02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

‘ ਆਪ’ ਨੂੰ ਛੱਡ ਕੇ ਕਾਂਗਰਸ ਵਿਚ ਹੋਏ ਸ਼ਾਮਿਲ

ਗੁਰੂਹਰਸਹਾਏ,1 ਸਤੰਬਰ (ਕਪਿਲ ਕੰਧਾਰੀ)-ਪਿੰਡ ਨੋ ਬਹਿਰਾਮ ਸ਼ੇਰ ਸਿੰਘ ਤੋਂ ਆਮ ਆਦਮੀ ਪਾਰਟੀ ਨਾਲ ਸਬੰਧਿਤ ਮੈਂਬਰ ਪੰਚਾਇਤ ਜਰਨੈਲ ਸਿੰਘ, ਗੁਲਜ਼ਾਰ ਸਿੰਘ ਅਤੇ ਗੁਰਚਰਨ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕਾਂਗਰਸ ਵਿਚ ਸ਼ਾਮਲ ਹੋਣ ’ਤੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਨੇ ਆਪਣੇ ਗ੍ਰਹਿ ਵਿਖੇ ਉਨ੍ਹਾਂ ਦਾ ਸਵਾਗਤ ਕੀਤਾ।

ਅਜੀਤ ਡੈਸਕ 02-09-2026
ਗੁਰੂਹਰਸਹਾਏ,1 ਸਤੰਬਰ (ਕਪਿਲ ਕੰਧਾਰੀ)-ਪਿੰਡ ਨੋ ਬਹਿਰਾਮ ਸ਼ੇਰ ਸਿੰਘ ਤੋਂ ਆਮ ਆਦਮੀ ਪਾਰਟੀ ਨਾਲ ਸਬੰਧਿਤ ਮੈਂਬਰ ਪੰਚਾਇਤ ਜਰਨੈਲ ਸਿੰਘ, ਗੁਲਜ਼ਾਰ ਸਿੰਘ ਅਤੇ ਗੁਰਚਰਨ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕਾਂਗਰਸ ਵਿਚ ਸ਼ਾਮਲ ਹੋਣ ’ਤੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਨੇ ਆਪਣੇ ਗ੍ਰਹਿ ਵਿਖੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਰਮਿੰਦਰ ਸਿੰਘ ਆਂਵਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਕਾਂਗਰਸ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨਵੇਂ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਨਿੱਛਤਰ ਸਿੰਘ, ਸਰਪੰਚ ਰਮੇਸ਼, ਸਰਪੰਚ ਰਮਨ ਹਾਂਡਾ, ਸਰਪੰਚ ਸੰਦੀਪ ਸਿੰਘ, ਸਰਪੰਚ ਸ਼ਾਮ ਸਿੰਘ ਸਮੇਤ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਪੰਚ ਭੁੱਲਰ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਨ ’ਤੇ ਡਾ.ਮਲਕੀਤ ਥਿੰਦ ਨੇ ਦਿੱਤੀ ਵਧਾਈ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੁਖਦੀਪ ਸਿੰਘ ਖੋਸਾ ਸਰਕਲ ਚੰਦੜ ਦੇ ਯੂਥ ਵਿੰਗ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।