03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਵਿਧਾਇਕ ਭੁੱਲਰ ਨੇ ਹਰਿਦੁਆਰ–ਰਿਸ਼ੀਕੇਸ਼ ਤੀਰਥ ਯਾਤਰਾ ਲਈ ਬੱਸ ਨੂੰ ਕੀਤਾ ਰਵਾਨਾ

ਫ਼ਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੀਤੇ ਦਿਨ ਹਰਿਦੁਆਰ–ਰਿਸ਼ੀਕੇਸ਼ ਲਈ ਤੀਰਥ ਯਾਤਰਾ ਬੱਸ ਨੂੰ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਯਾਤਰਾ ’ਤੇ ਜਾ ਰਹੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ।

ਅਜੀਤ ਡੈਸਕ 03-09-2026
ਫ਼ਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੀਤੇ ਦਿਨ ਹਰਿਦੁਆਰ–ਰਿਸ਼ੀਕੇਸ਼ ਲਈ ਤੀਰਥ ਯਾਤਰਾ ਬੱਸ ਨੂੰ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਯਾਤਰਾ ’ਤੇ ਜਾ ਰਹੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਹਰਿਦੁਆਰ ਅਤੇ ਰਿਸ਼ੀਕੇਸ਼ ਦੀ ਪਵਿੱਤਰ ਧਰਤੀ ਦੇ ਦਰਸ਼ਨਾਂ ਲਈ ਰਵਾਨਾ ਹੋ ਰਹੀਆਂ ਸੰਗਤਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਯਾਤਰਾ ਉਨ੍ਹਾਂ ਲਈ ਸਿਰਫ਼ ਇਕ ਸਫ਼ਰ ਨਹੀਂ, ਸਗੋਂ ਆਪਣੀ ਆਸਥਾ ਨਾਲ ਜੁੜੇ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਹੈ। ਵਿਧਾਇਕ ਭੁੱਲਰ ਨੇ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀ ਆਸਥਾ ਨੂੰ ਸਮਝਦਿਆਂ ਉਨ੍ਹਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤੀ ਗਈ ਪਹਿਲ ਸ਼ਲਾਘਾਯੋਗ ਹੈ।
ਪਿਛਲੀ ਖ਼ਬਰ ਬੇਦੀ ਕਾਲੋਨੀ ਫੇਸ-3 ’ਚ ਚਲਾਈ ਸਫ਼ਾਈ ਮੁਹਿੰਮ ਅਗਲੀ ਖ਼ਬਰ 1013 ਲੈਕਚਰਾਰ ਭਰਤੀ ’ਚ ਰਾਖਵਾਂਕਰਨ ਨੂੰ ਲੈ ਕੇ ਐਸ.ਸੀ.-ਬੀ.ਸੀ ਅਧਿਆਪਕ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।