03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਕੇਸਰ ਸਿੰਘ ਵਾਲਾ ਵਿਖੇ ਵਣ ਮਹਾਂ ਉਤਸਵ ਮਨਾਇਆ

ਫ਼ਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)-ਵਾਤਾਵਰਨ ਦੀ ਸੰਭਾਲ, ਹਰਿਆਲੀ ਨੂੰ ਉਤਸ਼ਾਹਿਤ ਕਰਨ ਤੇ ਬੱਚਿਆਂ ’ਚ ਕੁਦਰਤ ਪ੍ਰਤੀ ਪਿਆਰ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਸਮਾਜਸੇਵੀ ਸੰਸਥਾ ਅਮਨ ਫਾਊਂਡੇਸ਼ਨ ਫ਼ਿਰੋਜ਼ਪੁਰ ਦੇ ਆਗੂਆਂ ਤੇ ਮੈਂਬਰਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਕੇਸਰ ਸਿੰਘ ਵਾਲਾ ਵਿਖੇ ਵਣ ਮਹਾਂ ਉਤਸਵ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ’ਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਬੂਟੇ ਤੇ ਗਮਲੇ ਵੀ ਪ੍ਰਦਾਨ ਕੀਤੇ ਗਏ।

ਵਣ ਮਹਾਂ ਉਤਸਵ ਮਨਾਉਣ ਤੇ ਬੱਚਿਆਂ ਨੂੰ ਖਾਣ ਪੀਣ ਦਾ ਸਾਮਾਨ ਦੇਣ ਪਹੁੰਚੇ ਸਮਾਜਸੇਵੀ ਸੰਸਥਾ ਅਮਨ ਫਾਊਂਡੇਸ਼ਨ ਦੇ ਮੈਂਬਰਾਂ ਤੇ ਹਾਜ਼ਰ ਸਕੂਲ ਸਟਾਫ਼। ਅਜੀਤ ਤਸਵੀਰ 03-09-2026
ਫ਼ਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)-ਵਾਤਾਵਰਨ ਦੀ ਸੰਭਾਲ, ਹਰਿਆਲੀ ਨੂੰ ਉਤਸ਼ਾਹਿਤ ਕਰਨ ਤੇ ਬੱਚਿਆਂ ’ਚ ਕੁਦਰਤ ਪ੍ਰਤੀ ਪਿਆਰ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਸਮਾਜਸੇਵੀ ਸੰਸਥਾ ਅਮਨ ਫਾਊਂਡੇਸ਼ਨ ਫ਼ਿਰੋਜ਼ਪੁਰ ਦੇ ਆਗੂਆਂ ਤੇ ਮੈਂਬਰਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਕੇਸਰ ਸਿੰਘ ਵਾਲਾ ਵਿਖੇ ਵਣ ਮਹਾਂ ਉਤਸਵ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ’ਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਬੂਟੇ ਤੇ ਗਮਲੇ ਵੀ ਪ੍ਰਦਾਨ ਕੀਤੇ ਗਏ। ਜ਼ਿਕਰਯੋਗ ਹੈ ਕਿ ਅਮਨ ਫਾਊਂਡੇਸ਼ਨ ਵਲੋਂ ਹਰ ਸਾਲ ਵਾਤਾਵਰਨ ਦੀ ਸੰਭਾਲ ਲਈ ਹਜ਼ਾਰਾਂ ਬੂਟੇ ਸੜਕਾਂ ਦੇ ਕਿਨਾਰਿਆਂ, ਸਕੂਲਾਂ, ਖਾਲੀ ਤੇ ਉਜਾੜ ਥਾਵਾਂ ’ਤੇ ਲਗਾਏ ਜਾਂਦੇ ਹਨ ਤੇ ਇਨ੍ਹਾਂ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਨਿਭਾਈ ਜਾਂਦੀ ਹੈ। ਇਸੇ ਲੜੀ ਤਹਿਤ ਇਸ ਸਾਲ ਦੀ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਕੇਸਰ ਸਿੰਘ ਵਾਲਾ ਤੋਂ ਕੀਤੀ ਗਈ। ਇਸ ਮੌਕੇ ਸਕੂਲ ਦੇ ਬੱਚਿਆਂ ਨੂੰ ਵਾਤਾਵਰਨ ਦੀ ਮਹੱਤਤਾ ਤੇ ਰੁੱਖਾਂ ਦੀ ਸਾਂਭ-ਸੰਭਾਲ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਆਗੂ ਰਾਜੀਵ ਸੇਤੀਆ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਨਿਯਮਿਤ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਨਮੋਲ ਹਿੱਸਾ ਹਨ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਸੰਤੁਲਿਤ ਰੱਖਣ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਅਮਨ ਫਾਊਂਡੇਸ਼ਨ ਦੀ ਇੰਦੂ ਸੇਤੀਆ ਨੇ ਬੱਚਿਆਂ ਨਾਲ ਇਕ ਹੋਰ ਮਹੱਤਵਪੂਰਨ ਸੰਦੇਸ਼ ਸਾਂਝਾ ਕਰਦਿਆਂ ਕਿਹਾ ਕਿ ਸਾਨੂੰ ਹਰ ਰੋਜ਼ ਰੋਟੀ ਖਾਣ ਤੋਂ ਪਹਿਲਾਂ ਉਸ ਅੰਨ ਨਾਲ ਜੁੜੇ ਹਰ ਵਿਅਕਤੀ ਦਾ ਦਿਲੋਂ ਧੰਨਵਾਦ ਕਰਨਾ ਚਾਹੀਦਾ ਹੈ। ਉਨ੍ਹਾਂ ਬੱਚਿਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਅੰਨ ਪੈਦਾ ਕਰਨ ਵਾਲੇ ਕਿਸਾਨ, ਅੰਨ ਨੂੰ ਬਾਜ਼ਾਰ ਤੱਕ ਪਹੁੰਚਾਉਣ ਵਾਲੇ ਦੁਕਾਨਦਾਰ ਅਤੇ ਚੱਕੀ ਵਾਲੇ, ਘਰ ਲਈ ਅੰਨ ਲਿਆਉਣ ਵਾਲੇ ਪਿਤਾ ਅਤੇ ਉਸ ਅੰਨ ਨੂੰ ਪਿਆਰ ਨਾਲ ਭੋਜਨ ਵਿਚ ਤਬਦੀਲ ਕਰਨ ਵਾਲੀ ਮਾਂ ਦਾ ਹਮੇਸ਼ਾ ਸਤਿਕਾਰ ਅਤੇ ਧੰਨਵਾਦ ਕਰਨ। ਇਸ ਮੌਕੇ ਸਕੂਲ ਦੇ ਬੱਚਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਸਕੂਲ ਦੇ ਹੈੱਡ ਅਧਿਆਪਕ ਸੰਦੀਪ ਟੰਡਨ ਅਤੇ ਸਕੂਲ ਸਟਾਫ਼ ਵਲੋਂ ਅਮਨ ਫਾਊਂਡੇਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਅਜਿਹੇ ਉਪਰਾਲੇ ਬੱਚਿਆਂ ਵਿਚ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਕੁਦਰਤ ਨਾਲ ਜੋੜਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸੰਸਥਾ ਦੇ ਮੈਂਬਰ ਅਤੇ ਸਕੂਲ ਦੇ ਮੈਡਮ ਪੂਜਾ, ਮੈਡਮ ਨੀਰੂ, ਮੈਡਮ ਸ਼ਿਵਾਲੀ ਮੋਂਗਾ ਅਤੇ ਮੈਡਮ ਅਪਰਾਜਿਤਾ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ‘ ਇੰਡੀਆ ਟੇਲੈਂਟ ਸੁਪਰ ਸਟਾਰ’ ’ਚ ਜ਼ੀਰਾ ਦੀ ਕੁਮਕੁਮ ਨੇ ਜਿੱਤੀ ਟਰਾਫ਼ੀ ਅਗਲੀ ਖ਼ਬਰ ਤਿੰਨ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।