03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

- ਖੇਡਾਂ ਵਤਨ ਪੰਜਾਬ ਦੀਆਂ -ਸੀਜ਼ਨ-4- ਫ਼ਿਰੋਜ਼ਪੁਰ ’ਚ 7 ਸਤੰਬਰ ਤੋਂ ਹੋਵੇਗਾ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਫ਼ਿਰੋਜ਼ਪੁਰ, ਮਮਦੋਟ, ਗੁਰੂ ਹਰਸਹਾਏ, ਮੱਖੂ, ਜ਼ੀਰਾ ਤੇ ਘੱਲ ਖ਼ੁਰਦ ਬਲਾਕਾਂ ਵਿਚ ਹੋਣਗੇ ਖੇਡਾਂ ਦੇ ਮੁਕਾਬਲੇ

ਫ਼ਿਰੋਜ਼ਪੁਰ, 2 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਬਲਾਕਾਂ ਵਿਚ 7 ਸਤੰਬਰ ਤੋਂ ਬਲਾਕ ਪੱਧਰੀ ਖੇਡਾਂ ਸ਼ੁਰੂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ ਨੇ ਦੱਸਿਆ ਕਿ 7 ਸਤੰਬਰ ਤੋਂ ਬਲਾਕ ਪੱਧਰੀ ਖੇਡਾਂ ਦੌਰਾਨ ਐਥਲੈਟਿਕਸ, ਵਾਲੀਬਾਲ (ਸਮੈਸ਼ਿੰਗ), ਵਾਲੀਬਾਲ (ਸ਼ੂਟਿੰਗ) ਖੇਡਾਂ ਵਿਚ 14, 17, 21, 21-30, 31-40, 41-50, 51-60, 61-70 ਅਤੇ 70 ਸਾਲ ਤੋਂ ਉੱਪਰ ਦੇ ਪੁਰਸ਼/ਔਰਤਾਂ ਦੇ ਵਰਗਾਂ ਵਿਚ ਮੁਕਾਬਲੇ ਕਰਵਾਏ ਜਾਣਗੇ।

