02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਦੇਵ ਸਮਾਜ ਕਾਲਜ ਫਾਰ ਵੂਮੈਨ ਵਿਖੇ ‘ਟੈਲੇਂਟ ਹੰਟ’ ਦੌਰਾਨ ਵਿਦਿਆਰਥਣਾਂ ਨੇ ਦਿਖਾਈ ਪ੍ਰਤਿਭਾ

ਫ਼ਿਰੋਜ਼ਪੁਰ, 1 ਸਤੰਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਦੇ ਯੂਥ ਵੈਲਫੇਅਰ ਵਿਭਾਗ ਵਲੋਂ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਉਭਾਰਨ ਅਤੇ ਉਨ੍ਹਾਂ ਨੂੰ ਆਪਣੀ ਕਲਾ ਦੇ ਪ੍ਰਦਰਸ਼ਨ ਲਈ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਾਲਜ ਕੈਂਪਸ ਵਿਖੇ ਰੰਗਾਰੰਗ ‘ਟੈਲੇਂਟ ਹੰਟ’ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 02-09-2026
ਫ਼ਿਰੋਜ਼ਪੁਰ, 1 ਸਤੰਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਦੇ ਯੂਥ ਵੈਲਫੇਅਰ ਵਿਭਾਗ ਵਲੋਂ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਉਭਾਰਨ ਅਤੇ ਉਨ੍ਹਾਂ ਨੂੰ ਆਪਣੀ ਕਲਾ ਦੇ ਪ੍ਰਦਰਸ਼ਨ ਲਈ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਾਲਜ ਕੈਂਪਸ ਵਿਖੇ ਰੰਗਾਰੰਗ ‘ਟੈਲੇਂਟ ਹੰਟ’ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ।ਕਾਲਜ ਦੇ ਚੇਅਰਮੈਨ ਸ੍ਰੀਮਾਨ ਨਿਰਮਲ ਸਿੰਘ ਢਿੱਲੋਂ ਦੇ ਅਸ਼ੀਰਵਾਦ, ਚੇਅਰਪਰਸਨ ਡਾ. ਅਗਨੀਜ਼ ਢਿੱਲੋਂ ਦੇ ਦਿਸ਼ਾ-ਨਿਰਦੇਸ਼, ਸੈਕਟਰੀ ਅਜੇ ਕੁਮਾਰ ਬੱਤਾ ਅਤੇ ਪ੍ਰਿੰਸੀਪਲ ਡਾ. ਸੰਗੀਤਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੀ ਸ਼ੁਰੂਆਤ ਦੇਵ ਸਮਾਜ ਦੇ ਭਜਨ ਨਾਲ ਕੀਤੀ ਗਈ। ਇਸ ਉਪਰੰਤ ਵਿਦਿਆਰਥਣਾਂ ਨੇ ਸੋਲੋ ਡਾਂਸ, ਲੋਕ ਗੀਤ, ਗਿੱਧਾ, ਮਾਡਲਿੰਗ, ਕਵਿਤਾ ਉਚਾਰਨ, ਐਕਟਿੰਗ, ਰੰਗੋਲੀ, ਦਸੂਤੀ, ਕਢਾਈ, ਮਹਿੰਦੀ, ਹੈਰੀਟੇਜ ਆਈਟਮ, ਥੀਏਟਰ, ਸਾਹਿਤਕ ਅਤੇ ਫਾਈਨ ਆਰਟਸ ਸਮੇਤ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥਣਾਂ ਵਲੋਂ ਪੇਸ਼ ਕੀਤੀਆਂ ਵੱਖ-ਵੱਖ ਕਲਾਤਮਕ ਵੰਨਗੀਆਂ ਨੇ ਸਮਾਗਮ ਨੂੰ ਰੰਗਾਰੰਗ ਅਤੇ ਪ੍ਰਭਾਵਸ਼ਾਲੀ ਬਣਾ ਦਿੱਤਾ। ਇਸ ਮੌਕੇ ਪ੍ਰਿੰਸੀਪਲ ਡਾ. ਸੰਗੀਤਾ ਨੇ ਵਿਦਿਆਰਥਣਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਪਛਾਣਨ ਅਤੇ ਉਸ ਨੂੰ ਨਿਖਾਰਨ ਲਈ ਉਚਿਤ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਸਹਿ-ਅਕਾਦਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਭਾਗ ਲੈਣਾ ਵੀ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਡਾ. ਸੰਗੀਤਾ ਨੇ ਪ੍ਰੋਗਰਾਮ ਦੀ ਕੋਆਰਡੀਨੇਟਰ ਪਲਵਿੰਦਰ ਕੌਰ, ਡੀਨ ਅਕਾਦਮਿਕ ਵੰਦਨਾ ਗੁਪਤਾ, ਡਾ. ਖੁਸ਼ਵਿੰਦਰ ਕੌਰ ਗਿੱਲ, ਚੰਦਰਿਕਾ, ਸਿਮਰਪ੍ਰੀਤ ਕੌਰ, ਸਮੂਹ ਵਿਭਾਗੀ ਸਟਾਫ ਅਤੇ ਭਾਗੀਦਾਰ ਵਿਦਿਆਰਥਣਾਂ ਨੂੰ ਪ੍ਰੋਗਰਾਮ ਦੀ ਸਫਲਤਾ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੁਖਦੀਪ ਸਿੰਘ ਖੋਸਾ ਸਰਕਲ ਚੰਦੜ ਦੇ ਯੂਥ ਵਿੰਗ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪੈਰਾਡਾਈਜ਼ ਸਕੂਲ ਦੇ ਵਿਦਿਆਰਥੀਆਂ ਨੇ ਵੁਸ਼ੂ ਮੁਕਾਬਲਿਆਂ ’ਚ ਤਗਮਿਆਂ ਦੀ ਲਾਈ ਝੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।