03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗੁਰਪ੍ਰੀਤ ਸਿੰਘ ਸੇਖੋਂ ਨੇ ਪੱਤਰਕਾਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ 6 ਨੂੰ ਮੁੱਖ ਮੰਤਰੀ ਦੀ ਆਮਦ ’ਤੇ ਸਹਿਯੋਗ ਲਈ ਦਿੱਤਾ ਸੱਦਾ

ਜ਼ੀਰਾ, 2 ਸਤੰਬਰ (ਪ੍ਰਤਾਪ ਸਿੰਘ ਹੀਰਾ/ਹਰਜੀਤ ਸਿੰਘ ਗਿੱਲ/ਰਜਨੀਸ਼ ਕਥੂਰੀਆ)- ਵਿਧਾਨ ਸਭਾ ਹਲਕਾ ਜ਼ੀਰਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਅਤੇ ਉੱਘੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਅੱਜ ਜ਼ੀਰਾ, ਮੱਖੂ ਅਤੇ ਮੱਲਾਂਵਾਲਾ ਖੇਤਰ ਦੇ ਸਮੂਹ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਦੇ ਪੱਤਰਕਾਰਾਂ ਨਾਲ ਇਕ ਵਿਸ਼ੇਸ਼ ਪ੍ਰੈੱਸ ਮਿਲਣੀ ਕੀਤੀ ਗਈ। ਇਸ ਮੌਕੇ ਗੁਰਪ੍ਰੀਤ ਸਿੰਘ ਸੇਖੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ 6 ਸਤੰਬਰ ਨੂੰ ਦਾਣਾ ਮੰਡੀ ਜੀਰਾ ਵਿਖੇ ਪਹੁੰਚ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਜਾ ਰਹੇ ਹਨ।

ਜ਼ੀਰਾ ਵਿਖੇ ਹੋਣ ਵਾਲੀ ਰੈਲੀ ਲਈ ਤਿਆਰ ਕੀਤਾ ਜਾ ਰਿਹਾ ਟੈਂਟ। (ਸੱਜੇ) ਜ਼ੀਰਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ। ਤਸਵੀਰਾਂ- ਪ੍ਰਤਾਪ ਸਿੰਘ ਹੀਰਾ 03-09-2026
ਜ਼ੀਰਾ, 2 ਸਤੰਬਰ (ਪ੍ਰਤਾਪ ਸਿੰਘ ਹੀਰਾ/ਹਰਜੀਤ ਸਿੰਘ ਗਿੱਲ/ਰਜਨੀਸ਼ ਕਥੂਰੀਆ)- ਵਿਧਾਨ ਸਭਾ ਹਲਕਾ ਜ਼ੀਰਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਅਤੇ ਉੱਘੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਅੱਜ ਜ਼ੀਰਾ, ਮੱਖੂ ਅਤੇ ਮੱਲਾਂਵਾਲਾ ਖੇਤਰ ਦੇ ਸਮੂਹ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਦੇ ਪੱਤਰਕਾਰਾਂ ਨਾਲ ਇਕ ਵਿਸ਼ੇਸ਼ ਪ੍ਰੈੱਸ ਮਿਲਣੀ ਕੀਤੀ ਗਈ। ਇਸ ਮੌਕੇ ਗੁਰਪ੍ਰੀਤ ਸਿੰਘ ਸੇਖੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ 6 ਸਤੰਬਰ ਨੂੰ ਦਾਣਾ ਮੰਡੀ ਜੀਰਾ ਵਿਖੇ ਪਹੁੰਚ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਜਾ ਰਹੇ ਹਨ। ਉਨ੍ਹਾਂ ਸਮੂਹ ਪੱਤਰਕਾਰ ਭਾਈਚਾਰੇ ਨੂੰ 6 ਸਤੰਬਰ ਨੂੰ ਮੁੱਖ ਮੰਤਰੀ ਦੀ ਆਮਦ ਮੌਕੇ ਇਸ ਸਮਾਗਮ ਦੀ ਕਵਰੇਜ ਕਰਨ ਦਾ ਖੁੱਲ੍ਹਾ ਸੱਦਾ ਦਿੱਤਾ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਦੱਸਦਿਆਂ ਆਉਣ ਵਾਲੀਆਂ ਚੋਣਾਂ ਦੌਰਾਨ ਇਲਾਕੇ ਦੇ ਵਿਕਾਸ ਅਤੇ ਲੋਕ ਹਿੱਤਾਂ ਦੀ ਆਵਾਜ਼ ਬੁਲੰਦ ਕਰਨ ਲਈ ਮੀਡੀਆ ਕੋਲੋਂ ਪੂਰਨ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਲਕਾ ਜ਼ੀਰਾ ਦੀ ਬਿਹਤਰੀ ਤੇ ਲੋਕ ਸੇਵਾ ਹੀ ਉਨ੍ਹਾਂ ਦਾ ਮੁੱਖ ਟੀਚਾ ਹੈ ਤੇ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਹਨਾਂ ਦੱਸਿਆ ਕਿ ਇਸ ਇਕੱਠ ਵਿਚ 20 ਤੋਂ 25 ਹਜ਼ਾਰ ਦੇ ਕਰੀਬ ਪਾਰਟੀ ਦੇ ਵਰਕਰ ਅਹੁਦੇਦਾਰ ਵੱਖ-ਵੱਖ ਪਿੰਡਾਂ ਦੇ ਸਰਪੰਚ ਪਹੁੰਚ ਰਹੇ ਹਨ। ਪ੍ਰੈੱਸ ਮਿਲਣੀ ਦੌਰਾਨ ਇਲਾਕੇ ਦੇ ਵੱਡੀ ਗਿਣਤੀ ਪੱਤਰਕਾਰ ਅਤੇ ਗੁਰਪ੍ਰੀਤ ਸਿੰਘ ਸੇਖੋਂ ਦੇ ਸਮਰਥਕ ਹਾਜ਼ਰ ਸਨ। ਉਧਰ ਦੂਜੇ ਪਾਸੇ ਮੁੱਖ ਮੰਤਰੀ ਦੀ ਆਮਦ ਨੂੰ ਮੁੱਖ ਰੱਖਦਿਆਂ ਹੋਇਆਂ ਦਾਣਾ ਮੰਡੀ ਜ਼ੀਰਾ ਵਿਖੇ ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਹੋਇਆਂ ਵੱਡੇ ਪੱਧਰ ’ਤੇ ਇਕ ਵਿਸ਼ਾਲ ਆਧੁਨਿਕ ਟੈਂਟ ਲਗਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਸਿੱਖ ਨੌਜਵਾਨ ਦੇਸ਼-ਵਿਦੇਸ਼ਾਂ ’ਚ ਦਸਤਾਰ ਦੀ ਸ਼ਾਨ ਨੂੰ ਬਹਾਲ ਰੱਖਣ - ਫੈਡਰੇਸ਼ਨ ਮਹਿਤਾ ਅਗਲੀ ਖ਼ਬਰ ਸੜਕ ਹਾਦਸੇ ’ਚ ਆਦਰਸ਼ ਸਕੂਲ ਦੇ ਡੀ.ਪੀ.ਈ. ਅਧਿਆਪਕ ਅਤੇ ਵਿਦਿਆਰਥੀ ਦੀ ਦਰਦਨਾਕ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।