03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਖਾਟੂ ਸ਼ਿਆਮ ਤੇ ਸਾਲਾਸਰ ਬਾਲਾਜੀ ਦੇ ਦਰਸ਼ਨਾਂ ਲਈ ਬੱਸ ਕੀਤੀ ਰਵਾਨਾ

ਫ਼ਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਬੀਤੀ ਸ਼ਾਮ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਭੁੱਲਰ ਨੇ ਬੱਸ ਵਿਚ ਸਵਾਰ ਸ਼ਰਧਾਲੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਧਾਰਮਿਕ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਸ਼੍ਰੀ ਖਾਟੂ ਸ਼ਿਆਮ ਤੇ ਸਾਲਾਸਰ ਬਾਲਾਜੀ ਦੇ ਦਰਸ਼ਨਾਂ ਲਈ ਬੱਸ ਰਵਾਨਾ ਕਰਨ ਮੌਕੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਦੇ ਹੋਏ ਵਿਧਾਇਕ ਰਣਬੀਰ ਸਿੰਘ ਭੁੱਲਰ। ਅਜੀਤ ਤਸਵੀਰ 03-09-2026
ਫ਼ਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਬੀਤੀ ਸ਼ਾਮ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਭੁੱਲਰ ਨੇ ਬੱਸ ਵਿਚ ਸਵਾਰ ਸ਼ਰਧਾਲੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਧਾਰਮਿਕ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਵਿਧਾਇਕ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਆਮ ਪਰਿਵਾਰਾਂ ਲਈ ਕਈ ਵਾਰ ਦੂਰ-ਦੁਰਾਡੇ ਸਥਿਤ ਧਾਰਮਿਕ ਸਥਾਨਾਂ ਦੀ ਯਾਤਰਾ ਕਰਨਾ ਆਰਥਿਕ ਤੌਰ ’ਤੇ ਮੁਸ਼ਕਲ ਹੁੰਦਾ ਹੈ, ਪਰ ਸਰਕਾਰ ਦੇ ਅਜਿਹੇ ਉਪਰਾਲਿਆਂ ਨਾਲ ਸ਼ਰਧਾਲੂਆਂ ਨੂੰ ਵੱਡੀ ਸਹੂਲਤ ਮਿਲ ਰਹੀ ਹੈ। ਵਿਧਾਇਕ ਨੇ ਕਿਹਾ ਕਿ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਵਿਚ ਇਸ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਉਨ੍ਹਾਂ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਯਾਤਰਾ ਦੌਰਾਨ ਮਿਲਣ ਵਾਲੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਸੁਰੱਖਿਅਤ ਅਤੇ ਸੁਖਦ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਲੋਕਾਂ ਨੂੰ ਸਹੂਲਤ ਦੇਣਾ ਇਕ ਲੋਕ-ਪੱਖੀ ਉਪਰਾਲਾ ਹੈ ਅਤੇ ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਆਮ ਲੋਕ ਵੀ ਬਿਨਾਂ ਵੱਡਾ ਆਰਥਿਕ ਬੋਝ ਚੁੱਕੇ ਆਪਣੀ ਸ਼ਰਧਾ ਅਨੁਸਾਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣ। ਇਸ ਮੌਕੇ ਸ਼ਰਧਾਲੂਆਂ ਨੇ ਵੀ ਸਰਕਾਰ ਅਤੇ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਨਾਲ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖ ਕੇ ਕੀਤੇ ਜਾ ਰਹੇ ਅਜਿਹੇ ਉਪਰਾਲੇ ਸਵਾਗਤਯੋਗ ਹਨ। ਵਿਧਾਇਕ ਭੁੱਲਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿਚ ਵੀ ਲੋਕਾਂ ਦੀ ਸਹੂਲਤ ਅਤੇ ਭਲਾਈ ਨਾਲ ਸਬੰਧਿਤ ਅਜਿਹੇ ਉਪਰਾਲੇ ਜਾਰੀ ਰਹਿਣਗੇ।
ਪਿਛਲੀ ਖ਼ਬਰ ਵੋਟਰਾਂ ਵਲੋਂ ਵੋਟ ਬਚਾਉਣ ਦੇ ਲਈ ਲੱਗੇ ਕੈਂਪ ਵਿਚ ਨੂੰ ਭਰਵਾਂ ਹੁੰਗਾਰਾ ਦਸਤਾਵੇਜ਼ ਹਨ ਤਾਂ ਵੋਟ ਬਚੇਗੀ ਨਹੀਂ ਤਾਂ ਫਿਕਰ... ਅਗਲੀ ਖ਼ਬਰ ਹਰੀਸ਼ ਜੈਨ ਤੇ ਰਮਨ ਸ਼ਰਮਾ ਨੇ ਵਾਲਮੀਕਿ ਮੰਦਿਰ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।