03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਬੇਦੀ ਕਾਲੋਨੀ ਫੇਸ-3 ’ਚ ਚਲਾਈ ਸਫ਼ਾਈ ਮੁਹਿੰਮ

ਫ਼ਿਰੋਜ਼ਪੁਰ, 2 ਸਤੰਬਰ (ਸੁਖਵਿੰਦਰ ਸਿੰਘ) - ਫਿਰੋਜ਼ਪੁਰ ਸ਼ਹਿਰ ਦੇ ਵਾਰਡ ਨੰਬਰ 2 ਅਧੀਨ ਆਉਂਦੀ ਬੇਦੀ ਕਾਲੋਨੀ ਫੇਸ-3 ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਭਾਜਪਾ ਦੇ ਕੌਂਸਲਰ ਦਵਿੰਦਰ ਸਿੰਘ ਪਹਿਲਵਾਨ ਵਲੋਂ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਕਾਲੋਨੀ ਦੀਆਂ ਖਾਲੀ ਥਾਵਾਂ ਤੇ ਪਲਾਟਾਂ ਵਿਚ ਲੱਗੇ ਗੰਦਗੀ ਦੇ ਢੇਰ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀ ਮਦਦ ਨਾਲ ਚੁਕਵਾ ਕੇ ਟਰਾਲੀਆਂ ਵਿਚ ਚੁਕਵਾਇਆ ਗਿਆ।

ਅਜੀਤ ਡੈਸਕ 03-09-2026
ਫ਼ਿਰੋਜ਼ਪੁਰ, 2 ਸਤੰਬਰ (ਸੁਖਵਿੰਦਰ ਸਿੰਘ) - ਫਿਰੋਜ਼ਪੁਰ ਸ਼ਹਿਰ ਦੇ ਵਾਰਡ ਨੰਬਰ 2 ਅਧੀਨ ਆਉਂਦੀ ਬੇਦੀ ਕਾਲੋਨੀ ਫੇਸ-3 ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਭਾਜਪਾ ਦੇ ਕੌਂਸਲਰ ਦਵਿੰਦਰ ਸਿੰਘ ਪਹਿਲਵਾਨ ਵਲੋਂ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਕਾਲੋਨੀ ਦੀਆਂ ਖਾਲੀ ਥਾਵਾਂ ਤੇ ਪਲਾਟਾਂ ਵਿਚ ਲੱਗੇ ਗੰਦਗੀ ਦੇ ਢੇਰ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀ ਮਦਦ ਨਾਲ ਚੁਕਵਾ ਕੇ ਟਰਾਲੀਆਂ ਵਿਚ ਚੁਕਵਾਇਆ ਗਿਆ। ਇਸ ਮੌਕੇ ਕੌਂਸਲਰ ਦਵਿੰਦਰ ਸਿੰਘ ਪਹਿਲਵਾਨ ਨੇ ਕਿਹਾ ਕਿ ਲੋਕਾਂ ਨੇ ਜਿਸ ਭਰੋਸੇ ਨਾਲ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ। ਉਹ ਉਸ ਭਰੋਸੇ ਨੂੰ ਕਦੇ ਟੁੱਟਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਚਾਹੇ ਸੀਵਰੇਜ ਦੀ ਸਮੱਸਿਆ ਹੋਵੇ, ਸਫ਼ਾਈ-ਸੁਥਰਾਈ ਦਾ ਮਸਲਾ ਹੋਵੇ ਜਾਂ ਲੋਕਾਂ ਦੀ ਕੋਈ ਹੋਰ ਮੁਸ਼ਕਿਲ, ਉਹ ਹਰ ਸਮੇਂ ਲੋਕਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਸਿਰਫ਼ ਕੌਂਸਲਰ ਬਣ ਕੇ ਨਹੀਂ, ਸਗੋਂ ਲੋਕਾਂ ਦਾ ਛੋਟਾ ਭਰਾ ਬਣ ਕੇ ਸੇਵਾ ਕਰਨਗੇ। ਕੌਂਸਲਰ ਬਣਨ ਤੋਂ ਬਾਅਦ ਉਨ੍ਹਾਂ ਵਲੋਂ ਲਗਾਤਾਰ ਕਾਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ ਤੇ ਭਵਿੱਖ ਵਿਚ ਵੀ ਕਿਸੇ ਸਮੱਸਿਆ ਨੂੰ ਅਣਗੌਲਿਆ ਨਹੀਂ ਹੋਣ ਦਿੱਤਾ ਜਾਵੇਗਾ। ਪਹਿਲਵਾਨ ਨੇ ਕਿਹਾ ਕਿ ਸਰਕਾਰ ਕਿਸੇ ਵੀ ਪਾਰਟੀ ਦੀ ਹੋਵੇ ਪਰ ਉਨ੍ਹਾਂ ਦਾ ਮਕਸਦ ਆਪਣੇ ਵਾਰਡ ਤੇ ਕਾਲੋਨੀ ਦੇ ਲੋਕਾਂ ਦੀ ਸੇਵਾ ਕਰਨਾ ਹੈ। ਲੰਮੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਜੇਕਰ ਉਨ੍ਹਾਂ ਨੂੰ ਵੱਡੇ ਲੀਡਰ ਕੋਲ ਜਾਣਾ ਪਿਆ ਤਾਂ ਉਹ ਉੱਥੇ ਵੀ ਜਾਣਗੇ ਤੇ ਪੰਜਾਬ ਸਰਕਾਰ ਜਾਂ ਆਮ ਆਦਮੀ ਪਾਰਟੀ ਦੀ ਸਰਕਾਰ ਕੋਲ ਮਸਲਾ ਉਠਾਉਣ ਦੀ ਲੋੜ ਪਈ ਤਾਂ ਉੱਥੇ ਵੀ ਪੂਰੀ ਤਾਕਤ ਨਾਲ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਸਫ਼ਾਈ ਦੇ ਨਾਲ-ਨਾਲ ਸੀਵਰੇਜ ਅਤੇ ਹੋਰ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਵੀ ਲਗਾਤਾਰ ਯਤਨ ਜਾਰੀ ਰਹਿਣਗੇ।
ਪਿਛਲੀ ਖ਼ਬਰ ਇਕ ਸੀਟ, ਦਾਅਵੇਦਾਰ ਕਈ-ਫਿਰੋਜ਼ਪੁਰ ਸ਼ਹਿਰ ’ਚ ਸਿਆਸੀ ਸਰਗਰਮੀਆਂ ਤੇਜ਼ ਅਗਲੀ ਖ਼ਬਰ ਵਿਧਾਇਕ ਭੁੱਲਰ ਨੇ ਹਰਿਦੁਆਰ–ਰਿਸ਼ੀਕੇਸ਼ ਤੀਰਥ ਯਾਤਰਾ ਲਈ ਬੱਸ ਨੂੰ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।