03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ‘ਰਨ ਫਾਰ ਇਕੁਐਲਟੀ’ ਮੈਰਾਥਨ ਕਰਵਾਈ

ਫ਼ਿਰੋਜ਼ਪੁਰ, 2 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ‘ਰਨ ਫਾਰ ਇਕੁਐਲਟੀ’ ਮੈਰਾਥਨ ਕਰਵਾਈ ਗਈ। ਮੈਰਾਥਨ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨਾਲ ਐੱਸ.ਡੀ.ਐੱਮ ਅਤੇ ਖੇਡ ਅਧਿਕਾਰੀ। ਤਸਵੀਰਾਂ-ਗੁਰਿੰਦਰ ਸਿੰਘ 03-09-2026
ਫ਼ਿਰੋਜ਼ਪੁਰ, 2 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ‘ਰਨ ਫਾਰ ਇਕੁਐਲਟੀ’ ਮੈਰਾਥਨ ਕਰਵਾਈ ਗਈ। ਮੈਰਾਥਨ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਐਸ.ਡੀ.ਐਮ. ਫਿਰੋਜ਼ਪੁਰ ਅਭਿਸ਼ੇਕ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਮੈਰਾਥਨ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਕੇ ਸ਼ੇਰਸ਼ਾਹ ਵਲੀ ਚੌਕ ਤੋਂ ਹੁੰਦੀ ਹੋਈ ਮੁੜ ਸਟੇਡੀਅਮ ਵਿਖੇ ਸਮਾਪਤ ਹੋਈ। ਇਸ ਦੌਰਾਨ ਭਾਗੀਦਾਰਾਂ ਨੇ ਸਿਹਤਮੰਦ ਜੀਵਨ, ਸਮਾਨਤਾ ਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਨਰੋਏ ਸਮਾਜ ਦੀ ਸਿਰਜਣਾ ਤੇ ਲੋਕਾਂ ਨੂੰ ਸਿਹਤਮੰਦ ਜੀਵਨ ਪ੍ਰਤੀ ਜਾਗਰੂਕ ਕਰਨ ਲਈ ਮੈਰਾਥਨ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਬੇਹੱਦ ਮਹੱਤਵਪੂਰਨ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਇੱਕ ਪ੍ਰਭਾਵਸ਼ਾਲੀ ਉਪਰਾਲਾ ਹੈ। ਐਸ.ਡੀ.ਐਮ. ਫਿਰੋਜ਼ਪੁਰ ਅਭਿਸ਼ੇਕ ਸ਼ਰਮਾ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇਹ ਮੈਰਾਥਨ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਰਨ ਫਾਰ ਇਕੁਐਲਟੀ’ ਦਾ ਮੁੱਖ ਸੰਦੇਸ਼ ਸਮਾਜ ਵਿਚ ਬਰਾਬਰੀ, ਭਾਈਚਾਰਕ ਸਾਂਝ ਤੇ ਬਿਨਾਂ ਕਿਸੇ ਭੇਦਭਾਵ ਦੇ ਖੇਡਾਂ ਵਿਚ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ। ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ ਨੇ ਦੱਸਿਆ ਕਿ ਮੈਰਾਥਨ ਤਹਿਤ 5 ਕਿਲੋਮੀਟਰ ਦੀ ਦੌੜ ਕਰਵਾਈ ਗਈ। ਦੌੜ ਦੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਪੰਜਾਬ ਸਰਕਾਰ ਵਲੋਂ ਭਾਗੀਦਾਰਾਂ ਲਈ ਟੀ-ਸ਼ਰਟਾਂ ਤੇ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੈਰਾਥਨ ਨੂੰ ‘ਰਨ ਫਾਰ ਇਕੁਐਲਟੀ’ ਨਾਮ ਦੇਣ ਦਾ ਉਦੇਸ਼ ਵੱਖ-ਵੱਖ ਧਰਮਾਂ ਤੇ ਵਰਗਾਂ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਇਕੱਠੇ ਹੋ ਕੇ ਭਾਗ ਲੈਣ ਲਈ ਪ੍ਰੇਰਿਤ ਕਰਨਾ ਤੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਹੈ।
ਪਿਛਲੀ ਖ਼ਬਰ ਰਜਿਸਟਰੀ ਕਰਵਾਉਣ ਬਦਲੇ ਰਿਸ਼ਵਤ ਮੰਗਣ ਦਾ ਮਾਮਲਾ ਮੁੱਖ ਮੰਤਰੀ ਦੇ ਦਰਬਾਰ ਪੁੱਜਾ ਅਗਲੀ ਖ਼ਬਰ ਅਲੀ ਕੇ ਬੰਨ੍ਹ ਤੋਂ 5 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।