੀ ਸੇਵਾ ਨਿਭਾਅ ਰਹੇ ਪੰਜਾਬ ਦੇ ਅੰਤਰਰਾਸ਼ਟਰੀ ਦਸਤਾਰ ਕੋਚ ਗੁਰਦੀਪ ਸਿੰਘ ਥਿੰਦ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਗਤਾਂ ਨੂੰ ਦਸਤਾਰ ਸਜਾਉਣ ਦੀ ਸਿਖਲਾਈ ਦੇਣਗੇ। ਇਸ ਤੋਂ ਇਲਾਵਾ ਸਾਬਤ ਸੂਰਤ ਰਹਿਣ ਵਾਲੇ ਵੀਰਾਂ-ਭੈਣਾਂ ਨੂੰ ਦਸਤਾਰ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ । ਬਾਬਾ ਬੇਅੰਤ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਪਿਛਲੀ ਖ਼ਬਰ ਉੱਭਰਦੇ ਖਿਡਾਰੀਆਂ ਦੇ ਸੁਨਹਿਰੇ ਭਵਿੱਖ ਲਈ ਕੇ.ਬੀ.ਸੀ. ਦਾ ਉਪਰਾਲਾ, ਖੇਡ ਸਾਮਾਨ ਵੰਡ ਕੇ ਵਧਾਇਆ ਹੌਸਲਾ ਅਗਲੀ ਖ਼ਬਰ ਹਲਕਾ ਫ਼ਿਰੋਜ਼ਪੁਰ ਦਿਹਾਤੀ ’ਚ ਅਕਾਲੀ ਦਲ (ਬ) ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਖਿੱਚੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।