ਕੂੜੇ ਦੇ ਢੇਰਾਂ ਅਤੇ ਗੰਦਗੀ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ
ਫ਼ਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦਾਅਵਿਆਂ ਦੀ ਫ਼ਿਰੋਜ਼ਪੁਰ ਸਬਜ਼ੀ ਮੰਡੀ ਵਿਚ ਖੁੱਲ੍ਹੇਆਮ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ। ਦੇਖਣ ਵਿਚ ਆਇਆ ਹੈ ਕਿ ਸਬਜ਼ੀ ਮੰਡੀ ਵਿਚ ਥਾਂ-ਥਾਂ ਲੱਗੇ ਕੂੜੇ ਦੇ ਢੇਰ, ਸੜ ਰਹੀਆਂ ਸਬਜ਼ੀਆਂ, ਪਲਾਸਟਿਕ ਅਤੇ ਹੋਰ ਰਹਿੰਦ-ਖੂੰਹਦ ਨਾਲ ਜਿੱਥੇ ਪੂਰਾ ਇਲਾਕਾ ਬਦਬੂ ਨਾਲ ਭਰਿਆ ਹੋਇਆ ਹੈ, ਉੱਥੇ ਮੰਡੀ ਵਿਚੋਂ ਲੰਘਣ ਵਾਲੇ ਲੋਕ ਮੂੰਹ ਢੱਕ ਕੇ ਜਾਣ ਲਈ ਮਜਬੂਰ ਹਨ।
ਸ
ਸਬਜ਼ੀ ਮੰਡੀ ਅੰਦਰ ਲੱਗੇ ਕੂੜੇ ਦੇ ਢੇਰ ਅਤੇ ਕੁੜੇ ਨੂੰ ਲਗਾਈ ਗਈ ਅੱਗ ਦੀ ਤਸਵੀਰ। ਅਜੀਤ ਤਸਵੀਰ
03-09-2026
ਫ਼ਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦਾਅਵਿਆਂ ਦੀ ਫ਼ਿਰੋਜ਼ਪੁਰ ਸਬਜ਼ੀ ਮੰਡੀ ਵਿਚ ਖੁੱਲ੍ਹੇਆਮ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ। ਦੇਖਣ ਵਿਚ ਆਇਆ ਹੈ ਕਿ ਸਬਜ਼ੀ ਮੰਡੀ ਵਿਚ ਥਾਂ-ਥਾਂ ਲੱਗੇ ਕੂੜੇ ਦੇ ਢੇਰ, ਸੜ ਰਹੀਆਂ ਸਬਜ਼ੀਆਂ, ਪਲਾਸਟਿਕ ਅਤੇ ਹੋਰ ਰਹਿੰਦ-ਖੂੰਹਦ ਨਾਲ ਜਿੱਥੇ ਪੂਰਾ ਇਲਾਕਾ ਬਦਬੂ ਨਾਲ ਭਰਿਆ ਹੋਇਆ ਹੈ, ਉੱਥੇ ਮੰਡੀ ਵਿਚੋਂ ਲੰਘਣ ਵਾਲੇ ਲੋਕ ਮੂੰਹ ਢੱਕ ਕੇ ਜਾਣ ਲਈ ਮਜਬੂਰ ਹਨ। ਇਸ ਦੇ ਨਾਲ ਕਈ ਭਿਣਕ ਬਿਮਾਰੀਆਂ ਦੇ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਸਭ ਤੋਂ ਗੰਭੀਰ ਗੱਲ ਇਹ ਹੈ ਕਿ ਕੂੜੇ ਦੀ ਸਮੇਂ ਸਿਰ ਚੁਕਾਈ ਨਾ ਹੋਣ ਕਾਰਨ ਗੰਦਗੀ ਲਗਾਤਾਰ ਵੱਧ ਰਹੀ ਹੈ ਅਤੇ ਕਈ ਥਾਵਾਂ ’ਤੇ ਕੂੜਾ ਸੜਨ ਕਾਰਨ ਬਦਬੂ ਫੈਲ ਰਹੀ ਹੈ ਜਿਨ੍ਹਾਂ ’ਤੇ ਮੱਖੀਆਂ, ਮੱਛਰਾਂ ਤੇ ਹੋਰ ਕੀੜੇ-ਮਕੌੜਿਆਂ ਦੀ ਭਰਮਾਰ ਬਣੀ ਹੋਈ ਹੈ। ਇਸ ਕਾਰਨ ਮੰਡੀ ਵਿਚ ਆਉਣ ਵਾਲੇ ਦੁਕਾਨਦਾਰਾਂ, ਆੜ੍ਹਤੀਆਂ, ਮਜ਼ਦੂਰਾਂ ਤੇ ਆਮ ਲੋਕਾਂ ਲਈ ਸਿਹਤ ਸਬੰਧੀ ਖ਼ਤਰਾ ਵੀ ਪੈਦਾ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਮੰਡੀ ਵਿਚ ਇਕੱਠੇ ਹੋਏ ਕੂੜੇ ਨੂੰ ਸਾੜਨ ਨਾਲ ਸਮੱਸਿਆ ਹੋਰ ਗੰਭੀਰ ਹੋ ਰਹੀ ਹੈ, ਕਿਉਂਕਿ ਕੂੜੇ ਵਿਚ ਮੌਜੂਦ ਪਲਾਸਟਿਕ ਤੇ ਹੋਰ ਸਮਗਰੀ ਦੇ ਸੜਨ ਨਾਲ ਨਿਕਲਣ ਵਾਲਾ ਧੂੰਆਂ ਹਵਾ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰ ਰਿਹਾ ਹੈ। ਆਸ ਪਾਸ ਰਹਿਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਕੂੜੇ ਨੂੰ ਅੱਗ ਲਗਾ ਕੇ ਖ਼ਤਮ ਕਰਨ ਦੀ ਬਜਾਏ ਇਸ ਦੀ ਨਿਯਮਤ ਚੁਕਾਈ ਅਤੇ ਵਿਗਿਆਨਕ ਢੰਗ ਨਾਲ ਨਿਪਟਾਰੇ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਦੂਸਰੇ ਪਾਸੇ ਸਬਜ਼ੀ ਮੰਡੀ ਵਰਗੇ ਭੀੜ-ਭੜੱਕੇ ਵਾਲੇ ਜਨਤਕ ਸਥਾਨ ਵਿਚ ਲਗਾਤਾਰ ਫੈਲੀ ਗੰਦਗੀ ਤੇ ਕੂੜੇ ਦੇ ਢੇਰਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਨਿਗਰਾਨੀ ਅਤੇ ਜ਼ਿੰਮੇਵਾਰ ਵਿਭਾਗਾਂ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਲੋਕਾਂ ਦਾ ਸਵਾਲ ਹੈ ਕਿ ਜੇਕਰ ਖੁੱਲ੍ਹੇ ਵਿਚ ਕੂੜਾ ਪਿਆ ਹੈ, ਉਸ ਤੋਂ ਬਦਬੂ ਫੈਲ ਰਹੀ ਹੈ ਤੇ ਕੂੜਾ ਸਾੜਨ ਦੀਆਂ ਘਟਨਾਵਾਂ ਹੋ ਰਹੀਆਂ ਹਨ ਤਾਂ ਸਬੰਧਿਤ ਵਿਭਾਗਾਂ ਵਲੋਂ ਇਸ ਦਾ ਨੋਟਿਸ ਕਿਉਂ ਨਹੀਂ ਲਿਆ ਜਾ ਰਿਹਾ, ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦੀ ਮਾੜੀ ’ਤੇ ਢਿੱਲੀ ਕਾਰਗੁਜ਼ਾਰੀ ਕਰਕੇ ਲੋਕਾਂ ਨੂੰ ਝੱਲਣੀ ਪੈ ਰਹੀ ਪ੍ਰੇਸ਼ਾਨੀ- ਸਬਜ਼ੀ ਮੰਡੀ ਦੀ ਸਫ਼ਾਈ ਦੀ ਜ਼ਿੰਮੇਵਾਰੀ ਸਬੰਧੀ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਅਧਿਕਾਰੀਆਂ ਵਲੋਂ ਠੋਸ ਕਦਮ ਨਾ ਚੁਕੇ ਜਾਣ ਕਰਕੇ ਰੋਜ਼ਾਨਾ ਮੰਡੀ ਵਿਚ ਆਉਣ ਵਾਲੇ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਕਿਹਾ ਕਿ ਮੰਡੀ ਵਿਚ ਰੋਜ਼ਾਨਾ ਕੂੜਾ ਚੁੱਕਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਕਰਨ ਅਤੇ ਸਫ਼ਾਈ ਬਣਾਈ ਰੱਖਣ ਦਾ ਪੱਕਾ ਪ੍ਰਬੰਧ ਹੋਣਾ ਚਾਹੀਦਾ ਹੈ। ਸਰਕਾਰ ਵਲੋਂ ਜੇਕਰ ਸਫ਼ਾਈ ਅਤੇ ਪ੍ਰਦੂਸ਼ਣ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਉਨ੍ਹਾਂ ਦਾ ਅਸਰ ਜ਼ਮੀਨੀ ਪੱਧਰ ’ਤੇ ਵੀ ਦਿਖਾਈ ਦੇਣਾ ਚਾਹੀਦਾ ਹੈ।