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ -4 ਦੀਆਂ ਬਲਾਕ ਪੱਧਰੀ ਖੇਡਾਂ ਬਾਰੇ ਜਾਣਕਾਰੀ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕ੍ਰਿਸ਼ਨਾ ਪਾਲ ਰਾਜਪੂਤ। ਅਜੀਤ ਤਸਵੀਰ 03-09-2026
ਫ਼ਿਰੋਜ਼ਪੁਰ, 2 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਬਲਾਕਾਂ ਵਿਚ 7 ਸਤੰਬਰ ਤੋਂ ਬਲਾਕ ਪੱਧਰੀ ਖੇਡਾਂ ਸ਼ੁਰੂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ ਨੇ ਦੱਸਿਆ ਕਿ 7 ਸਤੰਬਰ ਤੋਂ ਬਲਾਕ ਪੱਧਰੀ ਖੇਡਾਂ ਦੌਰਾਨ ਐਥਲੈਟਿਕਸ, ਵਾਲੀਬਾਲ (ਸਮੈਸ਼ਿੰਗ), ਵਾਲੀਬਾਲ (ਸ਼ੂਟਿੰਗ) ਖੇਡਾਂ ਵਿਚ 14, 17, 21, 21-30, 31-40, 41-50, 51-60, 61-70 ਅਤੇ 70 ਸਾਲ ਤੋਂ ਉੱਪਰ ਦੇ ਪੁਰਸ਼/ਔਰਤਾਂ ਦੇ ਵਰਗਾਂ ਵਿਚ ਮੁਕਾਬਲੇ ਕਰਵਾਏ ਜਾਣਗੇ। ਖੋ-ਖੋ, ਫੁੱਟਬਾਲ, ਕਬੱਡੀ (ਨੈਸ਼ਨਲ) ਅਤੇ ਕਬੱਡੀ (ਸਰਕਲ) ਖੇਡਾਂ ਵਿਚ ਅੰਡਰ 14, 17, 21, 21-30 ਅਤੇ 31-40 ਲੜਕੇ/ਲੜਕੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਵਿਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਭਾਗ ਲੈ ਸਕਣਗੇ, ਜੋ ਕਿ 21 ਤੋਂ 26 ਸਤੰਬਰ ਤੱਕ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਬਲਾਕ ਫ਼ਿਰੋਜ਼ਪੁਰ ਦੇ ਖੇਡ ਮੁਕਾਬਲੇ 7 ਤੋਂ 9 ਸਤੰਬਰ ਤੱਕ ਖੇਡ ਮੈਦਾਨ ਪਿੰਡ ਦੁਲਚੀ ਕੇ ਵਿਖੇ ਕਰਵਾਏ ਜਾਣਗੇ ਅਤੇ ਇਸ ਦੇ ਬਲਾਕ ਇੰਚਾਰਜ ਅਵਤਾਰ ਕੌਰ, ਕਬੱਡੀ ਕੋਚ ਹੋਣਗੇ। ਬਲਾਕ ਮਮਦੋਟ ਦੇ ਮੁਕਾਬਲੇ ਵੀ 7 ਤੋਂ 9 ਸਤੰਬਰ ਤੱਕ ਖੇਡ ਮੈਦਾਨ ਪਿੰਡ ਲੱਖੇ ਕੇ ਬਹਿਰਾਮ ਵਿਖੇ ਕਰਵਾਏ ਜਾਣਗੇ, ਇਸ ਦੇ ਬਲਾਕ ਇੰਚਾਰਜ ਰਣਜੀਤ ਕੰਬੋਜ ਕੁਸ਼ਤੀ ਕੋਚ ਨੂੰ ਲਾਇਆ ਗਿਆ ਹੈ। ਇਸੇ ਤਰ੍ਹਾਂ ਬਲਾਕ ਗੁਰੂਹਰਸਹਾਏ ਦੇ ਮੁਕਾਬਲੇ 10 ਤੋਂ 12 ਸਤੰਬਰ ਤੱਕ ਸ਼੍ਰੀ ਗੁਰੂ ਰਾਮਦਾਸ ਖੇਡ ਸਟੇਡੀਅਮ, ਗੁਰੂਹਰਸਹਾਏ ਵਿਖੇ ਕਰਵਾਏ ਜਾਣਗੇ, ਇਸ ਦੇ ਬਲਾਕ ਇੰਚਾਰਜ ਮਲਕੀਤ ਸਿੰਘ ਐਥਲੈਟਿਕਸ ਕੋਚ ਹਨ। ਬਲਾਕ ਜ਼ੀਰਾ ਦੇ ਮੁਕਾਬਲੇ 10 ਤੋਂ 12 ਸਤੰਬਰ ਤੱਕ ਖੇਡ ਮੈਦਾਨ ਪਿੰਡ ਲੋਹਕੇ ਕਲਾਂ ਵਿਖੇ ਹੋਣਗੇ, ਇਸ ਦੇ ਬਲਾਕ ਇੰਚਾਰਜ ਗੁਰਜੀਤ ਸਿੰਘ ਹੈਂਡਬਾਲ ਕੋਚ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬਲਾਕ ਮੱਖੂ ਦੇ ਮੁਕਾਬਲੇ 14 ਤੋਂ 16 ਸਤੰਬਰ ਤੱਕ ਖੇਡ ਮੈਦਾਨ ਪਿੰਡ ਬੂਟੇ ਵਾਲਾ ਵਿਖੇ ਕਰਵਾਏ ਜਾਣਗੇ, ਇਸ ਦੇ ਬਲਾਕ ਇੰਚਾਰਜ ਗਗਨ ਮਾਟਾ ਤੈਰਾਕੀ ਕੋਚ ਤੇ 14 ਤੋਂ 16 ਸਤੰਬਰ ਤੱਕ ਖੇਡ ਮੈਦਾਨ ਪਿੰਡ ਚੰਦੜ ਵਿਖੇ ਕਰਵਾਏ ਜਾਣ ਵਾਲੇ ਬਲਾਕ ਘੱਲ ਖ਼ੁਰਦ ਦੇ ਮੁਕਾਬਲਿਆਂ ਦੇ ਇੰਚਾਰਜ ਜਗਮੀਤ ਸਿੰਘ ਹੈਂਡਬਾਲ ਕੋਚ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਰਾਜ ਪੱਧਰੀ ਖੇਡਾਂ ਵਿਚ 14 ਤੋਂ 40 ਸਾਲ ਤੱਕ ਦੀ ਉਮਰ ਵਾਲੇ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਕ੍ਰਮਵਾਰ 10,000 ਰੁਪਏ, 7,000 ਰੁਪਏ ਅਤੇ 5,000 ਰੁਪਏ ਦੀ ਇਨਾਮੀ ਰਾਸ਼ੀ ਵੀ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ ਨੇ ਜ਼ਿਲ੍ਹੇ ਦੇ ਖਿਡਾਰੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਇਨ੍ਹਾਂ ਖੇਡਾਂ ਵਿਚ ਭਾਗ ਲੈਣ।
ਪਿਛਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਫ਼ਿਰੋਜ਼ਪੁਰ ਕੈਂਟ ਮੇਲੇ ’ਚ ਵਾਪਰਿਆ ਦਰਦਨਾਕ ਹਾਦਸਾ, ਕਰੰਟ ਲੱਗਣ ਨਾਲ 8 ਸਾਲਾ ਬੱਚੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।