ਪੈਰਾਡਾਈਜ਼ ਸਕੂਲ ਦੇ ਵਿਦਿਆਰਥੀਆਂ ਨੇ ਵੁਸ਼ੂ ਮੁਕਾਬਲਿਆਂ ’ਚ ਤਗਮਿਆਂ ਦੀ ਲਾਈ ਝੜੀ
ਜ਼ੀਰਾ, 1 ਸਤੰਬਰ (ਪ੍ਰਤਾਪ ਸਿੰਘ ਹੀਰਾ)-ਫ਼ਿਰੋਜਪੁਰ ਰੋਡ ਜ਼ੀਰਾ ਵਿਖੇ ਸਥਿਤ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ (ਵੁਸ਼ੂ ਚੈਂਪੀਅਨਸ਼ਿਪ) ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਚੇਅਰਮੈਨ ਹਰਜੀਤ ਸਿੰਘ ਸਿੱਧੂ ਮੈਡਮ ਅਮਰਜੀਤ ਕੌਰ ਸਿੱਧੂ ਨੇ ਦੱਸਿਆ ਕਿ ਇਹ ਮੁਕਾਬਲੇ ਸ਼ਾਂਤੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਸਨ।
ਜ਼ੀਰਾ, 1 ਸਤੰਬਰ (ਪ੍ਰਤਾਪ ਸਿੰਘ ਹੀਰਾ)-ਫ਼ਿਰੋਜਪੁਰ ਰੋਡ ਜ਼ੀਰਾ ਵਿਖੇ ਸਥਿਤ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ (ਵੁਸ਼ੂ ਚੈਂਪੀਅਨਸ਼ਿਪ) ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਚੇਅਰਮੈਨ ਹਰਜੀਤ ਸਿੰਘ ਸਿੱਧੂ ਮੈਡਮ ਅਮਰਜੀਤ ਕੌਰ ਸਿੱਧੂ ਨੇ ਦੱਸਿਆ ਕਿ ਇਹ ਮੁਕਾਬਲੇ ਸ਼ਾਂਤੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਸਨ। ਜਿੱਥੇ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿਚ ਆਪਣੀ ਬਿਹਤਰੀਨ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ 20 ਦੇ ਕਰੀਬ ਗੋਲਡ, ਸਿਲਵਰ ਅਤੇ ਕਾਂਸੀ ਦੇ ਤਗਮੇ ਹਾਸਲ ਕੀਤੇ । ਜਿਨ੍ਹਾਂ ਵਿਚ ਅੰਡਰ-17 ਲੜਕੀਆਂ ਦੇ ਵਰਗ ਵਿਚ ਏਕਮਜੋਤ, ਲਵਲੀਨ ਅਤੇ ਗੁਰਨੂਰ ਕੌਰ ਨੇ ਸਿਲਵਰ ਤਗਮੇ, ਜਦਕਿ ਮਨਪ੍ਰੀਤ ਕੌਰ ਅਤੇ ਕੁਦਰਤਜੋਤ ਨੇ ਕਾਂਸੀ ਦੇ ਤਗਮੇ ਹਾਸਲ ਕੀਤੇ । ਅੰਡਰ-17 ਲੜਕਿਆਂ ਦੇ ਵਰਗ ਵਿਚ ਮਨਜੋਤ ਸਿੰਘ, ਅਰਮਾਨਦੀਪ ਅਤੇ ਸੁਖਪ੍ਰੀਤ ਨੇ ਗੋਲਡ ਦੇ ਤਮਗੇ ਜਿੱਤ ਕੇ ਸਟੇਟ ਪੱਧਰ ਲਈ ਆਪਣੀ ਜਗ੍ਹਾ ਪੱਕੀ ਕੀਤੀ। ਇਸ ਤੋਂ ਇਲਾਵਾ ਹਰਪਾਲ, ਸਿਮਰਜੋਤ ਸਿੰਘ, ਹਰਜਾਪ ਅਤੇ ਸੁਰਿੰਦਰ ਨੇ ਕਾਂਸੀ ਦੇ ਤਮਗੇ ਪ੍ਰਾਪਤ ਕੀਤੇ। ਅੰਡਰ-19 ਲੜਕਿਆਂ ਦੇ ਵਰਗ ਵਿਚ ਹਰਪ੍ਰੀਤ, ਬਬਲਪ੍ਰੀਤ, ਕਮਲਦੀਪ ਅਤੇ ਅਨਮੋਲਦੀਪ ਨੇ ਗੋਲਡ ਦੇ ਤਗ਼ਮੇ ਜਿੱਤਦਿਆਂ ਸੱਤ ਖਿਡਾਰੀਆਂ ਸਟੇਟ ਪੱਧਰੀ ਮੁਕਾਬਲੇ ਲਈ ਚੁਣੇ ਗਏ । ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਅਵਿਨਾਸ਼ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਖੇਡਾਂ ਦੇ ਨਾਲ ਨਾਲ ਪੜ੍ਹਾਈ ਵਿਚ ਵੀ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਸਟੇਟ ਪੱਧਰ ਲਈ ਚੁਣੇ ਗਏ 7 ਖਿਡਾਰੀਆਂ ਨੂੰ ਸਟੇਟ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ । ਇਸ ਮੌਕੇ ਸਕੂਲ ਸਟਾਫ ਵਿਚ ਚਰਨਜੀਤ ਸਿੰਘ, ਵਿਸ਼ਾਲ ਕੰਬੋਜ, ਹਰਪ੍ਰੀਤ ਸਿੰਘ, ਸੁਖਜੀਤ ਕੌਰ, ਮੈਡਮ ਪਰਿਭਾਸ਼ਾ, ਮਾਧਵੀ, ਮੋਨਿਕਾ ਆਦਿ ਹਾਜ਼ਰ ਸਨ।